10 ਅਪ੍ਰੈਲ ਤੱਕ ਜ਼ਰਾ ਅਲਰਟ ਰਹਿਣ ਲੋਕ, ਜ਼ਿਲ੍ਹਾ ਮੈਜਿਸਟ੍ਰੇਟ ਨੇ ਜਾਰੀ ਕੀਤੇ ਸਖ਼ਤ ਹੁਕਮ
Monday, Feb 17, 2025 - 12:17 PM (IST)

ਮੋਹਾਲੀ (ਨਿਆਮੀਆਂ) : ਜ਼ਿਲ੍ਹਾ ਮੈਜਿਸਟ੍ਰੇਟ ਮੋਹਾਲੀ ਆਸ਼ਿਕਾ ਜੈਨ ਨੇ ਜ਼ਿਲ੍ਹੇ ’ਚ ਵੱਖ-ਵੱਖ ਤਰ੍ਹਾਂ ਦੀਆਂ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੈਕਟਰ-76 ਮੋਹਾਲੀ ਦੇ ਅੰਦਰ ਅਤੇ ਚਾਰਦੀਵਾਰੀ ਦੇ ਬਾਹਰ 100 ਮੀਟਰ ਤੱਕ ਦੇ ਘੇਰੇ ’ਚ ਧਰਨੇ ਅਤੇ ਰੈਲੀਆਂ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ’ਚ ਸਪੱਸ਼ਟ ਕੀਤਾ ਗਿਆ ਹੈ ਕਿ ਮੈਮੋਰੰਡਮ ਦੇਣ ਲਈ 5 ਤੋਂ ਘੱਟ ਗਿਣਤੀ ’ਚ ਵਿਅਕਤੀ ਦਫ਼ਤਰ ਅੰਦਰ ਆ ਸਕਦੇ ਹਨ।
ਇਹ ਵੀ ਪੜ੍ਹੋ : ਰਾਤੋ-ਰਾਤ ਡਾਕਟਰ ਦੀ ਚਮਕੀ ਕਿਸਮਤ, ਨਿਕਲ ਗਈ 10 ਲੱਖ ਦੀ ਲਾਟਰੀ
ਇਸ ਤੋਂ ਇਲਾਵਾ ਉਨ੍ਹਾਂ ਜ਼ਿਲ੍ਹੇ ਦੇ ਏਅਰ ਫੋਰਸ ਸਟੇਸ਼ਨ ਤੋਂ ਇਕ ਹਜ਼ਾਰ ਮੀਟਰ ਏਰੀਆ (ਜ਼ਿਲ੍ਹੇ ਦੀ ਹਦੂਦ ਅੰਦਰ) ਦੇ ਆਲੇ-ਦੁਆਲੇ ਮਾਸਾਹਾਰੀ ਦੁਕਾਨਾਂ ਚਲਾਉਣ ਅਤੇ ਇਸ ਦੀ ਰਹਿੰਦ-ਖੂੰਹਦ ਨੂੰ ਸੁੱਟਣ, ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਜ਼ਿਲ੍ਹੇ ਦੀ ਹਦੂਦ ਅੰਦਰ ਪੈਂਦੀਆਂ ਸਮੂਹ ਪਾਣੀ ਦੀਆਂ ਟੈਂਕੀਆਂ, ਟਿਊਬਵੈੱਲਾਂ, ਟੈਲੀਫੋਨ ਟਾਵਰਾਂ, ਸਰਕਾਰੀ/ਨਿੱਜੀ ਇਮਾਰਤਾਂ ’ਤੇ ਚੜ੍ਹਨ ਅਤੇ ਇਨ੍ਹਾਂ ਦੇ ਆਲੇ-ਦੁਆਲੇ ਧਰਨੇ/ਰੈਲੀਆਂ ਕਰਨ, ਸੜਕਾਂ ਆਦਿ ਜਾਮ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਦਿੱਤੇ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਲੋਕਾਂ ਨੂੰ ਹੋਣ ਜਾ ਰਿਹਾ ਵੱਡਾ ਫ਼ਾਇਦਾ, ਪੜ੍ਹੋ ਕੀ ਹੈ ਪੂਰੀ ਖ਼ਬਰ
ਇਨ੍ਹਾਂ ਤੋਂ ਇਲਾਵਾ ਡੀ. ਸੀ. ਨੇ ਕਿਹਾ ਕਿ ਜ਼ਿਲ੍ਹੇ ’ਚ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ, ਹਥਿਆਰਾਂ ਜਾਂ ਹਿੰਸਾ ਵਾਲੇ ਗੀਤਾਂ, ਜਨਤਕ ਇਕੱਠਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ’ਚ ਹਥਿਆਰ ਲਿਜਾਣ, ਪ੍ਰਦਰਸ਼ਨ ਕਰਨ, ਕਿਸੇ ਭਾਈਚਾਰੇ ਖ਼ਿਲਾਫ਼ ਨਫ਼ਰਤ ਭਰਿਆ ਭਾਸ਼ਣ ਦੇਣ ’ਤੇ ਵੀ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਲਾਗੂ ਰਹਿਣਗੇ। ਉਪਰੋਕਤ ਹਕੁਮ 10 ਅਪ੍ਰੈਲ ਤੱਕ ਲਾਗੂ ਰਹਿਣਗੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8