ਗੋਲ਼ੀ ਮਾਰ ਕੇ ਇਕ ਵਿਅਕਤੀ ਨੂੰ ਜ਼ਖ਼ਮੀ ਕਰਨ ਦੇ ਦੋਸ਼ ਹੇਠ ਅੱਧੀ ਦਰਜਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ

Monday, Sep 18, 2023 - 03:49 PM (IST)

ਗੋਲ਼ੀ ਮਾਰ ਕੇ ਇਕ ਵਿਅਕਤੀ ਨੂੰ ਜ਼ਖ਼ਮੀ ਕਰਨ ਦੇ ਦੋਸ਼ ਹੇਠ ਅੱਧੀ ਦਰਜਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਅਬੋਹਰ (ਸੁਨੀਲ) : ਉਪ ਮੰਡਲ ਦੇ ਪਿੰਡ ਜੰਡਵਾਲਾ ਹਨੂੰਵੰਤਾ ਵਿਖੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਇਕ ਵਿਅਕਤੀ ਨੂੰ ਗੋਲ਼ੀ ਮਾਰ ਕੇ ਜ਼ਖਮੀ ਕਰਨ ਦੇ ਮਾਮਲੇ ਵਿਚ ਥਾਣਾ ਖੂਈਆਂ ਸਰਵਰ ਦੀ ਪੁਲਸ ਨੇ ਅੱਧੀ ਦਰਜਨ ਵਿਅਕਤੀਆਂ ਖਿਲਾਫ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕੀਤਾ ਹੈ। ਜ਼ਿਕਰਯੋਗ ਹੈ ਕਿ ਦੋ ਗੋਲੀਆਂ ਲੱਗਣ ਨਾਲ ਜ਼ਖ਼ਮੀ ਹੋਏ ਵਿਅਕਤੀ ਨੂੰ ਸ੍ਰੀ ਗੰਗਾਨਗਰ ਰੈਫ਼ਰ ਕਰ ਦਿੱਤਾ ਗਿਆ ਹੈ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਮਾਮਲੇ ਦੀ ਜਾਂਚ ਸਹਾਇਕ ਸਬ-ਇੰਸਪੈਕਟਰ ਮਨਜੀਤ ਸਿੰਘ ਕਰ ਰਹੇ ਹਨ।

ਜਾਣਕਾਰੀ ਦਿੰਦੇ ਹੋਏ ਪੁਲਸ ਉਪ ਕਪਤਾਨ ਅਰੁਣ ਮੁੰਡਨ ਅਤੇ ਥਾਣਾ ਇੰਚਾਰਜ ਪਰਮਜੀਤ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਜਗਪਾਲ ਸਿੰਘ ਪੁੱਤਰ ਮੱਘਰ ਸਿੰਘ ਵਾਸੀ ਜੰਡਵਾਲਾ ਹਨੂੰਵੰਤਾ ਨੇ ਦੱਸਿਆ ਕਿ ਬੀਤੀ ਦੁਪਹਿਰ ਜਦੋਂ ਉਹ ਉਕਤ ਪਿੰਡ ਦੇ ਅਵਤਾਰ ਸਿੰਘ ਪੁੱਤਰ ਧਰਮ ਸਿੰਘ ਦੇ ਖੇਤ ’ਚ ਆਪਣੇ ਪੈਸੇ ਲੈਣ ਲਈ ਗਿਆ ਤਾਂ ਉਨ੍ਹਾਂ ਉਸਨੂੰ ਮਾਰ ਦੇਣ ਦੀ ਨੀਅਤ ਨਾਲ ਉਸ ’ਤੇ ਪਿਸਟਲ ਨਾਲ ਦੋ ਫਾਇਰ ਕੀਤੇ ਅਤੇ ਬੁਰੀ ਤਰ੍ਹਾਂ ਕੁੱਟਮਾਰ ਵੀ ਕੀਤੀ। ਜਿਸ ਨਾਲ ਉਹ ਜ਼ਖਮੀ ਹੋ ਗਿਆ। ਪਰਿਵਾਰਕ ਮੈਂਬਰਾਂ ਨੇ ਉਸ ਨੂੰ ਤੁਰੰਤ ਸ਼੍ਰੀਗੰਗਾਨਗਰ ਦੇ ਹਸਪਤਾਲ ’ਚ ਭਰਤੀ ਕਰਵਾਇਆ।

ਪੁਲਸ ਨੇ ਜਗਪਾਲ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਅਵਤਾਰ ਸਿੰਘ ਪੁੱਤਰ ਧਰਮ ਸਿੰਘ ਵਾਸੀ ਜੰਡਵਾਲਾ ਹਨੂੰਵੰਤਾ, ਨਿਰਵੈਰ ਸਿੰਘ ਪੁੱਤਰ ਗੁਰਸੇਵਕ ਸਿੰਘ ਵਾਸੀ ਪੱਟੀ ਸਦੀਕ, ਅੰਮ੍ਰਿਤ ਸਿੰਘ, ਬੂਟਾ ਸਿੰਘ ਅਤੇ ਪਾਲ ਸਿੰਘ ਖ਼ਿਲਾਫ ਆਈ. ਪੀ. ਸੀ ਦੀ ਧਾਰਾ 307, 506, 34 ਅਤੇ ਅਸਲਾ ਐਕਟ ਦੀ ਧਾਰਾ 25, 27, 54, 59 ਤਹਿਤ ਕੇਸ ਦਰਜ ਕੀਤਾ ਗਿਆ ਹੈ।


author

Gurminder Singh

Content Editor

Related News