ਹੁਣ ਪੈਰਾ ਮਿਲਟਰੀ ਫੋਰਸ ਦੇ ਪਰਿਵਾਰ ਵੀ ਉਤਰਨਗੇ ਸੜਕਾਂ 'ਤੇ

11/10/2019 9:21:41 AM

ਚੰਡੀਗੜ੍ਹ (ਭੁੱਲਰ) : ਦੇਸ਼ ਦੇ ਪੈਰਾ ਮਿਲਟਰੀ ਫੋਰਸ ਨਾਲ ਸਬੰਧਿਤ ਪਰਿਵਾਰਾਂ ਦੇ ਮੈਂਬਰ ਵੀ ਹੁਣ ਜਵਾਨਾਂ ਦੀਆਂ ਮੰਗਾਂ ਨੂੰ ਲੈ ਕੇ ਸੜਕਾਂ 'ਤੇ ਉਤਰਨ ਦੀ ਤਿਆਰੀ ਕਰ ਰਹੇ ਹਨ। ਬੀ. ਐੱਸ. ਐੱਫ., ਆਈ. ਟੀ. ਬੀ. ਪੀ., ਸੀ. ਆਰ. ਪੀ. ਐੱਫ. ਆਦਿ ਦੇ ਜਵਾਨਾਂ ਦੀਆਂ ਸੇਵਾ ਸਥਿਤੀਆਂ ਤੇ ਸਹੂਲਤਾਂ ਨੂੰ ਲੈ ਕੇ ਇਨ੍ਹਾਂ ਦੇ ਪਰਿਵਾਰਾਂ 'ਚ ਅਸੰਤੋਸ਼ ਹੈ। ਕਨਫੈਡਰੇਸ਼ਨ ਆਫ ਐਕਸ ਪੈਰਾਮਿਲਟਰੀ ਫੋਰਸਜ਼ ਵੈਲਫੇਅਰ ਐਸੋਸੀਏਸ਼ਨ ਵਲੋਂ ਜਵਾਨਾਂ ਦੀਆਂ ਮੰਗਾਂ ਨੂੰ ਲੈ ਕੇ 13 ਦਸੰਬਰ ਨੂੰ ਨਵੀਂ ਦਿੱਲੀ ਵਿਖੇ ਦੇਸ਼ ਪੱਧਰੀ ਰੋਸ ਰੈਲੀ ਤੇ ਪ੍ਰਦਰਸ਼ਨ ਕੀਤੇ ਜਾਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸੇ ਦਿਨ ਪ੍ਰਧਾਨ ਮੰਤਰੀ ਨੂੰ ਇਕ ਲੱਖ ਦਸਤਾਵੇਜ਼ਾਂ ਵਾਲਾ ਮੰਗ ਪੱਤਰ ਸੌਂਪਿਆ ਜਾਵੇਗਾ। ਪੂਰੇ ਦੇਸ਼ 'ਚ ਪੈਰਾ ਮਿਲਟਰੀ ਫੋਰਸ 'ਚ ਕੰਮ ਕਰਦੇ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਵਲੋਂ ਦਸਤਖਤੀ ਮੁਹਿੰਮ ਸ਼ੁਰੂ ਕੀਤੀ ਜਾ ਚੁੱਕੀ ਹੈ।

Babita

This news is Content Editor Babita