ਗੁਆਂਢੀ ਨਾਲ ਹੋਏ ਝਗੜੇ ਕਾਰਨ ਵਿਅਕਤੀ ਦੀ ਸ਼ੱਕੀ ਹਾਲਾਤ ’ਚ ਮੌਤ, ਪਰਿਵਾਰਕ ਮੈਂਬਰਾਂ ਨੇ ਲਾਏ ਗੰਭੀਰ ਦੋਸ਼
Sunday, Apr 25, 2021 - 11:29 AM (IST)
ਲੁਧਿਆਣਾ (ਰਾਮ) - ਥਾਣਾ ਜਮਾਲਪੁਰ ਅਧੀਨ ਆਉਂਦੇ ਜੀ. ਟੀ. ਬੀ. ਨਗਰ, ਭਾਮੀਆਂ ਕਲਾਂ ’ਚ ਇਕ ਵਿਅਕਤੀ ਦੀ ਸ਼ੱਕੀ ਹਾਲਾਤ ’ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਲੈ ਕੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਆਪਣੇ ਇਕ ਗੁਆਂਢੀ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਮ੍ਰਿਤਕ ਦੀ ਪਛਾਣ ਸੁਖਦੇਵ ਹਾਂਡਾ ਪੁੱਤਰ ਮਹਿੰਦਰਪਾਲ ਹਾਂਡਾ ਦੇ ਰੂਪ ’ਚ ਹੋਈ ਹੈ, ਜਿਸ ਦੀ ਲਾਸ਼ ਨੂੰ ਮੌਕੇ ’ਤੇ ਪੁੱਜੀ ਪੁਲਸ ਨੇ ਆਪਣੇ ਕਬਜ਼ੇ ’ਚ ਲੈ ਲਿਆ ਅਤੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ।
ਪੜ੍ਹੋ ਇਹ ਵੀ ਖਬਰ - ਖ਼ੌਫਨਾਕ ਵਾਰਦਾਤ : ਘਰ ਦੇ ਵਿਹੜੇ 'ਚ ਦੱਬਿਆ ਮਿਲਿਆ ਧੜ ਨਾਲੋਂ ਵੱਖ ਕੀਤਾ ਕਿਸਾਨ ਦਾ ‘ਸਿਰ’, ਇੰਝ ਹੋਇਆ ਖ਼ੁਲਾਸਾ
ਜਾਣਕਾਰੀ ਅਨੁਸਾਰ ਮ੍ਰਿਤਕ ਦੇ ਭਰਾ ਦੀਪਕ ਹਾਂਡਾ ਨੇ ਦੱਸਿਆ ਕਿ ਉਨ੍ਹਾਂ ਦੇ ਗੁਆਂਢ ’ਚ ਰਹਿਣ ਵਾਲਾ ਅਮਨ ਨਾਮ ਦਾ ਵਿਅਕਤੀ ਉਸ ਦੇ ਭਰਾ ਸੁਖਦੇਵ ਹਾਂਡਾ ਨਾਲ ਨਿੱਜੀ ਰੰਜਿਸ਼ ਰੱਖਦਾ ਸੀ, ਜੋ ਅਕਸਰ ਉਸਦੀ ਭਰਜਾਈ ਨੂੰ ਵੀ ਰਸਤੇ ’ਚ ਤੰਗ-ਪ੍ਰੇਸ਼ਾਨ ਕਰਦਾ ਸੀ। ਇਸ ਨੂੰ ਲੈ ਕੇ ਪੰਚਾਇਤੀ ਤੌਰ ’ਤੇ ਥਾਣਾ ਜਮਾਲਪੁਰ ’ਚ ਕਈ ਸ਼ਿਕਾਇਤਾਂ ਤੇ ਸਮਝੌਤੇ ਹੋ ਚੁੱਕੇ ਹਨ। ਸ਼ੁੱਕਰਵਾਰ ਦੀ ਦੇਰ ਰਾਤ ਸੁਖਦੇਵ ਨੇ ਆਪਣੇ ਭਰਾ ਦੀਪਕ ਨੂੰ ਕਿਹਾ ਕਿ ਉਹ ਉਕਤ ਗੁਆਂਢੀ ਦੀਆਂ ਕਥਿਤ ਧਮਕੀਆਂ ਕਾਰਨ ਮਾਨਸਿਕ ਤੌਰ ’ਤੇ ਨਾਲ ਬਹੁਤ ਪ੍ਰੇਸ਼ਾਨ ਹੈ, ਜਿਸ ਕਾਰਨ ਉਸ ਦਾ ਕੋਈ ਵੀ ਨੁਕਸਾਨ ਹੋ ਸਕਦਾ ਹੈ। ਸ਼ਨੀਵਾਰ ਦੀ ਸਵੇਰੇ ਸੁਖਦੇਵ ਹਾਂਡਾ ਕਰੀਬ 5 ਵਜੇ ਸੁੱਤਾ ਉੱਠਿਆ ਅਤੇ ਕੁਝ ਸਮੇਂ ਬਾਅਦ ਹੀ ਇਕਦਮ ਬੈੱਡ ਉੱਪਰ ਡਿੱਗ ਗਿਆ, ਜੋ ਵਾਪਸ ਨਹੀਂ ਉੱਠਿਆ।
ਪੜ੍ਹੋ ਇਹ ਵੀ ਖਬਰ - ਖ਼ੌਫਨਾਕ ਵਾਰਦਾਤ: ਦਵਾਈ ਦੇ ਬਹਾਨੇ ਘਰੋਂ ਗਈ ਵਿਆਹੁਤਾ ਦਾ ਪ੍ਰੇਮੀ ਨੇ ਕੀਤਾ ਕਤਲ, ਝਾੜੀਆਂ ’ਚੋਂ ਮਿਲੀ ਲਾਸ਼
ਕੁਝ ਦਿਨ ਪਹਿਲਾਂ ਵੀ ਹੋਇਆ ਸੀ ਝਗੜਾ
ਮ੍ਰਿਤਕ ਸੁਖਦੇਵ ਦੇ ਭਰਾ ਦੀਪਕ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਉਕਤ ਗੁਆਂਢੀ ਨੇ ਉਸ ਦੇ ਭਰਾ ਨੂੰ ਅੱਪਸ਼ਬਦ ਬੋਲਦੇ ਹੋਏ ਧਮਕਾਇਆ ਸੀ, ਜਿਸ ਸਬੰਧੀ ਸਰਪੰਚ ਪਤੀ ਦਰਸ਼ਨ ਸਿੰਘ ਮਾਹਲਾ ਨੂੰ ਸੁਖਦੇਵ ਨੇ ਘਰ ਜਾ ਕੇ ਆਪਣੀ ਸ਼ਿਕਾਇਤ ਬਾਰੇ ਦੱਸਿਆ ਸੀ। ਇਸ ਸਬੰਧ ’ਚ ਸਰਪੰਚ ਪਤੀ ਅਤੇ ਬਲਾਕ ਸੰਮਤੀ ਵਾਈਸ ਚੇਅਰਮੈਨ ਦਰਸ਼ਨ ਸਿੰਘ ਮਾਹਲਾ ਨੇ ਕਿਹਾ ਕਿ ਉਹ ਕਾਫੀ ਸਮੇਂ ਤੋਂ ਬੀਮਾਰ ਸਨ, ਜਿਸ ਕਾਰਨ ਉਨ੍ਹਾਂ ਸੁਖਦੇਵ ਨੂੰ ਕੁਝ ਦਿਨ ਬਾਅਦ ਮਾਮਲੇ ਸਬੰਧੀ ਗੱਲਬਾਤ ਕਰਨ ਦਾ ਭਰੋਸਾ ਦਿੱਤਾ ਸੀ ਪਰ ਇਸ ਤੋਂ ਪਹਿਲਾਂ ਹੀ ਸੁਖਦੇਵ ਹਾਂਡਾ ਦੀ ਮੌਤ ਹੋ ਗਈ।
ਪੜ੍ਹੋ ਇਹ ਵੀ ਖਬਰ - ਅਡਾਨੀ ਦਾ ਸਾਇਲੋ ਬੰਦ ਕਰਨ ਨਾਲ ਆਖ਼ਰ ਕਿਸਦਾ ਹੋ ਰਿਹਾ ਹੈ ਨੁਕਸਾਨ?
ਇਸ ਮਾਮਲੇ ਸਬੰਧੀ ਜਦੋਂ ਦੂਜੀ ਧਿਰ ਦੇ ਅਮਨ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ। ਓਧਰ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਜਮਾਲਪੁਰ ਦੇ ਮੁਖੀ ਇੰਸ. ਕੁਲਵੰਤ ਸਿੰਘ ਮੱਲ੍ਹੀ ਆਪਣੀ ਪੁਲਸ ਟੀਮ ਸਮੇਤ ਮੌਕੇ ’ਤੇ ਪਹੁੰਚੇ।
ਪੜ੍ਹੋ ਇਹ ਵੀ ਖਬਰ - ਟਵੀਟ ਕਰ ਕਸੂਤੇ ਘਿਰੇ ‘ਨਵਜੋਤ ਸਿੱਧੂ’, ਹੁਣ ‘ਸੁਖਜਿੰਦਰ ਰੰਧਾਵਾ’ ਨੇ ਸਿੱਧੂ ਖ਼ਿਲਾਫ਼ ਖੋਲ੍ਹਿਆ ਮੋਰਚਾ
ਇੰਸਪੈਕਟਰ ਮੱਲ੍ਹੀ ਨੇ ਦੱਸਿਆ ਕਿ ਪੁਲਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਮੁੱਢਲੇ ਬਿਆਨ ਦਰਜ ਕਰ ਲਏ ਹਨ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਅਤੇ ਇਹ ਸਾਰਾ ਮਾਮਲਾ ਉੱਚ ਅਧਿਕਾਰੀਆਂ ਦੇ ਧਿਆਨ ’ਚ ਲਿਆਂਦਾ। ਮ੍ਰਿਤਕ ਦੀ ਮੌਤ ਦੇ ਕਾਰਨ ਸਪੱਸ਼ਟ ਹੋਣ ਦੇ ਬਾਅਦ ਬਣਦੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।
ਪੜ੍ਹੋ ਇਹ ਵੀ ਖਬਰ - ਬਟਾਲਾ : ਸਰਕਾਰੀ ਸਕੂਲ ਦੀ ਅਧਿਆਪਕਾ ’ਤੇ ਤੇਜ਼ਧਾਰ ਦਾਤਰ ਨਾਲ ਕਾਤਲਾਨਾ ਹਮਲਾ, ਹਾਲਤ ਨਾਜ਼ੁਕ (ਵੀਡੀਓ)