ਅਣਪਛਾਤੇ ਵਿਅਕਤੀ ਦੀ ਗਲੀ-ਸੜੀ ਲਾਸ਼ ਮਿਲੀ

Monday, Aug 05, 2019 - 01:49 PM (IST)

ਅਣਪਛਾਤੇ ਵਿਅਕਤੀ ਦੀ ਗਲੀ-ਸੜੀ ਲਾਸ਼ ਮਿਲੀ

ਭਿੰਡੀ ਸੈਦਾਂ (ਗੁਰਜੰਟ) : ਥਾਣਾ ਭਿੰਡੀ ਸੈਦਾਂ ਅਧੀਨ ਪੈਂਦੇ ਪਿੰਡ ਧਰਮਕੋਟ ਦੇ ਖੇਤਾਂ 'ਚ ਕਿਸੇ ਅਣਪਛਾਤੇ ਵਿਅਕਤੀ ਦੀ ਗਲ਼ੀ-ਸੜੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਥਾਣਾ ਭਿੰਡੀ ਸੈਦਾਂ ਦੇ ਮੁੱਖ ਮੁਨਸ਼ੀ ਜਗਰੂਪ ਸਿੰਘ ਨੇ ਦੱਸਿਆ ਕਿ ਤਰਲੋਕ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਧਰਮਕੋਟ ਨੇ ਪੁਲਸ ਨੂੰ ਇਤਲਾਹ ਦਿੱਤੀ ਕਿ ਉਨ੍ਹਾਂ ਦੇ ਖੇਤ 'ਚ ਕਿਸੇ ਅਣਪਛਾਤੇ ਵਿਅਕਤੀ ਦੀ ਲਾਸ਼ ਪਈ ਹੈ, ਜੋ ਕਿ ਕਾਫੀ ਗਲ਼ੀ-ਸੜੀ ਹੋਣ ਕਾਰਨ ਬਦਬੂ ਮਾਰ ਰਹੀ ਹੈ। ਏ. ਐੱਸ. ਆਈ. ਬਲਦੇਵ ਸਿੰਘ ਨੇ ਲਾਸ਼ ਨੂੰ ਕਬਜ਼ੇ 'ਚ ਲੈਂਦਿਆਂ ਕਾਨੂੰਨੀ ਕਾਰਵਾਈ ਕਰਨ ਤੋਂ ਬਾਅਦ ਸ਼ਨਾਖਤ ਲਈ ਲਾਸ਼ ਨੂੰ 72 ਘੰਟਿਆਂ ਲਈ ਸਿਵਲ ਹਸਪਤਾਲ ਰੱਖ ਦਿੱਤਾ ਹੈ।


author

Baljeet Kaur

Content Editor

Related News