6 ਦਿਨਾਂ ਤੋਂ ਲਾਪਤਾ ਵਿਅਕਤੀ ਦੀ ਝੀਲ ’ਚੋਂ ਮਿਲੀ ਲਾਸ਼

Wednesday, Nov 06, 2024 - 05:55 PM (IST)

6 ਦਿਨਾਂ ਤੋਂ ਲਾਪਤਾ ਵਿਅਕਤੀ ਦੀ ਝੀਲ ’ਚੋਂ ਮਿਲੀ ਲਾਸ਼

ਬਠਿੰਡਾ (ਸੁਖਵਿੰਦਰ) : ਬੀਤੇ ਛੇ ਦਿਨਾਂ ਤੋਂ ਲਾਪਤਾ ਵਿਅਕਤੀ ਦੀ ਬੁੱਧਵਾਰ ਨੂੰ ਝੀਲ ਨੰਬਰ 2 ਵਿਚੋਂ ਲਾਸ਼ ਬਰਾਮਦ ਹੋਈ। ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਨੇ ਲਾਸ਼ ਨੂੰ ਸਰਕਾਰੀ ਹਸਪਤਾਲ ਪਹੁੰਚਾਇਆ। ਜਾਣਕਾਰੀ ਅਨੁਸਾਰ ਸਹਾਰਾ ਨੂੰ ਸੂਚਨਾ ਮਿਲੀ ਸੀ ਕਿ ਝੀਲ ਦੀਆਂ ਝਾੜੀਆਂ ਵਿਚ ਇਕ ਲਾਸ਼ ਪਈ ਹੈ। ਸੂਚਨਾ ਮਿਲਣ ’ਤੇ ਸੰਸਥਾ ਵਰਕਰ ਟੇਕ ਚੰਦ, ਰਾਜਿੰਦਰ ਕੁਮਾਰ, ਸੰਦੀਪ ਗਿੱਲ, ਵਿੱਕੀ ਕੁਮਾਰ, ਜੱਗਾ ਮੌਕੇ ’ਤੇ ਪਹੁੰਚੇ ਅਤੇ ਥਾਣਾ ਥਰਮਲ ਨੂੰ ਸੂਚਿਤ ਕੀਤਾ। 

ਪੁਲਸ ਕਾਰਵਾਈ ਤੋਂ ਬਾਅਦ ਸੰਸਥਾਂ ਵਰਕਰਾਂ ਵਲੋਂ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਪਹੁੰਚਾਇਆ। ਮ੍ਰਿਤਕ ਦੀ ਸ਼ਨਾਖਤ ਦੀਪਕ ਕੁਮਾਰ ਪੁੱਤਰ ਸ਼ੰਭੂ ਰਾਮ ਵਜੋਂ ਹੋਈ। ਮ੍ਰਿਤਕ 31 ਅਕਤੂਬਰ ਤੋਂ ਲਾਪਤਾ ਸੀ, ਜਿਸ ਦੀ ਭਾਲ ਕੀਤੀ ਜਾ ਰਹੀ ਸੀ ਅਤੇ ਉਸਦੀ ਫੋਟੋ ਸੋਸ਼ਲ ਮੀਡੀਆ ’ਤੇ ਕਾਫੀ ਵਾਇਰਲ ਹੋਈ ਸੀ, ਥਾਣਾ ਥਰਮਲ ਵਲੋਂ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।


author

Gurminder Singh

Content Editor

Related News