ਅਰੁਣ ਜੇਤਲੀ ਖਿਲਾਫ ਪੁਤਲਾ ਫੂਕ ਪ੍ਰਦਰਸ਼ਨ 10 ਨੂੰ
Saturday, Feb 03, 2018 - 05:21 PM (IST)

ਹੁਸ਼ਿਆਰਪੁਰ (ਘੁੰਮਣ)— ਇੰਡੀਅਨ ਨੈਸ਼ਨਲ ਟਰੇਡ ਯੂਨੀਅਨ ਕਾਂਗਰਸ ਦੀ ਮੀਟਿੰਗ ਜੋਗਿੰਦਰ ਸਿੰਘ ਕਾਰਜਕਾਰੀ ਪ੍ਰਧਾਨ ਦੀ ਪ੍ਰਧਾਨਗੀ ਵਿਚ ਹੋਈ। ਜਿਸ 'ਚ ਵਿੱਤ ਮੰਤਰੀ ਅਰੁਣ ਜੇਤਲੀ ਵੱਲੋਂ ਪੇਸ਼ ਕੀਤੇ ਗਏ ਅਗਾਮੀ ਸਾਲ ਦੇ ਬਜਟ 'ਚ ਮੁਲਾਜ਼ਮਾਂ ਨੂੰ ਆਮਦਨ ਕਰ 'ਚ 40 ਹਜ਼ਰ ਰੁਪਏ ਦੀ ਰਿਆਤ ਦੇਣ ਦੀ ਸਖਤ ਆਲੋਚਨਾ ਕੀਤੀ ਗਈ। ਇਕ ਪ੍ਰਸਤਾਵ ਵਿਚ ਕਿਹਾ ਗਿਆ ਕਿ 40 ਹਜ਼ਾਰ ਰੁਪਏ ਦੀ ਸਟੈਂਡਰਡ ਡਿਡਕਸ਼ਨ ਤੋਂ ਬਾਅਦ ਇਕ ਪ੍ਰਤੀਸ਼ਤ ਸੈੱਸ ਵਧਾਉਣ ਨਾਲ ਪਰਨਾਲਾ ਉਥੇ ਦਾ ਉਥੇ ਰਹੇਗਾ। ਇਸ ਮੌਕੇ ਚੇਅਰਮੈਨ ਤਾਰਾ ਸਿੰਘ ਸੈਣੀ ਅਤੇ ਜਨਰਲ ਸਕੱਤਰ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਵਿੱਤ ਮੰਤਰੀ ਨੇ ਕਰਮਚਾਰੀਆਂ ਨੂੰ ਮੂਰਖ ਬਨਾਉਣ ਦਾ ਯਤਨ ਕੀਤਾ ਹੈ, ਜਿਸਦੇ ਖਿਲਾਫ਼ 10 ਫਰਵਰੀ ਨੂੰ ਹੁਸ਼ਿਆਰਪੁਰ ਵਿਖੇ ਅਰਥੀ ਫੂਕ ਮੁਜ਼ਾਹਰਾ ਕੀਤਾ ਜਾਵੇਗਾ। ਇਸ ਮੌਕੇ ਸੇਵਾ ਸਿੰਘ ਸੈਣੀ, ਮਨਮੋਹਣ ਡੋਗਰਾ, ਵਿਸ਼ਵਾਨਾਥ, ਜਤਿੰਦਰ ਕੁਮਾਰ, ਸੁਖਜਿੰਦਰ ਸਿੰਘ, ਕੀਮਤੀ ਲਾਲ, ਹਰਦਿਆਲ ਸਿੰਘ, ਆਤਮਾ ਸਿੰਘ, ਸੰਤੋਖ ਸਿੰਘ, ਮਨਜੀਤ ਸਿੰਘ, ਰਜਿੰਦਰ, ਨਵਲ ਕਿਸ਼ੋਰ ਵੀ ਸ਼ਾਮਲ ਸਨ।