ਅਸ਼ਵਨੀ ਸ਼ਰਮਾ ਦਾ ਚੌਲਾਂਗ ਟੋਲ ਪਲਾਜ਼ਾ ''ਤੇ ਤਿੱਖਾ ਵਿਰੋਧ, ਵਿਖਾਈਆਂ ਕਾਲੀਆਂ ਝੰਡੀਆਂ

Saturday, Jan 02, 2021 - 01:22 PM (IST)

ਅਸ਼ਵਨੀ ਸ਼ਰਮਾ ਦਾ ਚੌਲਾਂਗ ਟੋਲ ਪਲਾਜ਼ਾ ''ਤੇ ਤਿੱਖਾ ਵਿਰੋਧ, ਵਿਖਾਈਆਂ ਕਾਲੀਆਂ ਝੰਡੀਆਂ

ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਅੱਜ ਸਵੇਰੇ ਹਾਈਵੇਅ 'ਤੇ ਜਲੰਧਰ ਵੱਲ ਜਾ ਰਹੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਕਾਫ਼ਲੇ ਨੂੰ ਕਿਸਾਨਾਂ ਨੇ ਝੰਡੀਆਂ ਵਿਖਾਉਂਦੇ ਹੋਏ ਭਾਜਪਾ ਅਤੇ ਮੋਦੀ ਸਰਕਾਰ ਖਿ਼ਲਾਫ਼ ਨਾਅਰੇਬਾਜ਼ੀ ਕੀਤੀ ਹੈ।

ਇਹ ਵੀ ਪੜ੍ਹੋ : ਸੰਤੋਖ ਚੌਧਰੀ ਨੇ ਰਾਜਨਾਥ ਸਿੰਘ ਨੂੰ ਲਿਖੀ ਚਿੱਠੀ, ਰੱਖੀ ਇਹ ਖ਼ਾਸ ਮੰਗ

PunjabKesari

ਮਿਲੀ ਜਾਣਕਾਰੀ ਮੁਤਾਬਕ ਜਦੋਂ ਚੌਲਾਂਗ ਟੋਲ ਪਲਾਜ਼ਾ 'ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਪਿਛਲੇ 89 ਦਿਨਾਂ ਤੋਂ ਪੱਕਾ ਮੋਰਚਾ ਲਾ ਕੇ ਬੈਠੇ ਇਲਾਕੇ ਦੇ ਕਿਸਾਨਾਂ ਨੂੰ ਅਸ਼ਵਨੀ ਸ਼ਰਮਾ ਦੇ ਲੰਘਣ ਦੀ ਸੂਚਨਾ ਮਿਲੀ ਤਾਂ ਉਨ੍ਹਾਂ ਸੜਕ ਕਿਨਾਰੇ ਇਕੱਠੇ ਹੋ ਕੇ ਕਾਫ਼ਲੇ ਨੂੰ ਕਿਸਾਨੀ ਅੰਦੋਲਨ ਦੀਆਂ ਝੰਡੀਆਂ ਵਿਖਾਉਂਦੇ ਹੋਏ ਨਾਅਰੇਬਾਜ਼ੀ ਕੀਤੀ। ਹਾਲਾਂਕਿ ਇਸ ਦੌਰਾਨ ਥਾਣਾ ਮੁਖੀ ਟਾਂਡਾ ਇੰਸਪੈਕਟਰ ਬਿਕਰਮ ਸਿੰਘ ਦੀ ਟੀਮ ਨੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਹੋਏ ਸਨ। 

ਇਹ ਵੀ ਪੜ੍ਹੋ : ਖੁਸ਼-ਆਮਦੀਦ 2021: ਤਸਵੀਰਾਂ ’ਚ ਵੇਖੋ ਜਲੰਧਰ ਵਾਸੀਆਂ ਨੇ ਕਿਵੇਂ ਮਨਾਇਆ ਨਵੇਂ ਸਾਲ ਦਾ ਜਸ਼ਨ

PunjabKesari

ਦੱਸਣਯੋਗ ਹੈ ਕਿ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਟੋਲ ਪਲਾਜ਼ਾ ਹਰਸਾ ਮਾਨਸਰ ’ਤੇ ਪੰਜਵੀਂ ਵਾਰ ਕਾਲੇ ਝੰਡਿਆਂ ਨਾਲ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਟੋਲ ਪਲਾਜ਼ਾ ਹਰਸਾ ਮਾਨਸਰ ’ਤੇ ਚਲ ਰਹੇ ਰੋਸ ਧਰਨੇ ਕਾਰਨ ਪਿਛਲੇ ਦਿਨੀਂ ਉਨ੍ਹਾਂ ਨੂੰ ਰਸਤਾ ਬਦਲ ਕੇ ਹੁਸ਼ਿਆਰਪੁਰ ਪੁੱਜਣ ਲਈ ਮਜ਼ਬੂਰ ਹੋਣਾ ਪਿਆ ਸੀ।

ਇਹ ਵੀ ਪੜ੍ਹੋ : ਤੀਕਸ਼ਣ ਸੂਦ ਦੇ ਘਰ ਮੂਹਰੇ ਗੋਹਾ ਸੁੱਟਣ ਵਾਲੇ ਨੌਜਵਾਨ ਨੂੰ ਗ੍ਰਿਫ਼ਤਾਰ ਕਰਨ ਗਈ ਪੁਲਸ ਦਾ ਵਿਰੋਧ

ਚੌਲਾਂਗ ਟੋਲ ਪਲਾਜ਼ਾ 'ਤੇ ਪਿਛਲੇ 89 ਦਿਨਾਂ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਸ਼ਾਂਤਮਈ ਰੋਸ ਧਰਨਾ ਲਗਾਤਾਰ ਜਾਰੀ ਹੈ। ਇਸ ਸਮੇਂ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਦੇ ਰੱਦ ਹੋਣ ਤੱਕ ਭਾਜਪਾ ਆਗੂਆਂ ਦਾ ਵਿਰੋਧ ਜਾਰੀ ਰਹੇਗਾ।


author

shivani attri

Content Editor

Related News