ਜਲੰਧਰ: ਡੀ. ਸੀ. ਦਫ਼ਤਰ ਦੇ ਬਾਹਰ ਫੂਕੀਆਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ
Wednesday, Jan 13, 2021 - 04:33 PM (IST)
ਜਲੰਧਰ (ਸੋਨੂੰ)— ਲੋਹੜੀ ਦਾ ਪਵਿੱਤਰ ਤਿਉਹਾਰ ਕਿਸਾਨਾਂ ਵੱਲੋਂ ਅੱਜ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਮਨਾਇਆ ਗਿਆ। ਦਿੱਲੀ ’ਚ ਬੈਠੇ ਕਿਸਾਨ ਸਾਂਝਾ ਮੋਰਚਾ ਦੇ ਆਦੇਸ਼ ਤੋਂ ਬਾਅਦ ਅੱਜ ਪੰਜਾਬ ਭਰ ’ਚ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ ਹਨ।
ਇਹ ਵੀ ਪੜ੍ਹੋ : ਪੰਜਾਬੀਆਂ ਦੀ ਅਣਖ ਤੇ ਗੈਰਤ ਦੀ ਪ੍ਰਤੀਕ ਦੁੱਲਾ ਭੱਟੀ ਦੀ ਮਜ਼ਾਰ ਪਾਕਿ ’ਚ ਅਣਦੇਖੀ ਦੀ ਸ਼ਿਕਾਰ
ਇਸੇ ਦੇ ਚਲਦਿਆਂ ਜਲੰਧਰ ’ਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਮੈਂਬਰਾਂ ਨੇ ਡੀ. ਸੀ. ਦਫ਼ਤਰ ਦੇ ਸਾਹਮਣੇ ਪ੍ਰਦਰਸ਼ਨ ਕਰਦੇ ਹੋਏ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਬੁਲਾਰੇ ਕਸ਼ਮੀਰ ਸਿੰਘ ਅਤੇ ਕਿਸਾਨ ਆਗੂ ਅਮਰਜੋਤ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਦੇ ਕਾਰਨ ਉਨ੍ਹਾਂ ਨੂੰ ਇਹ ਪਵਿੱਤਰ ਤਿਉਹਾਰ ਇਸ ਤਰ੍ਹਾਂ ਨਾਲ ਮਨਾਉਣਾ ਪੈ ਰਿਹਾ þ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਇਹ ਕਾਨੂੰਨ ਵਾਪਸ ਨਹੀਂ ਲੈਂਦੇ, ਉਹ ਇਸੇ ਤਰ੍ਹਾਂ ਨਾਲ ਪ੍ਰਦਰਸ਼ਨ ਕਰਦੇ ਰਹਿਣਗੇ।
ਇਹ ਵੀ ਪੜ੍ਹੋ : ਅਫ਼ਸੋਸਜਨਕ ਖ਼ਬਰ: ਕਿਸਾਨੀ ਸੰਘਰਸ਼ ਦੌਰਾਨ ਮੁਕਤਸਰ ਦੇ ਕਿਸਾਨ ਦੀ ਹੋਈ ਮੌਤ
ਇਥੇ ਦੱਸਣਯੋਗ ਹੈ ਕਿ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਅੱਜ 49ਵੇਂ ਦਿਨ ’ਚ ਪ੍ਰਵੇਸ਼ ਕਰ ਗਿਆ ਹੈ। ਦਿੱਲੀ ਦੇ ਸਿੰਘੂ, ਟਿਕਰੀ, ਗਾਜ਼ੀਪੁਰ ਸਰਹੱਦਾਂ ’ਤੇ ਕਿਸਾਨ ਕੜਾਕੇ ਦੀ ਠੰਡ ’ਚ ਡਟੇ ਹੋਏ ਹਨ। ਕੱਲ੍ਹ ਸੁਪਰੀਮ ਕੋਰਟ ਦੇ ਫ਼ੈਸਲੇ ਮਗਰੋਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਪ੍ਰੈੱਸ ਕਾਨਫਰੰਸ ਕਰਕੇ ਸਾਫ਼ ਕਰ ਦਿੱਤਾ ਹੈ ਕਿ ਉਨ੍ਹਾਂ ਦਾ ਅੰਦੋਲਨ ਜਾਰੀ ਰਹੇਗਾ।
ਇਹ ਵੀ ਪੜ੍ਹੋ : ਕੱਚੇ ਮੁਲਾਜ਼ਮਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਨੋਖਾ ਫ਼ਰਮਾਨ
ਅੱਜ ਯਾਨੀ ਕਿ ਬੁੱਧਵਾਰ ਨੂੰ ਲੋਹੜੀ ਦੇ ਮੌਕੇ ’ਤੇ ਕਿਸਾਨ ਜਥੇਬੰਦੀਆਂ ਵਲੋਂ ਖੇਤੀ ਕਾਨੂੰਨ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ। ਨਾਲ ਹੀ 26 ਜਨਵਰੀ ਯਾਨੀ ਕਿ ਗਣਤੰਤਰ ਦਿਵਸ ਦੇ ਦਿਨ ਸ਼ਾਂਤੀ ਨਾਲ ਟਰੈਕਟਰ ਮਾਰਚ ਕੱਢਣ ਦੀ ਗੱਲ ਆਖੀ ਹੈ। ਹਾਲਾਂਕਿ ਇਸ ਮਸਲੇ ’ਤੇ ਸੁਪਰੀਮ ਕੋਰਟ ਨੇ ਵੀ ਕਿਸਾਨਾਂ ਨੂੰ ਨੋਟਿਸ ਵੀ ਜਾਰੀ ਕੀਤਾ ਹੈ। ਇਹ ਮਸਲਾ ਹੁਣ ਸੋਮਵਾਰ ਨੂੰ ਸੁਪਰੀਮ ਕੋਰਟ ’ਚ ਸੁਣਿਆ ਜਾਵੇਗਾ।
ਸੁਪਰੀਮ ਕੋਰਟ ਨੇ ਨਵੇਂ ਖੇਤੀ ਕਾਨੂੰਨਾਂ ਦੇ ਲਾਗੂ ਹੋਣ ’ਤੇ ਰੋਕ ਲਾ ਦਿੱਤੀ ਹੈ। ਕਾਨੂੰਨਾਂ ’ਤੇ ਰੋਕ ਲੱਗਣ ਮਗਰੋਂ ਵੀ ਕਿਸਾਨ ਆਪਣੀ ਜ਼ਿੱਦ ’ਤੇ ਅੜੇ ਹੋਏ ਹਨ ਕਿ ਉਹ ਅੰਦੋਲਨ ਖ਼ਤਮ ਨਹੀਂ ਕਰਨਗੇ। ਦਰਅਸਲ ਅਦਾਲਤ ਨੇ ਸਰਕਾਰ ਅਤੇ ਕਿਸਾਨਾਂ ਵਿਚਾਲੇ ਕਿਸਾਨੀ ਮਸਲੇ ਨੂੰ ਨਿਪਟਾਉਣ ਲਈ 4 ਮੈਂਬਰੀ ਕਮੇਟੀ ਦਾ ਗਠਨ ਕਰ ਦਿੱਤਾ ਹੈ, ਹੁਣ ਉਸ ਨੂੰ ਲੈ ਕੇ ਬਹਿਸ ਛਿੜ ਗਈ ਹੈ। ਕਿਸਾਨ ਜਥੇਬੰਦੀਆਂ ਦਾ ਦੋਸ਼ ਹੈ ਕਿ ਕਮੇਟੀ ’ਚ ਸ਼ਾਮਲ ਚਾਰੋਂ ਲੋਕ- ਭੁਪਿੰਦਰ ਸਿੰਘ ਮਾਨ, ਡਾ. ਪ੍ਰਮੋਦ ਕੁਮਾਰ ਜੋਸ਼ੀ, ਅਸ਼ੋਕ ਗੁਲਾਟੀ ਅਤੇ ਅਨਿਲ ਘਨਵਟ ਖੇਤੀ ਕਾਨੂੰਨਾਂ ਦਾ ਸਮਰਥਨ ਕਰ ਚੁੱਕੇ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਟ੍ਰੈਵਲ ਏਜੰਟਾਂ ਦਾ ਕਾਰਨਾਮਾ, ਫਰਜ਼ੀਵਾੜਾ ਕਰਕੇ ਵਿਦਿਆਰਥੀਆਂ ਨੂੰ ਇੰਝ ਭੇਜਿਆ ਵਿਦੇਸ਼
ਨੋਟ: ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ