ਮੁਲਾਜ਼ਮ ਯੂਨੀਅਨ ਵੱਲੋਂ ਦੋਸ਼ੀਆਂ ਦੀ ਗ੍ਰਿਫਤਾਰੀ ਨੂੰ ਲੈ ਕੇ ਥਾਣਾ ਟਾਂਡਾ ਦਾ ਘਿਰਾਓ

06/13/2018 1:44:33 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ,ਜਸਵਿੰਦਰ)— ਪਿੰਡ ਜਲਾਲ ਡੋਗਰ ਨੇੜੇ ਡਿਊਟੀ ਦੌਰਾਨ ਪਾਵਰਕਾਮ ਦੇ ਐੱਸ. ਡੀ. ਓ. ਅਤੇ ਜੇ . ਈ . ਨਾਲ ਕੁੱਟਮਾਰ ਕਰਨ ਅਤੇ ਦਸਤਾਰ ਲਾਉਣ ਦੇ ਮਾਮਲੇ 'ਚ ਜ਼ਿੰਮੇਵਾਰ ਦੋਸ਼ੀਆਂ ਨੂੰ ਪੁਲਸ ਵੱਲੋਂ ਗ੍ਰਿਫਤਾਰ ਨਾ ਕੀਤੇ ਜਾਣ ਦੇ ਵਿਰੋਧ 'ਚ ਬਿਜਲੀ ਬੋਰਡ (ਪਾਵਰਕਾਮ) ਦੀਆਂ ਮੁਲਾਜ਼ਮ ਜਥੇਬੰਦੀਆਂ ਨੇ ਸਹਯੋਗੀ ਜਥੇਬੰਦੀਆਂ ਦੇ ਸਹਿਯੋਗ ਨਾਲ ਥਾਣਾ ਟਾਂਡਾ ਦਾ ਘਿਰਾਓ ਕਰਕੇ ਟਾਂਡਾ ਪੁਲਸ ਅਤੇ ਥਾਣਾ ਮੁਖੀ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। 
ਇਸ ਦੌਰਾਨ ਬੇਗੋਵਾਲ, ਟਾਂਡਾ ਦੀਆਂ ਜਥੇਬੰਦੀਆਂ ਦੇ ਆਗੂਆਂ ਅਤੇ ਮੈਂਬਰਾਂ ਹਰਦੀਪ ਖੁੱਡਾ, ਅਜੀਬ ਦਵੇਦੀ, ਹਰਜੀਤ ਸਿੰਘ, ਜਸਵੀਰ ਸਿੰਘ, ਅਮਰਜੀਤ ਸਿੰਘ, ਧਨਵੰਤ ਸਿੰਘ, ਦਿਲਬਰ ਸਿੰਘ, ਸੁਖਦੇਵ ਸਿੰਘ, ਦਵਿੰਦਰ ਸਿੰਘ ਮੂਨਕ, ਗੁਰਦੇਵ ਸਿੰਘ, ਅਮਰਜੀਤ ਸਿੰਘ, ਐੱਸ. ਡੀ. ਓ ਰਮਨ ਕੁਮਾਰ, ਐੱਸ. ਡੀ. ਓ. ਅਸ਼ੀਸ਼ ਸ਼ਰਮਾ, ਹਰਦੀਪ ਸਿੰਘ ਆਦਿ ਮੌਜੂਦ ਸਨ। ਇਸ ਮੌਕੇ ਡੀ. ਐੱਸ. ਪੀ. ਮੁਕੇਰੀਆਂ ਰਵਿੰਦਰ ਸਿੰਘ ਵੱਲੋਂ ਬਿਜਲੀ ਕਰਮਚਾਰੀਆਂ ਨੂੰ ਦੋਸ਼ੀਆਂ ਦੀ 20 ਜੂਨ ਤੱਕ ਗ੍ਰਿਫਤਾਰੀ ਕਰਨ ਦਾ ਭਰੋਸਾ ਦੇਣ ਉਪਰੰਤ ਧਰਨਾ ਖਤਮ ਹੋਇਆ। ਜਥੇਬੰਦੀਆਂ ਨੇ ਕਿਹਾ ਕਿ ਜੇਕਰ ਦੋਸ਼ੀਆਂ ਦੀ ਗ੍ਰਿਫਤਾਰੀ ਨਾ ਕੀਤੀ ਗਈ ਤਾਂ ਉਹ ਸੰਘਰਸ਼ ਹੋਰ ਤੇਜ਼ ਕਰਨਗੇ।


Related News