ਜ਼ੀਰਾ ’ਚ ਵੱਡੀ ਵਾਰਦਾਤ, ਚਿੱਟੇ ਦਿਨ ਵਿਅਕਤੀ ਦਾ ਗੋਲ਼ੀਆਂ ਮਾਰ ਕੇ ਕਤਲ

Wednesday, Apr 13, 2022 - 05:50 PM (IST)

ਜ਼ੀਰਾ ’ਚ ਵੱਡੀ ਵਾਰਦਾਤ, ਚਿੱਟੇ ਦਿਨ ਵਿਅਕਤੀ ਦਾ ਗੋਲ਼ੀਆਂ ਮਾਰ ਕੇ ਕਤਲ

ਜ਼ੀਰਾ (ਗੁਰਮੇਲ ਸੇਖਵਾਂ) : ਬੀਤੇ ਦਿਨ ਪਿੰਡ ਮਸਤੇ ਵਾਲਾ ਵਿਚ ਚੱਲੀਆਂ ਗੋਲੀਆਂ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਇਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ। ਇਸ ਘਟਨਾ ਸਬੰਧੀ ਥਾਣਾ ਮਖੂ ਦੀ ਪੁਲਸ ਨੇ ਮ੍ਰਿਤਕ ਦੇ ਭਰਾ ਦੇ ਬਿਆਨਾਂ ’ਤੇ 7 ਲੋਕਾਂ ਖ਼ਿਲਾਫ ਮਾਮਲਾ ਦਰਜ ਕੀਤਾ ਹੈ। ਇਸਦੀ ਜਾਣਕਾਰੀ ਦਿੰਦੇ ਹੋਏ ਥਾਣਾ ਮਖੂ ਦੇ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ ਵਿੱਚ ਮੁਦੱਈ ਗੁਰਪ੍ਰੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਮਸਤੇਵਾਲਾ ਨੇ ਦੋਸ਼ ਲਗਾਉਂਦੇ ਹੋਏ ਦੱਸਿਆ ਕਿ ਬੀਤੇ ਦਿਨੀਂ ਜਦ ਉਹ ਆਪਣੇ ਭਰਾ ਦਲਜੀਤ ਕੌਰ ਉਰਫ ਦੁਲੂ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਪਣੇ ਖੇਤਾਂ ਵਿਚ ਕਣਕ ਦੀ ਫਸਲ ਨੂੰ ਦੇਖਣ ਜਾ ਰਹੇ ਸੀ ਤਾਂ ਰਸਤੇ ਵਿਚ ਨਿਰਵੈਰ ਸਿੰਘ ਪੁੱਤਰ ਬਖਸ਼ੀਸ ਸਿੰਘ, ਬਲਜੀਤ ਸਿੰਘ ਪੁੱਤਰ ਬਾਜ ਸਿੰਘ, ਰਣਜੀਤ ਸਿੰਘ ਪੁੱਤਰ ਬਾਜ ਸਿੰਘ ਤੇ ਲਖਵਿੰਦਰ ਸਿੰਘ ਉਰਫ ਲੱਖਾ ਪੁੱਤਰ ਬਲਜੀਤ ਸਿੰਘ ਨੇ 3 ਹੋਰ ਅਣਪਛਾਤੇ ਲੋਕਾਂ ਨਾਲ ਹਥਿਆਰਾਂ ਨਾਲ ਲੈਸ ਹੋ ਕੇ ਉਨ੍ਹਾਂ ਨੂੰ ਘੇਰ ਲਿਆ।

ਇਸ ਦੌਰਾਨ ਉਨ੍ਹਾਂ ਨੇ ਆਪਣੇ ਦਸਤੀ ਪਿਸਤੌਲ ਨਾਲ ਉਸਦੇ ਭਰਾ ਦਲਜੀਤ ਸਿੰਘ ਵੱਲ 3 ਫਾਇਰ ਮਾਰੇ, ਜਿਸ ਨਾਲ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਮੌਕੇ ਨਿਰਵੈਰ ਸਿੰਘ ਵੱਲੋਂ ਅੰਨ੍ਹੇਵਾਹ ਫਾਈਰਿੰਗ ਕੀਤੀ ਗਈ ਤੇ ਇਕ ਫਾਇਰ ਸੜਕ ਕਿਨਾਰੇ ਫਸਲ ਕੱਟਣ ਲਈ ਮੌਜੂਦ ਨਿਸ਼ਾਨ ਸਿੰਘ ਪੁੱਤਰ ਬਚਿੱਤਰ ਸਿੰਘ ਦੀ ਲੱਤ ਵਿਚ ਲੱਗਾ, ਜਿਸ ਨਾਲ ਉਹ ਜ਼ਖਮੀ ਹੋ ਗਿਆ ਤੇ ਉਸਨੂੰ ਮੈਡੀਸਿਟੀ ਹਸਪਤਾਲ ਮੋਗਾ ਵਿਚ ਦਾਖਲ ਕਰਵਾਇਆ ਗਿਆ ਹੈ। ਪੁਲਸ ਵੱਲੋਂ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪਾਮਾਰੀ ਕੀਤੀ ਜਾ ਰਹੀ ਹੈ।


author

Gurminder Singh

Content Editor

Related News