ਪਿੰਡ ਬਲਿਆਲ ਦੇ 65 ਸਾਲਾ ਵਿਅਕਤੀ ਦੀ ਕੋਰੋਨਾ ਨਾਲ ਮੌਤ, ਸਿਹਤ ਵਿਭਾਗ ਨੇ ਕੀਤਾ ਅੰਤਿਮ ਸੰਸਕਾਰ
Tuesday, Mar 30, 2021 - 10:24 AM (IST)
ਭਵਾਨੀਗੜ੍ਹ (ਕਾਂਸਲ) : ਸਥਾਨਕ ਸ਼ਹਿਰ ਨੇੜਲੇ ਪਿੰਡ ਬਲਿਆਲ ਦੇ ਵਸਨੀਕ 65 ਸਾਲਾ ਵਿਅਕਤੀ ਦੀ ਕੋਰੋਨਾ ਵਾਇਰਸ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਹਸਪਤਾਲ ਦੇ ਐੱਸ.ਐੱਮ.ਓ. ਮਹੇਸ਼ ਅਹੁਜਾ ਅਤੇ ਸਿਹਤ ਸੁਪਰਵਾਇਜ਼ਰ ਹਰਮੇਸ਼ ਚੰਦ ਸ਼ਰਮਾ ਨੇ ਦੱਸਿਆ ਕਿ ਨੇੜਲੇ ਪਿੰਡ ਬਲਿਆਲ ਦੇ ਇਕ 65 ਸਾਲਾ ਵਿਅਕਤੀ ਨੂੰ ਕੁਝ ਦਿਨ ਪਹਿਲਾਂ ਬੁਖ਼ਾਰ ਚੜ੍ਹਣ ਅਤੇ ਛਾਤੀ ਰੁਕਣ ਦੀ ਤਕਲੀਫ ਸੀ। ਪਰਿਵਾਰ ਦੇ ਮੈਂਬਰਾਂ ਨੇ ਉਸ ਦਾ ਇਲਾਜ ਕਰਵਾਉਣ ਲਈ ਪਟਿਆਲ ਦੇ ਪ੍ਰਾਈਵੇਟ ਹਸਪਤਾਲ ਵਿਖੇ ਭਰਤੀ ਕਰਵਾਇਆ, ਜਿਸ ਤੋਂ ਬਾਅਦ ਉਸ ਨੂੰ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ।
ਪੜ੍ਹੋ ਇਹ ਵੀ ਖ਼ਬਰ - ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਮਨੀ ਸ਼ੂਟਰ ਨੇ ਫੇਸਬੁੱਕ ’ਤੇ ਐੱਸ. ਐੱਸ. ਪੀ. ਚਹਿਲ ਨੂੰ ਦਿੱਤੀ ਧਮਕੀ
ਮਿਲੀ ਜਾਣਕਾਰੀ ਅਨੁਸਾਰ ਜਦੋਂ ਉਕਤ ਵਿਅਕਤੀ ਦੇ ਕੋਰੋਨਾ ਦੀ ਜਾਂਚ ਲਈ ਨਮੂਨੇ ਲਏ ਗਏ, ਤਾਂ ਉਸ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਦੀ ਬੀਤੇ ਦਿਨ ਇਲਾਜ ਦੌਰਾਨ ਮੌਤ ਹੋ ਗਈ ਅਤੇ ਇਸ ਦਾ ਸੰਸਕਾਰ ਸਿਹਤ ਵਿਭਾਗ ਦੀ ਟੀਮ ਵੱਲੋਂ ਸਿਵਲ ਅਤੇ ਪੁਲਸ ਪ੍ਰਸਾਸ਼ਨ ਦੀ ਵਿਸ਼ੇਸ਼ ਨਿਗਰਾਨੀ ਹੇਠ ਪੂਰੇ ਪੁਖਤਾ ਪ੍ਰਬੰਧਾਂ ਹੇਠ ਪਿੰਡ ਦੇ ਸ਼ਮਸਾਨਘਾਟ ਵਿਖੇ ਕਰਵਾਇਆ ਗਿਆ।
ਪੜ੍ਹੋ ਇਹ ਵੀ ਖ਼ਬਰ - ਖ਼ੌਫਨਾਕ ਵਾਰਦਾਤ : ਨਾਜ਼ਾਇਜ਼ ਸਬੰਧਾਂ ਨੂੰ ਲੈ ਕੇ ਨੌਜਵਾਨ ਦਾ ਕਤਲ, ਟੋਟੇ-ਟੋਟੇ ਕਰ ਗਟਰ ’ਚ ਸੁੱਟੀ ਲਾਸ਼
ਦੋਵੇਂ ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਦੇ ਬਾਕੀ ਪਰਿਵਾਰਕ ਮੈਂਬਰਾਂ ਦੇ ਜਾਂਚ ਲਈ ਨਮੂਨੇ ਲਏ ਜਾ ਰਹੇ ਹਨ ਅਤੇ ਇਨ੍ਹਾਂ ਨੂੰ ਇਕਾਂਤਵਾਸ ਕੀਤਾ ਗਿਆ। ਮ੍ਰਿਤਕ ਜਿਸ ਪ੍ਰਾਈਵੇਟ ਸਕੂਲ ਵਿਖੇ ਨੌਕਰੀ ਕਰਦਾ ਸੀ, ਉਸ ਦੇ ਨਾਲ ਕੰਮ ਕਰਦੇ ਸਮੇਂ ਸੰਪਰਕ ’ਚ ਆਉਣ ਵਾਲੇ ਸਕੂਲ ਦੇ ਹੋਰ ਕਰਮਚਾਰੀਆਂ ਦੇ ਵੀ ਸਿਹਤ ਵਿਭਾਗ ਵੱਲੋਂ ਜਾਂਚ ਲਈ ਨਮੂਨੇ ਲਏ ਜਾਣਗੇ।
ਪੜ੍ਹੋ ਇਹ ਵੀ ਖਬਰ - ਵਿਧਾਨ ਸਭਾ ਚੋਣਾਂ ’ਚ ਕਾਂਗਰਸ ਦੇ ਕਈ ਵਿਧਾਇਕਾਂ ਦੀਆਂ ਕੱਟੀਆਂ ਜਾਣਗੀਆਂ ਟਿਕਟਾਂ, ਨਵੇਂ ਚਿਹਰੇ ਹੋਣਗੇ ਸ਼ਾਮਲ
ਉਨ੍ਹਾਂ ਦੱਸਿਆ ਕਿ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਕੋਰੋਨਾ ਤੋਂ ਬਚਾਅ ਲਈ ਹੁਣ 45 ਸਾਲ ਤੋਂ ਉਪਰ ਉਮਰ ਦੇ ਵਿਅਕਤੀਆਂ ਲਈ ਸਿਵਲ ਹਸਪਤਾਲ ਭਵਾਨੀਗੜ੍ਹ ਦੇ ਨਾਲ-ਨਾਲ 1 ਅਪ੍ਰੈਲ ਤੋਂ ਪਿੰਡਾਂ ਵਿਚਲੇ ਸਿਹਤ ਕੇਂਦਰਾਂ ’ਚ ਵੀ ਇਸ ਵੈਕਸ਼ੀਨ ਦੇ ਟੀਕਾਕਰਨ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜਿਸ ਲਈ ਟੀਮ ਨੂੰ ਟ੍ਰੇਨਿੰਗ ਦੇ ਦਿੱਤੀ ਗਈ ਹੈ। ਉਨ੍ਹਾਂ ਸਮੂਹ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅਵਫਾਹਾਂ ਤੋਂ ਸੁਚੇਤ ਰਹਿਣ ਅਤੇ ਇਸ ਵੈਕਸ਼ੀਨ ਦਾ ਟੀਕਕਰਨ ਜਰੂਰ ਕਰਵਾਉਣ। ਇਸ ਮੌਕੇ ਉਨ੍ਹਾਂ ਦੇ ਨਾਲ ਸਿਹਤ ਕਰਮਚਾਰੀ ਪ੍ਰਾਣਨਾਥ ਵੀ ਮੌਜੂਦ ਸਨ।
ਪੜ੍ਹੋ ਇਹ ਵੀ ਖ਼ਬਰ - ਹੈੱਡ ਗ੍ਰੰਥੀ ਦੇ ਪੁੱਤ ਦੇ ਖੁਦਕੁਸ਼ੀ ਮਾਮਲੇ ’ਚ ਆਇਆ ਨਵਾਂ ਮੋੜ, ਪੁਲਸ ਹੱਥ ਲੱਗੀ ਮ੍ਰਿਤਕ ਦੀ ਡਾਇਰੀ ਤੇ ਸੁਸਾਈਡ ਨੋਟ
ਪੜ੍ਹੋ ਇਹ ਵੀ ਖਬਰ - ‘ਨੇਤਾ ਜੀ ਸਤਿ ਸ੍ਰੀ ਅਕਾਲ’ ’ਚ ਸੁਣੋ ਜ਼ਮੀਨ ਤੇ ਘਰ ਵਿਕਣ ਦੀ ਕਹਾਣੀ MLA ‘ਦਲਬੀਰ ਗੋਲਡੀ’ ਦੀ ਜ਼ੁਬਾਨੀ