ਦਿੱਲੀ 'ਚ ਰਵਿਦਾਸ ਮੰਦਿਰ ਢਾਹੁਣ ਦੇ ਰੋਸ 'ਚ ਨਵਾਂਸ਼ਹਿਰ ਬੰਦ

08/12/2019 11:45:18 AM

ਨਵਾਂਸ਼ਹਿਰ (ਤ੍ਰਿਪਾਠੀ)— ਦਿੱਲੀ 'ਚ ਸਥਿਤ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਮੰਦਿਰ ਢਾਹੁਣ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ। ਗੁੱਸੇ 'ਚ ਆਏ ਰਵਿਦਾਸ ਭਾਈਚਾਰੇ ਵੱਲੋਂ ਜਿੱਥੇ ਬੀਤੇ ਦਿਨ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਰੋਸ ਪ੍ਰਦਰਸ਼ਨ ਕੀਤੇ ਗਏ, ਉਥੇ ਹੀ ਅੱਜ ਨਵਾਂਸ਼ਹਿਰ 'ਚ ਬੰਦ ਕਰ ਦਿੱਤਾ ਗਿਆ ਹੈ।

ਇਥੇ ਰਵਿਦਾਸ ਭਾਈਚਾਰੇ ਵੱਲੋਂ ਮੋਦੀ ਸਰਕਾਰ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਇਥੇ ਦੱਸ ਦੇਈਏ ਕਿ ਭੜਕੇ ਰਵਿਦਾਸ ਭਾਈਚਾਰੇ ਵੱਲੋਂ 13 ਅਗਸਤ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਗਿਆ ਹੈ। 13 ਅਗਸਤ ਨੂੰ ਰਵਿਦਾਸ ਭਾਈਚਾਰੇ ਵੱਲੋਂ ਜਮ ਕੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। 

ਜਾਣੋ ਕੀ ਹੈ ਪੂਰਾ ਮਾਮਲਾ 
ਸੁਪਰੀਮ ਕੋਰਟ ਦੇ ਆਦੇਸ਼ 'ਤੇ ਦਿੱਲੀ ਡਿਵੈੱਲਪਮੈਂਟ ਅਥਾਰਿਟੀ (ਡੀ. ਡੀ. ਏ) ਨੇ ਪੁਲਸ ਬਲ ਦੇ ਨਾਲ ਤੁਗਲਕਾਬਾਦ ਦੇ ਵਨ ਖੇਤਰ 'ਚ ਸਥਿਤ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਮੰਦਿਰ ਨੂੰ ਤੋੜਿਆ ਗਿਆ ਹੈ। ਡੀ. ਡੀ. ਏ. ਦਾ ਦਾਅਵਾ ਹੈ ਕਿ ਮੰਦਿਰ ਉਸ ਦੀ ਜ਼ਮੀਨ 'ਤੇ ਗੈਰ-ਕਾਨੂੰਨੀ ਤਰੀਕੇ ਨਾਲ ਬਣਾਇਆ ਗਿਆ ਸੀ, ਜਿਸ ਦਾ ਮਾਮਲਾ ਅਦਾਲਤ 'ਚ ਸੁਣਿਆ ਗਿਆ ਅਤੇ ਆਖੀਰ 'ਚ ਹਟਾਉਣ ਦੇ ਆਦੇਸ਼ ਦਿੱਤੇ ਗਏ। ਇਥੇ ਦੱਸਣਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਇਸ ਮਾਮਲੇ 'ਚ ਪੈਦਾ ਹੋਏ ਤਣਾਅ ਨੂੰ ਹੱਲ ਕਰਨ ਦੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿੱਜੀ ਤੌਰ 'ਤੇ ਦਖਲ ਦੇਣ ਦੀ ਅਪੀਲ ਕੀਤੀ ਹੈ।

shivani attri

This news is Content Editor shivani attri