ਸਰਕਾਰੀ ਬੱਸਾਂ ’ਚ ਸਫ਼ਰ ਕਰਨ ਵਾਲੇ ਦੇਣ ਧਿਆਨ, ਆ ਗਈ ਚੰਗੀ ਖ਼ਬਰ
Saturday, Feb 10, 2024 - 06:30 PM (IST)

ਪਟਿਆਲਾ : ਪੀ. ਆਰ. ਟੀ. ਸੀ, ਪੰਜਾਬ ਰੋਡਵੇਜ਼ ਅਤੇ ਪਨਬੱਸ ਕੰਟਰੈਕਟ ਵਰਕਰ ਯੂਨੀਅਨ ਪੰਜਾਬ ਦੇ ਆਗੂਆਂ ਅਤੇ ਪੰਜਾਬ ਸਰਕਾਰ ਦੇ ਉੱਚ ਪੱਧਰੀ ਨੁਮਾਇੰਦਿਆਂ ਨਾਲ ਇਕ ਪੈਨਲ ਮੀਟਿੰਗ ਬੀਤੇ ਦਿਨੀਂ ਚੰਡੀਗੜ੍ਹ ਵਿਚ ਹੋਈ ਜਿਸ ਦੌਰਾਨ ਪੰਜਾਬ ਸਰਕਾਰ ਵੱਲੋਂ ਯੂਨੀਅਨ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਗਈਆਂ। ਇਸ ਮਗਰੋਂ ਯੂਨੀਅਨ ਨੇ ਇਕ ਦਿਨ ਪਹਿਲਾਂ ਹੀ ਤਿੰਨ ਰੋਜ਼ਾ ਹੜਤਾਲ ਕਰਨ, ਰੈਲੀਆਂ ਵਿਚ ਬੱਸਾਂ ਨਾ ਲਿਜਾਣ ਅਤੇ 52 ਤੋਂ ਵੱਧ ਸਵਾਰੀਆਂ ਨਾ ਬਿਠਾਉਣ ਦਾ ਫ਼ੈਸਲਾ ਵਾਪਸ ਲੈ ਲਿਆ ਹੈ। ਯੂਨੀਅਨ ਦੇ ਇਕ ਬੁਲਾਰੇ ਮੁਤਾਬਕ ਇਸ ਮੀਟਿੰਗ ਵਿਚ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ, ਉੱਚ ਅਧਿਕਾਰੀਆਂ ਤੇ ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਅਤੇ ਹੋਰ ਅਹੁਦੇਦਾਰਾਂ ਨੇ ਸ਼ਿਰਕਤ ਕੀਤੀ। ਇਸ ਪੈਨਲ ਮੀਟਿੰਗ ਦੌਰਾਨ ਸਰਕਾਰ ਵੱਲੋਂ ਯੂਨੀਅਨ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਹਨ ਜਿਨ੍ਹਾਂ ਵਿਚ ਕੱਚੇ ਮੁਲਾਜ਼ਮ ਪੱਕੇ ਕਰਨਾ, ਠੇਕੇਦਾਰੀ ਸਿਸਟਮ ਰੱਦ ਕਰਨਾ, ਕਿਲੋਮੀਟਰ ਸਕੀਮ ਦੀ ਥਾਂ ਆਪਣੀਆਂ ਬੱਸਾਂ ਪਾਉਣਾ ਆਦਿ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਇਸ ਮਗਰੋਂ ਪ੍ਰਧਾਨ ਰੇਸ਼ਮ ਗਿੱਲ ਦੀ ਅਗਵਾਈ ਹੇਠ ਲਏ ਗਏ ਫ਼ੈਸਲੇ ਦੌਰਾਨ ਯੂਨੀਅਨ ਨੇ 13, 14 ਅਤੇ 15 ਫਰਵਰੀ ਲਈ ਐਲਾਨੀ ਸੂਬਾਈ ਹੜਤਾਲ ਅਤੇ ਪੰਜਾਬ ਸਰਕਾਰ ਵੱਲੋਂ ਅਗਲੇ ਦਿਨ ਕੀਤੀਆਂ ਜਾਣ ਵਾਲੀਆਂ ਰੈਲੀਆਂ ਵਿਚ ਬੱਸਾਂ ਨਾ ਲਿਜਾਣ ਦਾ ਫ਼ੈਸਲਾ ਵਾਪਸ ਲੈ ਲਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਲਈ ਚੰਗੀ ਖ਼ਬਰ, ਸੂਬਾ ਸਰਕਾਰ ਨੇ ਲਿਆ ਵੱਡਾ ਫ਼ੈਸਲਾ
ਇਸ ਦੇ ਨਾਲ ਹੀ ਮੰਗਾਂ ਦੇ ਮਾਮਲੇ ’ਤੇ ਵਰਕਰ 52 ਸਵਾਰੀਆਂ ਦੇ ਫੈਸਲੇ ’ਤੇ ਵੀ ਨਰਮ ਪੈ ਗਏ ਹਨ। ਪੀਆਰਟੀਸੀ ਦੇ ਸੂਬਾਈ ਚੇਅਰਮੈਨ ਰਣਜੋਧ ਸਿੰਘ ਹੜਾਣਾ ਨੇ ਵੀ ਸਰਕਾਰ ਨਾਲ ਅੱਜ ਹੋਈ ਮੀਟਿੰਗ ਮਗਰੋਂ ਬੱਸ ਕਾਮਿਆਂ ਵੱਲੋਂ ਹੜਤਾਲ ਦਾ ਫ਼ੈਸਲਾ ਵਾਪਸ ਲਏ ਜਾਣ ਦੀ ਪੁਸ਼ਟੀ ਕੀਤੀ ਹੈ। ਯੂਨੀਅਨ ਨੇ ਇਹ ਐਲਾਨ ਅੱਠ ਫਰਵਰੀ ਨੂੰ ਮੁੱਖ ਮੰਤਰੀ ਨਾਲ ਤੈਅ ਹੋਈ ਮੀਟਿੰਗ ਨਾ ਹੋਣ ਦੇ ਰੋਸ ਵਜੋਂ ਕੀਤਾ ਸੀ ਪਰ ਲੰਘੀ ਸ਼ਾਮ ਨੂੰ ਹੀ ਸਰਕਾਰ ਵੱਲੋਂ ਯੂਨੀਅਨ ਆਗੂਆਂ, ਉੱਚ ਅਧਿਕਾਰੀਆਂ ਦਰਮਿਆਨ ਨੌਂ ਫਰਵਰੀ ਲਈ ਮੀਟਿੰਗ ਤੈਅ ਕਰ ਦਿੱਤੀ ਗਈ ਸੀ।
ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ, ਮੌਸਮ ਵਿਭਾਗ ਨੇ ਜਾਰੀ ਕੀਤੀ ਨਵੀਂ ਅਪਡੇਟ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8