ਅਨੁਸੂਚਿਤ ਜਾਤੀਆਂ ''ਤੇ ਅੱਤਿਆਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਵਾਇਸ ਚੇਅਰਮੈਨ ਐਸ.ਸੀ ਕਮਿਸ਼ਨ
Saturday, Dec 18, 2021 - 12:12 AM (IST)
ਅਜਨਾਲਾ (ਗੁਰਜੰਟ) - ਪੰਜਾਬ ਵਿਚ ਅਨੁਸੂਚਿਤ ਜਾਤੀਆਂ 'ਤੇ ਕਿਸੇ ਦੀ ਧੱਕੇਸ਼ਾਹੀ ਅਤੇ ਅੱਤਿਆਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੋ ਵੀ ਵਿਅਕਤੀ ਅਨੁਸੂਚਿਤ ਜਾਤੀ ਦੇ ਲੋਕਾਂ ਨਾਲ ਇਸ ਤਰ੍ਹਾਂ ਦਾ ਕੋਈ ਵਿਹਾਰ ਕਰਨਗੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਅਨੁਸੂਚਿਤ ਜਾਤੀ ਕਮਿਸ਼ਨ ਪੰਜਾਬ ਦੇ ਵਾਇਸ ਚੇਅਰਮੈਨ ਦੀਪਕ ਕੁਮਾਰ ਅਤੇ ਕਮਿਸ਼ਨ ਦੇ ਮੈਂਬਰ ਰਾਜ ਕੁਮਾਰ ਹੰਸ ਨੇ ਅੱਜ ਤਹਿਸੀਲ ਅਜਨਾਲਾ ਦੇ ਸਰਹੱਦੀ ਪਿੰਡ ਵੱਡਾ ਫੱਤੇਵਾਲ ਵਿਖੇ ਇੱਕ ਗਰੀਬ ਪਰਿਵਾਰ ਵੱਲੋਂ ਪ੍ਰਾਪਤ ਹੋਈ ਸਿਕਾਇਤ ਦੇ ਸੰਬੰਧ ਵਿਚ ਦੌਰਾ ਕਰਦਿਆ ਕੀਤਾ।
ਇਹ ਵੀ ਪੜ੍ਹੋ - ਬਿਨੈਕਾਰਾਂ ਨੂੰ ਕਾਂਗਰਸੀਆਂ ਕੋਲ ਪਹੁੰਚ ਕਰਨ ਲਈ ਕੀਤਾ ਜਾ ਰਿਹੈ ਮਜ਼ਬੂਰ, ਮਾਮਲੇ ਦੀ ਜਾਂਚ ਹੋਵੇ: ਡਾ. ਚੀਮਾ
ਇਸ ਮੌਕੇ ਵਾਇਸ ਚੇਅਰਮੈਨ ਦੀਪਕ ਕੁਮਾਰ ਅਤੇ ਮੈਂਬਰ ਰਾਜ ਕੁਮਾਰ ਹੰਸ ਨੇ ਦੱਸਿਆ ਕਿ ਪਾਲ ਸਿੰਘ ਪੁੱਤਰ ਹਜਾਰਾ ਸਿੰਘ ਵਾਸੀ ਫੱਤੇਵਾਲ ਵੱਲੋਂ ਕਮਿਸ਼ਨ ਨੂੰ ਸ਼ਿਕਾਇਤ ਦਿੱਤੀ ਗਈ ਸੀ ਕਿ ਪਿੰਡ ਦੇ ਕੁਝ ਵਿਅਕਤੀਆਂ ਵੱਲੋਂ ਉਨ੍ਹਾਂ ਦੀ ਜਾਤੀ ਖ਼ਿਲਾਫ਼ ਅਪਸ਼ਬਦਾਂ ਦੀ ਵਰਤੋਂ ਕਰਦਿਆਂ ਉਨ੍ਹਾਂ ਨੂੰ ਪਰਿਵਾਰ ਸਮੇਤ ਜਾਨੋ ਮਾਰਨ ਦੀ ਕੋਸ਼ਿਸ਼ ਵੀ ਕੀਤੀ ਗਈ ਹੈ, ਜਿਸ ਸੰਬੰਧੀ ਕਾਰਵਾਈ ਕਰਦਿਆਂ ਕਮਿਸ਼ਨ ਨੇ ਮੌਕੇ 'ਤੇ ਪਹੁੰਚ ਕੇ ਸ਼ਿਕਾਇਤ ਕਰਤਾ ਨੂੰ ਸੁਣਿਆ ਅਤੇ ਮੌਕੇ 'ਤੇ ਹੀ ਸਬ-ਡਵੀਜ਼ਨ ਦੇ ਅਜਨਾਲਾ ਦੇ ਡੀ:ਐਸ:ਪੀ ਜਸਵੀਰ ਸਿੰਘ ਨੂੰ ਹਦਾਇਤ ਕੀਤੀ, ਕਿ ਵਿਰੋਧੀ ਧਿਰ 'ਤੇ ਕਾਨੂੰਨੀ ਕਾਰਵਾਈ ਕਰਦੇ ਹੋਏ ਤਰੁੰਤ ਮਾਮਲਾ ਦਰਜ ਕੀਤਾ ਜਾਵੇ ਅਤੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਉਪਰੰਤ ਮੁਕੰਮਲ ਰਿਪੋਰਟ 20 ਦਸੰਬਰ 2021 ਤੱਕ ਕਮਿਸ਼ਨ ਦੇ ਦਫਤਰ ਚੰਡੀਗੜ੍ਹ ਵਿਖੇ ਸੌਂਪੀ ਜਾਵੇ।
ਇਹ ਵੀ ਪੜ੍ਹੋ - ਮੰਤਰੀ ਮੰਡਲ ਵੱਲੋਂ ਸਹਾਇਤਾ ਪ੍ਰਾਪਤ ਕਾਲਜਾਂ 'ਚ 1925 ਸਹਾਇਕ ਪ੍ਰੋਫੈਸਰਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਪ੍ਰਵਾਨਗੀ
ਇਸ ਸੰਬੰਧੀ ਦੂਜੀ ਧਿਰ ਅਤੇ ਸ਼ੇਰਮੀਰ ਸਿੰਘ ਨੇ ਕਿਹਾ ਕਿ ਪਿੰਡ ਦੇ ਕੁਝ ਰਾਏ ਸਿੱਖ ਭਾਈਚਾਰੇ ਦੇ ਲੋਕਾਂ ਨਾਲ ਉੱਕਤ ਪਾਲ ਸਿੰਘ ਦਾ ਜਗ੍ਹਾਂ ਨੂੰ ਲੈ ਕੇ ਝਗੜਾ ਚੱਲਦਾ ਹੈ, ਜਿਸ ਵਿਚ ਸਾਨੂੰ ਅਤੇ ਸਾਡੇ ਬੱਚਿਆਂ ਨੂੰ ਸਿਆਸੀ ਰੰਜਿਸ਼ ਤਹਿਤ ਨਜ਼ਾਇਜ਼ ਫਸਾਉਣ ਲਈ ਝੂਠਾ ਪਰਚਾ ਦਰਜ਼ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਦੋਕਿ ਲੜਾਈ ਵਾਲੇ ਦਿਨ ਅਸੀਂ ਪਿੰਡ ਵਿਚ ਮੋਜੂਦ ਵੀ ਨਹੀ ਸੀ। ਇਸ ਮੌਕੇ ਡੀ.ਐੱਸ.ਪੀ. ਅਜਨਾਲਾ ਜਸਵੀਰ ਸਿੰਘ, ਤਹਿਸੀਲਦਾਰ ਪ੍ਰਿਤਪਾਲ ਸਿੰਘ ਅਤੇ ਤਹਿਸੀਲ ਸਮਾਜਿਕ ਅਤੇ ਨਿਆਂ ਅਧਿਕਾਰਤਾ ਅਧਿਕਾਰੀ ਸੁਰਿੰਦਰ ਸਿੰਘ ਢਿਲੋ ਵੀ ਹਾਜ਼ਰ ਸਨ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।