ਪਾਕਿਸਤਾਨ ’ਚ ਘੱਟ ਗਿਣਤੀਆਂ ’ਤੇ ਅਤਿਆਚਾਰ ਬੇਰੋਕ ਜਾਰੀ: ਨਿਹੰਗ ਸਿੰਘ ਬਾਬਾ ਬਲਬੀਰ ਸਿੰਘ

Wednesday, Oct 12, 2022 - 06:34 PM (IST)

ਪਾਕਿਸਤਾਨ ’ਚ ਘੱਟ ਗਿਣਤੀਆਂ ’ਤੇ ਅਤਿਆਚਾਰ ਬੇਰੋਕ ਜਾਰੀ: ਨਿਹੰਗ ਸਿੰਘ ਬਾਬਾ ਬਲਬੀਰ ਸਿੰਘ

ਅੰਮ੍ਰਿਤਸਰ (ਬਿਊਰੋ) - ਨਿਹੰਗ ਸਿੰਘਾਂ ਦੀ ਮੁੱਖ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ ਨੇ ਪਾਕਿਸਤਾਨ ’ਚ ਗੁਰਦੁਆਰਿਆਂ ’ਤੇ ਹੋ ਰਹੇ ਨਾਜਾਇਜ਼ ਕਬਜ਼ਿਆਂ ਅਤੇ ਘੱਟ ਗਿਣਤੀਆਂ ਨਾਲ ਹੋ ਰਹੀ ਧੱਕੇਸ਼ਾਹੀ ਨੂੰ ਰੋਕਣ ਲਈ ਕਿਹਾ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ, ਵਿਦੇਸ਼ ਮੰਤਰੀ ਨੂੰ ਕਿਹਾ ਕਿ ਉਹ ਪਾਕਿਸਤਾਨ ‘ਚ ਸਿੱਖਾਂ, ਹਿੰਦੂ, ਈਸਾਈ ਭਾਈਚਾਰਿਆਂ ਦੇ ਲੋਕਾਂ ਦੇ ਅਧਿਕਾਰਾਂ ਦੀ ਰਾਖੀ ਲਈ ਪਾਕਿਸਤਾਨ ਸਰਕਾਰ ’ਤੇ ਕੂਟਨੀਤਕ ਠੋਸ ਦਬਾਅ ਬਨਾਉਣ।

ਪੜ੍ਹੋ ਇਹ ਵੀ ਖ਼ਬਰ : ਭੈਣ ਦਾ ਵਿਆਹ ਕਰ 7 ਅਕਤੂਬਰ ਨੂੰ ਡਿਊਟੀ 'ਤੇ ਪਰਤੇ ਫ਼ੌਜੀ ਜਵਾਨ ਦੀ ਮੌਤ, ਇਸੇ ਮਹੀਨੇ ਹੋਣਾ ਸੀ ਸੇਵਾ ਮੁਕਤ

ਉਨ੍ਹਾਂ ਕਿਹਾ ਕਿ ਲਾਹੌਰ ਸਥਿਤ ਇਤਿਹਾਸਕ ਗੁਰਦੁਆਰਾ ਭਾਈ ਮਨੀ ਸਿੰਘ, ਗੁ. ਭਾਈ ਤਾਰੂ ਸਿੰਘ ’ਤੇ ਨਾਜਾਇਜ਼ ਕਬਜ਼ਿਆਂ ਬਾਰੇ ਖ਼ੁਲਾਸੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬਿਸ਼ਨ ਸਿੰਘ ਅਤੇ ਉੱਥੋਂ ਦੀ ਮੀਡੀਆ ਵੱਲੋਂ ਕੀਤੇ ਜਾ ਰਹੇ ਹਨ। ਉਨ੍ਹਾਂ ਅਫ਼ਸੋਸ ਪ੍ਰਗਟ ਕਰਦਿਆਂ ਕਿਹਾ ਕਿ ਇਸ ਸੰਬੰਧੀ ਲਿਖਤੀ ਸ਼ਿਕਾਇਤਾਂ ਵੱਖ-ਵੱਖ ਪੁਲਸ ਥਾਣਿਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਕੋਲ ਪੁੱਜਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਹੋ ਰਹੀ ਹੈ। ਉਨ੍ਹਾਂ ਪਾਕਿਸਤਾਨ ’ਚ ਘੱਟਗਿਣਤੀ ਭਾਈਚਾਰੇ ’ਤੇ ਵਧ ਰਹੇ ਹਮਲਿਆਂ ਪ੍ਰਤੀ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਸੂਬਾ ਸਿੰਧ ਦੇ ਲਰਕਾਨਾ ਦੇ ਘਾਸਪੀੜ੍ਹੀ ਇਲਾਕੇ ’ਚ ਵਾਲਮੀਕਿ ਭਾਈਚਾਰੇ ਨੂੰ ਪੂਜਾ ਪਾਠ ਵੀ ਨਹੀਂ ਕਰਨ ਦਿੱਤਾ ਗਿਆ। ਇਸ ਭਾਈਚਾਰੇ ਨੂੰ ਸੜਕਾਂ ’ਤੇ ਉਤਰ ਕੇ ਪਾਕਿ ਸਰਕਾਰ ਖਿਲਾਫ਼ ਆਵਾਜ਼ ਬੁਲੰਦ ਕਰਨੀ ਪਈ ਹੈ।

ਪੜ੍ਹੋ ਇਹ ਵੀ ਖ਼ਬਰ : ਗੈਂਗਸਟਰ ਲੰਡਾ ਨੇ ਲਈ ਤਰਨਤਾਰਨ ਦੇ ਕੱਪੜਾ ਵਪਾਰੀ ਦੇ ਕਤਲ ਦੀ ਜ਼ਿੰਮੇਵਾਰੀ, ਨਾਲ ਹੀ ਦਿੱਤੀ ਇਹ ਧਮਕੀ

ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਪਾਕਿਸਤਾਨ ’ਚ ਦੋ ਹਫ਼ਤਿਆਂ ’ਚ ਚੌਥੀ ਹਿੰਦੂ ਕੁੜੀ ਨੂੰ ਅਗਵਾ ਕਰਦਿਆਂ ਜ਼ਬਰਦਸਤੀ ਇਸਲਾਮ ਧਰਮ ਪਰਿਵਰਤਨ ਕਰਾਇਆ ਗਿਆ ਹੈ। ਮੀਰਪੁਰ-ਖਾਸ ਦੀ ਹਿੰਦੂ ਕੁੜੀ ਨੂੰ ਅਗਵਾ ਕਰਨ ਉਪਰੰਤ ਉਸ ਦਾ ਨਿਕਾਹ ਇਕ ਮੁਸਲਮਾਨ ਨਾਲ ਜਬਰੀ ਕਰ ਦਿੱਤਾ ਗਿਆ। ਨਾਸਰਪੁਰ ਤੋਂ ਅਗਵਾ ਹੋਈ ਕੁੜੀ 14 ਸਾਲ ਦੀ ਸੀ। ਸਿੰਧ ਦੇ ਬਾਰਪਰਕਾਰ ਦੇ ਕਸਬਾ ਛਛਰੇ ਦੇ ਨੇੜਲੇ ਪਿੰਡ ਚੱਪਰ ਦੀਨਸ਼ਾਹ ’ਚ ਇਕ ਹਿੰਦੂ ਕੁੜੀ ਨਾਲ ਸਮੂਹਿਕ ਜਬਰ-ਜ਼ਿਨਾਹ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਖੈਬਰ ਪਖਤੂਨਖਵਾ ਸੂਬੇ ਦੇ ਬੁਨੇਰ ਜ਼ਿਲ੍ਹੇ ‘ਚ ਸਿੱਖ ਅਧਿਆਪਕਾ ਦੀਨਾ ਕੌਰ ਨੂੰ ਅਗਵਾ ਕਰਕੇ ਜ਼ਬਰਦਸਤੀ ਕਿਸੇ ਮੁਸਲਮਾਨ ਨਾਲ ਨਿਕਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ ਆ ਚੁੱਕਿਆ ਹੈ। 

ਪੜ੍ਹੋ ਇਹ ਵੀ ਖ਼ਬਰ : ਬਿਜਲੀ ਬੰਦ ਹੋਣ ਤੋਂ ਪਹਿਲਾਂ ਫੋਨ 'ਤੇ ਆਵੇਗਾ SMS, ਪੰਜਾਬ ਦੇ ਇਸ ਸ਼ਹਿਰ 'ਚ ਸ਼ੁਰੂ ਹੋਇਆ ਪ੍ਰੋਜੈਕਟ

ਉਨ੍ਹਾਂ ਨੇ ਕਿਹਾ ਕਿ ਹੁਣ ਇਕ ਮਾਸੂਮ ਮੁੰਡੇ ਨੂੰ ਅਗਵਾ ਕਰਕੇ ਉਸ ਨਾਲ ਸਮੂਹਿਕ ਬਦਫੈਲੀ ਕੀਤੀ ਗਈ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਵਸਦੇ ਘੱਟ ਗਿਣਤੀ ਭਾਈਚਾਰੇ ਦੀ ਜਾਨਮਾਲ ਦੀ ਰਾਖੀ ਕਰਨੀ ਪਾਕਿਸਤਾਨ ਸਰਕਾਰ ਦਾ ਪਹਿਲਾਂ ਫਰਜ਼ ਹੈ। ਜਿਸ ਤਰ੍ਹਾਂ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ, ਇਸ ਤੋਂ ਸਾਫ਼ ਹੈ ਕਿ ਪਾਕਿਸਤਾਨ ਸਰਕਾਰ ਇਸ ਪੱਖ ਵੱਲ ਧਿਆਨ ਨਹੀਂ ਦੇ ਰਹੀ। ਉਨ੍ਹਾਂ ਭਾਰਤ ਸਰਕਾਰ ਦੇ ਵਿਦੇਸ਼ ਵਿਭਾਗ ਨੂੰ ਕਿਹਾ ਕਿ ਉਹ ਅਸਰ ਰਸੂਖ ਵਰਤ ਕੇ ਇਨ੍ਹਾਂ ਘਟਨਾਵਾਂ ’ਤੇ ਰੋਕਥਾਮ ਕਰਵਾਉਣ।


author

rajwinder kaur

Content Editor

Related News