ਸ਼ੱਕੀ ਹਾਲਤ ’ਚ ਪਾਣੀ ਵਾਲੀ ਡਿੱਗੀ ’ਚ ਡੁੱਬਣ ਕਾਰਨ ਵਿਅਕਤੀ ਦੀ ਮੌਤ
Tuesday, Jun 20, 2023 - 06:20 PM (IST)

ਅਬੋਹਰ (ਸੁਨੀਲ) : ਨੇੜਲੇ ਪਿੰਡ ਕੁਲਾਰ ਦੇ ਇਕ ਵਿਅਕਤੀ ਦੀ ਸ਼ੱਕੀ ਹਾਲਾਤ ਵਿਚ ਪਾਣੀ ਵਾਲੀ ਡਿੱਗੀ ਵਿਚ ਡੁੱਬਣ ਕਾਰਨ ਮੌਤ ਹੋ ਗਈ। ਪੁਲਸ ਨੇ ਮ੍ਰਿਤਕ ਦੇ ਭਰਾ ਦੇ ਬਿਆਨਾਂ ’ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜਾਣਕਾਰੀ ਅਨੁਸਾਰ 40 ਸਾਲਾ ਮ੍ਰਿਤਕ ਮਹਿੰਦਰ ਪੁੱਤਰ ਰਣਵੀਰ ਦੇ ਭਰਾ ਕੁਲਦੀਪ ਨੇ ਦੱਸਿਆ ਕਿ ਉਸ ਦਾ ਭਰਾ ਬੀਤੀ ਰਾਤ 1.30 ਵਜੇ ਅਚਾਨਕ ਲਾਪਤਾ ਹੋ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਲਗਾਤਾਰ ਉਸ ਦੀ ਭਾਲ ਕੀਤੀ ਜਾ ਰਹੀ ਸੀ ਕਿ ਅੱਜ ਉਸ ਦੀ ਲਾਸ਼ ਖੇਤ ਵਿੱਚ ਬਣੀ ਡਿੱਗੀ ਵਿਚ ਬਰਾਮਦ ਹੋਈ।
ਨੇੜੇ ਤੇੜੇ ਦੇ ਲੋਕਾਂ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ। ਜਿਸ ’ਤੇ ਥਾਣਾ ਬਜੀਦਪੁਰ ਭੋਮਾ ਚੌਂਕੀ ਦੇ ਸਹਾਇਕ ਸਬ-ਇੰਸਪੈਕਟਰ ਬਲਬੀਰ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਹਸਪਤਾਲ ਦੀ ਮੋਰਚਰੀ ’ਚ ਰਖਵਾਈ। ਪਰਿਵਾਰ ਵਾਲਿਆਂ ਨੇ ਦੱਸਿਆ ਕਿ ਮਹਿੰਦਰ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ, ਕੱਲ੍ਹ ਹੀ ਘਰ ਆਇਆ ਸੀ ਅਤੇ ਅਚਾਨਕ ਚਲਾ ਗਿਆ ਸੀ।