ਜਲੰਧਰ: ਮੋਦੀ ਦੀ ਪੰਜਾਬ ਫੇਰੀ ਤੋਂ ਪਹਿਲਾਂ ਕਾਂਗਰਸੀ ਵਰਕਰਾਂ ਦਾ ਵਿਰੋਧ
Thursday, Jan 03, 2019 - 12:20 PM (IST)
ਜਲੰਧਰ— ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜਲੰਧਰ ਵਿਖੇ ਐੱਲ. ਪੀ. ਯੂ. 'ਚ ਇਕ ਸਮਾਗਮ 'ਚ ਸ਼ਿਰਕਤ ਕਰਨ ਪਹੁੰਚ ਰਹੇ ਹਨ। ਮੋਦੀ ਦੀ ਪੰਜਾਬ ਫੇਰੀ ਤੋਂ ਪਹਿਲਾਂ ਕਾਂਗਰਸੀ ਵਰਕਰਾਂ ਵੱਲੋਂ ਜਲੰਧਰ 'ਚ ਉਨ੍ਹਾਂ ਦਾ ਵਿਰੋਧ ਕੀਤਾ ਗਿਆ। ਕਾਂਗਰਸੀ ਵਰਕਰਾਂ ਨੇ ਮੋਦੀ ਖਿਲਾਫ ਜਮ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਮੌਕੇ 'ਤੇ ਮੌਜੂਦ ਪੁਲਸ ਨੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਲਿਆ।
