ਮੰਦਿਰ ਢਾਹੁਣ ਨੂੰ ਲੈ ਕੇ ਟਾਂਡਾ 'ਚ ਵੀ ਰਵਿਦਾਸ ਭਾਈਚਾਰੇ ਵੱਲੋਂ ਰੋਸ ਪ੍ਰਦਰਸ਼ਨ

Sunday, Aug 11, 2019 - 01:38 PM (IST)

ਮੰਦਿਰ ਢਾਹੁਣ ਨੂੰ ਲੈ ਕੇ ਟਾਂਡਾ 'ਚ ਵੀ ਰਵਿਦਾਸ ਭਾਈਚਾਰੇ ਵੱਲੋਂ ਰੋਸ ਪ੍ਰਦਰਸ਼ਨ

ਟਾਂਡਾ (ਮੋਮੀ, ਪੰਡਿਤ)— ਦਿੱਲੀ ਦੇ ਤੁਗਲਕਾਬਾਦ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਇਕ ਮੰਦਿਰ ਨੂੰ ਉੱਚ ਅਦਾਲਤ ਦੇ ਹੁਕਮਾਂ 'ਤੇ ਦਿੱਲੀ ਡਿਵੈਲਪਮੈਂਟ ਅਥਾਰਿਟੀ ਵੱਲੋਂ ਢਾਹੇ ਜਾਣ ਦੇ ਰੋਸ ਵਜੋਂ ਅੱਜ ਫਿਰ ਤੋਂ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਰਵਿਦਾਸ ਭਾਈਚਾਰੇ ਵੱਲੋਂ ਚੱਕਾ ਜਾਮ ਕਰਕੇ ਸਰਕਾਰ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸੇ ਤਹਿਤ ਰਵਿਦਾਸ ਭਾਈਚਾਰੇ ਨੇ ਟਾਂਡਾ 'ਚ ਜਾਜਾ ਬਾਈਪਾਸ 'ਤੇ ਚੱਕਾ ਜਾਮ ਕਰਦੇ ਹੋਏ ਰੋਸ ਪ੍ਰਦਰਸ਼ਨ ਕੀਤੇ। ਇਸ ਕਰਕੇ ਆਵਾਜਾਈ ਪੂਰੀ ਤਰ੍ਹਾਂ ਠੱਪ ਰਹੀ, ਜਿਸ ਕਰਕੇ ਲੋਕਾਂ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਧਰਨੇ ਦੀ ਸੂਚਨਾ ਮਿਲਦੇ ਹੀ ਪੁਲਸ ਪ੍ਰਸ਼ਾਸਨ ਮੌਕੇ 'ਤੇ ਪਹੁੰਚਿਆ ਅਤੇ ਸਥਿਤੀ ਦਾ ਜਾਇਜ਼ਾ ਲਿਆ।

PunjabKesari

ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਡੀ. ਐੱਸ. ਪੀ. ਟਾਂਡਾ ਗੁਰਪ੍ਰੀਤ ਸਿੰਘ ਗਿੱਲ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ 13 ਅਗਸਤ ਨੂੰ ਪੰਜਾਬ ਬੰਦ ਕੀਤਾ ਜਾਵੇਗਾ ਅਤੇ ਮੋਦੀ ਸਰਕਾਰ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ ਜਾਵੇਗੀ।


author

shivani attri

Content Editor

Related News