ਨਿਸ਼ਾਨਦੇਹੀ ਨਾ ਕੀਤੇ ਜਾਣ ਦੇ ਵਿਰੋਧ ''ਚ ''ਆਪ'' ਨੇ ਦਿੱਤਾ ਰੋਸ ਧਰਨਾ

12/18/2017 6:31:22 PM

ਮੁਕੇਰੀਆਂ (ਨਾਗਲਾ)— ਰਾਜਨੀਤਿਕ ਦਬਾਅ ਸਦਕਾ ਕਰਨੈਲ ਸਿੰਘ ਵਾਸੀ ਸਲੈਰੀਆਂ ਦੀ ਬੀਤੇ ਲੰਬੇ ਸਮੇਂ ਤੋਂ ਸਥਾਨਕ ਪ੍ਰਸ਼ਾਸ਼ਨ ਵੱਲੋਂ ਨਿਸ਼ਾਨਦੇਹੀ ਨਾ ਕੀਤੇ ਜਾਣ ਦੇ ਵਿਰੋਧ 'ਚ ਸੋਮਵਾਰ ਆਮ ਆਦਮੀ ਪਾਰਟੀ ਵੱਲੋਂ ਸੁਲੱਖਣ ਸਿੰਘ ਜੱਗੀ ਦੀ ਅਗਵਾਈ ਹੇਠ ਸਥਾਨਕ ਐੱਸ. ਡੀ. ਐੱਮ. ਦਫਤਰ ਬਾਹਰ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਆਪ ਆਗੂ ਸੁਲਖਣ ਸਿੰਘ ਜੱਗੀ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਸਰਕਾਰੀ ਅਦਾਰਿਆਂ 'ਚ ਕੋਈ ਵੀ ਕੰਮ ਵਿਧਾਇਕ ਦੀ ਸਿਫਾਰਸ਼ ਤੋਂ ਬਿਨ੍ਹਾਂ ਨਹੀਂ ਕੀਤਾ ਜਾ ਰਿਹਾ। ਜਿਸ ਸਦਕਾ ਪਾਰਟੀ ਵਰਕਰ ਕਰਨੈਲ ਸਿੰਘ ਦੀ ਨਿਸ਼ਾਨਦੇਹੀ ਨਹੀਂ ਕੀਤੀ ਗਈ ਜਦ ਕਿ ਉਹ 2 ਵਾਰ ਸਥਾਨਕ ਰੈਸਟ ਹਾਊਸ ਵਿਖੇ ਮੌਜੂਦਾ ਵਿਧਾਇਕ ਅੱਗੇ ਆਪਣਾ ਰੋਣਾ ਰੋ ਚੁੱਕਾ ਹੈ। ਉਨ੍ਹਾਂ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਉਸ ਨੂੰ ਜਲਦੀ ਇਨਸਾਫ ਨਾ ਦਿੱਤਾ ਗਿਆ ਤਾਂ ਪਾਰਟੀ ਤਿੱਖਾ ਸੰਘਰਸ਼ ਵਿੱਢਣ ਲਈ ਮਜ਼ਬੂਰ ਹੋਵੇਗੀ। ਧਰਨੇ ਉਸ ਸਮੇਂ ਹੋਰ ਹੁੰਗਾਰਾ ਮਿਲਿਆ ਜਦ ਬਸਪਾ ਉਮੀਦਵਾਰ ਰਹੇ ਕਰਮਜੀਤ ਸਿੰਘ ਵੀ ਸਾਥੀਆਂ ਸਮੇਤ ਧਰਨੇ 'ਚ ਸ਼ਾਮਿਲ ਹੋ ਗਏ। ਉਨ੍ਹਾਂ ਇਸ ਸਬੰਧੀ ਇਕ ਮੰਗ ਪੱਤਰ ਤਹਿਸੀਲਦਾਰ ਮੁਕੇਰੀਆਂ ਨੂੰ ਸੌਪਿਆ।


Related News