ਖੇਤ ਗਿਆ ਵਿਅਕਤੀ ਵਾਹਨ ਦੀ ਲਪੇਟ ''ਚ ਆਇਆ, ਦਰਦਨਾਕ ਮੌਤ

Friday, Mar 01, 2024 - 05:10 PM (IST)

ਖੇਤ ਗਿਆ ਵਿਅਕਤੀ ਵਾਹਨ ਦੀ ਲਪੇਟ ''ਚ ਆਇਆ, ਦਰਦਨਾਕ ਮੌਤ

ਭਵਾਨੀਗੜ੍ਹ (ਵਿਕਾਸ ਮਿੱਤਲ) : ਪਿੰਡ ਭੱਟੀਵਾਲ ਕਲਾਂ ਵਿਖੇ ਬੀਤੀ ਰਾਤ ਖੇਤ ਗਏ ਇਕ ਵਿਅਕਤੀ ਦੀ ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਮੌਤ ਹੋ ਗਈ। ਇਸ ਸਬੰਧੀ ਪੁਲਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਬਾਰੂ ਸਿੰਘ ਵਾਸੀ ਭੱਟੀਵਾਲ ਕਲਾਂ ਨੇ ਪੁਲਸ ਨੂੰ ਦੱਸਿਆ ਕਿ ਉਸ ਦਾ 35 ਸਾਲਾ ਲੜਕਾ ਹਰਵਿੰਦਰ ਸਿੰਘ ਬੀਤੀ ਰਾਤ ਕਰੀਬ 10 ਵਜੇ ਆਪਣੇ ਖੇਤ ਵਿਚ ਕੰਮ ਲਈ ਗਿਆ ਸੀ ਅਤੇ ਦੇਰ ਰਾਤ ਤੱਕ ਘਰ ਵਾਪਸ ਨਹੀਂ ਆਇਆ। ਬਾਰੂ ਸਿੰਘ ਨੇ ਦੱਸਿਆ ਕਿ ਜਦੋਂ ਉਹ ਆਪਣੇ ਭਤੀਜੇ ਗੁਰਪ੍ਰੀਤ ਸਿੰਘ ਨਾਲ ਆਪਣੇ ਲੜਕੇ ਹਰਵਿੰਦਰ ਸਿੰਘ ਨੂੰ ਦੇਖਣ ਖੇਤ ਗਿਆ ਤਾਂ ਰਸਤੇ ਵਿਚ ਹਰਵਿੰਦਰ ਸਿੰਘ ਸੜਕ ਕਿਨਾਰੇ ਜ਼ਖ਼ਮੀ ਹਾਲਤ ਵਿੱਚ ਪਿਆ ਸੀ ਅਤੇ ਸੜਕ ’ਤੇ ਦੂਰ ਤੱਕ ਖੂਨ ਖਿੱਲਰਿਆ ਪਿਆ ਸੀ, ਉਸ ਦੇ ਸਰੀਰ ’ਤੇ ਸੱਟਾਂ ਦੇ ਗੰਭੀਰ ਨਿਸ਼ਾਨ ਸਨ। 

ਉਕਤ ਨੇ ਦੱਸਿਆ ਕਿ ਦੇਖ ਕੇ ਲੱਗਦਾ ਸੀ ਕਿ ਕੋਈ ਅਣਪਛਾਤਾ ਵਾਹਨ ਉਸ ਨੂੰ ਟੱਕਰ ਮਾਰ ਕੇ ਦੂਰ ਤੱਕ ਘੜੀਸ ਕੇ ਲੈ ਗਿਆ। ਬਾਰੂ ਸਿੰਘ ਨੇ ਦੱਸਿਆ ਕਿ ਦੇਖਣ 'ਤੇ ਹਰਵਿੰਦਰ ਸਿੰਘ ਦੀ ਮੌਤ ਹੋ ਚੁੱਕੀ ਸੀ। ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਕਾਰਵਾਈ ਕਰਦੇ ਹੋਏ ਅਣਪਛਾਤੇ ਵਿਅਕਤੀ ਖ਼ਿਲਾਫ ਪਰਚਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।


author

Gurminder Singh

Content Editor

Related News