ਰੂਪਨਗਰ ਵਿਚ ਭਾਜਪਾ ਦਾ ਵਿਰੋਧ, ਉਮੀਦਵਾਰਾਂ ਦੇ ਪੋਸਟਰ ਕੀਤੇ ਕਾਲੇ

Friday, Feb 12, 2021 - 06:24 PM (IST)

ਰੂਪਨਗਰ (ਸੱਜਣ ਸੈਣੀ)- ਰੂਪਨਗਰ ਸ਼ਹਿਰ ਵਿਚ ਮਾਹੌਲ ਉਸ ਸਮੇਂ ਤਣਾਅਪੂਰਨ ਹੋ ਗਿਆ ਜਦੋਂ ਭਾਜਪਾ ਖ਼ਿਲਾਫ਼ ਰੈਲੀ ਕਰਦੇ ਕਿਸਾਨਾਂ ਨੇ ਭਾਜਪਾ ਦੇ ਲੱਗੇ ਪੋਸਟਰਾਂ ’ਤੇ ਭਾਜਪਾ ਦੇ ਉਮੀਦਵਾਰਾਂ ਦਾ ਮੂੰਹ ਕਾਲਾ ਕਰਨਾ ਸ਼ੁਰੂ ਕਰ ਦਿੱਤਾ। ਮੌਕੇ ਉਤੇ ਮੌਜੂਦ ਜਦੋਂ ਭਾਜਪਾ ਉਮੀਦਵਾਰ ਦੇ ਬੇਟੇ ਨੇ ਇਸ ਦਾ ਵਿਰੋਧ ਸ਼ੁਰੂ ਕੀਤਾ ਤਾਂ ਪੁਲਸ ਵੀ ਮੌਕੇ ਉਤੇ ਪਹੁੰਚ ਗਈ ਅਤੇ ਦੋਵੇਂ ਧਿਰਾਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ।

ਇਹ ਵੀ ਪੜ੍ਹੋ : ਕੈਨੇਡਾ ਜਾਣ ਦੇ ਇੱਛੁਕ ਵਿਦਿਆਰਥੀਆਂ ਲਈ ਅਹਿਮ ਖ਼ਬਰ, ਵੀਜ਼ਾ ਨਿਯਮਾਂ ’ਚ ਹੋਇਆ ਬਦਲਾਅ

PunjabKesari

ਭਾਜਪਾ ਉਮੀਦਵਾਰ ਦੇ ਬੇਟੇ ਰੋਮੀ ਨੇ ਦੋਸ਼ ਲਗਾਉਂਦੇ ਕਿਹਾ ਕਿ ਉਨ੍ਹਾਂ ਦੇ ਵਿਰੋਧੀ ਕਾਂਗਰਸੀ ਉਮੀਦਵਾਰ ਵੱਲੋਂ ਆਪਣੇ ਬੰਦੇ ਭੇਜ ਕੇ ਉਨ੍ਹਾਂ ਦੇ ਪੋਸਟਰਾਂ ਉਤੇ ਕਾਲਖ਼ ਪੋਥੀ ਜਾ ਰਹੀ ਹੈ। ਮੌਕੇ ਉਤੇ ਪਹੁੰਚੇ ਥਾਣਾ ਸਿਟੀ ਦੇ ਐੱਸ. ਐੱਚ. ਓ. ਰਾਜੀਵ ਚੌਧਰੀ ਨੇ ਕਿਹਾ ਕਿ ਕਿਸਾਨਾਂ ਵੱਲੋਂ ਪੋਸਟਰ ਕਾਲੇ ਕੀਤੇ ਜਾ ਰਹੇ ਸੀ ਪਰ ਮੌਕੇ ਉਤੇ ਉਨ੍ਹਾਂ ਨੂੰ ਸਮਝਾ ਕੇ ਵਾਪਸ ਭੇਜ ਦਿੱਤਾ ਗਿਆ ।

ਇਹ ਵੀ ਪੜ੍ਹੋ : ਗਰਲਫਰੈਂਡ ਲਈ NRI ਕੁੜੀ ਨਾਲ ਵਿਆਹ ਕਰਵਾ ਕੈਨੇਡਾ ਪੁੱਜਾ ਨੌਜਵਾਨ, ਪੂਰਾ ਮਾਮਲਾ ਕਰੇਗਾ ਹੈਰਾਨ

PunjabKesari

ਜ਼ਿਕਰਯੋਗ ਹੈ ਕਿ ਅੱਜ ਕਿਸਾਨਾਂ ਵੱਲੋਂ ਰੂਪਨਗਰ ਦੇ ਵਿੱਚ ਭਾਜਪਾ ਦੇ ਉਮੀਦਵਾਰਾਂ ਖ਼ਿਲਾਫ਼ ਰੈਲੀ ਕੱਢ ਕੇ ਲੋਕਾਂ ਨੂੰ ਵੋਟਾਂ ਨਾ ਪਾਉਣ ਦੀ ਅਪੀਲ ਕੀਤੀ ਜਾ ਰਹੀ ਸੀ, ਜਿਸ ਦੌਰਾਨ ਕਿਸਾਨ ਜਦੋਂ ਭਾਜਪਾ ਉਮੀਦਵਾਰ ਦੇ ਵਾਰਡ ਵਿਚ ਪਹੁੰਚੇ ਤਾਂ ਉਨ੍ਹਾਂ ਨੇ ਪੋਸਟਰ ਕਾਲੇ ਕਰਨੇ ਸ਼ੁਰੂ ਕਰ ਦਿੱਤੇ, ਜਿਸ ਦੇ ਬਾਅਦ ਇਹ ਸਾਰਾ ਮਾਮਲਾ ਗਰਮਾਇਆ।

ਇਹ ਵੀ ਪੜ੍ਹੋ : ਦਿੱਲੀ ਪੁਲਸ ਵੱਲੋਂ ਹੁਸ਼ਿਆਰਪੁਰ ਦਾ ਨੌਜਵਾਨ ਗ੍ਰਿਫ਼ਤਾਰ, ਪਰਿਵਾਰ ਨੇ ਸਰਕਾਰ ਨੂੰ ਕੀਤੀ ਇਹ ਅਪੀਲ (ਵੀਡੀਓ)


shivani attri

Content Editor

Related News