ਪਹਿਲਾਂ ਕੁੜੀ ਨੇ ਫੋਨ ਕਰਕੇ ਵ੍ਹਟਸਐਪ ਗੁਰੱਪ ''ਚ ਕਰਵਾਇਆ ਐਡ ਤੇ ਫਿਰ ਕਰ ''ਤਾ...
Sunday, May 04, 2025 - 05:45 PM (IST)

ਬਠਿੰਡਾ (ਸੁਖਵਿੰਦਰ)-ਕੁਝ ਚਲਾਕ ਧੋਖੇਬਾਜ਼ਾਂ ਨੇ ਇਕ ਵਿਅਕਤੀ ਨੂੰ ਆਨਲਾਈਨ ਪੈਸੇ ਕਮਾਉਣ ਦਾ ਲਾਲਚ ਦੇ ਕੇ ਉਸ ਦੇ ਖ਼ਾਤੇ ਵਿੱਚੋਂ 13 ਲੱਖ ਰੁਪਏ ਤੋਂ ਵੱਧ ਦੀ ਠੱਗੀ ਮਾਰ ਲਈ। ਸਾਈਬਰ ਕ੍ਰਾਈਮ ਸੈੱਲ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਦੀਪ ਸਿੰਘ ਵਾਸੀ ਮਹਿਰਾਜ ਨੇ ਪੁਲਸ ਦੇ ਸਾਈਬਰ ਕ੍ਰਾਈਮ ਸੈੱਲ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸ ਨੂੰ ਇਕ ਅਣਜਾਣ ਲੜਕੀ ਦਾ ਫੋਨ ਆਇਆ ਸੀ, ਜਿਸ ਨੇ ਉਸ ਨੂੰ ਇਕ ਵ੍ਹਟਸਐਪ ਗਰੁੱਪ ਵਿਚ ਸ਼ਾਮਲ ਹੋਣ ਲਈ ਕਿਹਾ।
ਇਹ ਵੀ ਪੜ੍ਹੋ: ਪੰਜਾਬ ਦੇ ਕਈ ਕਾਰੋਬਾਰੀ ਤੇ ਟਰਾਂਸਪੋਰਟਰ ਨਿਸ਼ਾਨੇ ’ਤੇ, ਹੋ ਸਕਦੀ ਹੈ ਵੱਡੀ ਕਾਰਵਾਈ
ਉਕਤ ਲੋਕਾਂ ਨੇ ਉਸ ਨੂੰ ਇਹ ਵੀ ਕਿਹਾ ਕਿ ਉਹ ਉਸ ਨੂੰ ਗੂਗਲ 'ਤੇ ਪ੍ਰਤੀ ਸੁਨੇਹਾ ਸਮੀਖਿਆ ਕਰਨ ਲਈ 200 ਰੁਪਏ ਦੇਣਗੇ। ਜਦੋਂ ਉਸ ਨੇ ਕੁਝ ਸਮੀਖਿਆਵਾਂ ਕੀਤੀ ਤਾਂ ਰੁਪਏ 200 ਪ੍ਰਤੀ ਸਮੀਖਿਆ ਉਸ ਦੇ ਖ਼ਾਤੇ ਵਿਚ ਆਉਣ ਲੱਗ ਪਏ ਅਤੇ ਉਸ ਨੇ ਉਨ੍ਹਾਂ ਲੋਕਾਂ 'ਤੇ ਭਰੋਸਾ ਕਰਨਾ ਸ਼ੁਰੂ ਕਰ ਦਿੱਤਾ। ਬਾਅਦ ਵਿਚ ਉਕਤ ਲੋਕਾਂ ਨੇ ਉਸ ਨੂੰ ਆਪਣੇ ਖ਼ਾਤੇ ਵਿਚ 1000 ਰੁਪਏ ਜਮ੍ਹਾ ਕਰਵਾਉਣ ਲਈ ਕਿਹਾ ਇਸ ਲਈ ਉਸ ਨੇ ਉਨ੍ਹਾਂ ਦੇ ਖ਼ਾਤੇ ਵਿਚ 1200 ਰੁਪਏ ਜਮ੍ਹਾ ਕਰਵਾ ਦਿੱਤੇ।
ਇਹ ਵੀ ਪੜ੍ਹੋ: ਡੇਰਾ ਬਿਆਸ ਨਾਲ ਜੁੜੀ ਵੱਡੀ ਖ਼ਬਰ, ਹਜ਼ੂਰ ਜਸਦੀਪ ਸਿੰਘ ਗਿੱਲ ਨੇ ਕੀਤਾ ਪਹਿਲਾ ਸਤਿਸੰਗ
ਉਸ ਨੇ ਦੱਸਿਆ ਕਿ ਇਸ ਤੋਂ ਬਾਅਦ 28 ਮਾਰਚ ਤੋਂ 10 ਅਪ੍ਰੈਲ ਦੇ ਵਿਚਕਾਰ ਉਕਤ ਲੋਕਾਂ ਨੇ ਉਸ ਦੇ ਖ਼ਾਤੇ ਵਿਚੋਂ ਇਕ ਵਾਰ 10,98,723 ਰੁਪਏ ਅਤੇ ਦੂਜੇ ਖ਼ਾਤੇ ਵਿਚੋਂ 2,24,900 ਰੁਪਏ ਕਢਵਾਏ। ਅਜਿਹਾ ਕਰਕੇ ਮੁਲਜ਼ਮ ਨੇ ਉਸ ਦੇ ਦੋਵਾਂ ਖ਼ਾਤਿਆਂ ਵਿੱਚੋਂ 13,19,623 ਰੁਪਏ ਕੱਢਵਾ ਕੇ ਉਸ ਨਾਲ ਧੋਖਾਧੜੀ ਕੀਤੀ। ਸ਼ਿਕਾਇਤ ਦੇ ਆਧਾਰ 'ਤੇ ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਸਿਵਲ ਹਸਪਤਾਲ ਦੇ ਡਾਕਟਰ ਨੇ ਕੀਤੀਆਂ ਬੇਸ਼ਰਮੀ ਦੀਆਂ ਹੱਦਾਂ ਪਾਰ, ਮਾਮਲਾ ਕਰੇਗਾ ਹੈਰਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e