ਇਕ ਜਨਾਨੀ ਤੋਂ ਤੰਗ ਆਏ ਵਿਅਕਤੀ ਨੇ ਨਿਗਲੀ ਜ਼ਹਿਰੀਲੀ ਚੀਜ਼, ਹੋਈ ਮੌਤ

Monday, Jun 14, 2021 - 03:07 PM (IST)

ਇਕ ਜਨਾਨੀ ਤੋਂ ਤੰਗ ਆਏ ਵਿਅਕਤੀ ਨੇ ਨਿਗਲੀ ਜ਼ਹਿਰੀਲੀ ਚੀਜ਼, ਹੋਈ ਮੌਤ

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) - ਬਰਨਾਲਾ ’ਚ ਇਕ ਜਨਾਨੀ ਤੋਂ ਤੰਗ ਆ ਕੇ ਇਕ ਵਿਅਕਤੀ ਵਲੋਂ ਖ਼ੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਦੇ ਸਬੰਧ ’ਚ ਪੁਲਸ ਨੇ ਦੋ ਜਨਾਨੀਆਂ ਸਣੇ 3 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਮ੍ਰਿਤਕ ਦੀ ਪਛਾਣ ਪਰਗਟ ਸਿੰਘ ਵਜੋਂ ਹੋਈ ਹੈ, ਜਿਸ ਦੀ ਲਾਸ਼ ਨੂੰ ਪੁਲਸ ਨੇ ਕਬਜ਼ੇ ’ਚ ਲੈ ਕੇ ਪੋਸਟਮਾਰਟ ਲਈ ਹਸਪਤਾਲ ਭੇਜ ਦਿੱਤੀ। 

ਪੜ੍ਹੋ ਇਹ ਵੀ ਖ਼ਬਰ - ਧੀ ਦੇ ਪ੍ਰੇਮ ਸਬੰਧਾਂ 'ਚ ਮਾਂ ਦੇ ਰਹੀ ਸੀ ਸਾਥ, ਪਿਓ ਨੇ ਦੋਵਾਂ ਨੂੰ ਦਿੱਤਾ ਨਹਿਰ 'ਚ ਧੱਕਾ 

ਇਸ ਸਬੰਧ ’ਚ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਬਰਨਾਲਾ ਦੇ ਪੁਲਸ ਅਧਿਕਾਰੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਕੋਲ ਜਸਵਿੰਦਰ ਕੌਰ ਵਾਸੀ ਸਹੌਲੀ ਜ਼ਿਲ੍ਹਾ ਲੁਧਿਆਣਾ ਨੇ ਬਿਆਨ ਦਰਜ ਕਰਵਾਏ ਕਿ ਮੇਰੇ ਭਰਾ ਪਰਗਟ ਸਿੰਘ ਦੀ ਲਵਪ੍ਰੀਤ ਕੌਰ ਵਾਸੀ ਦੁੱਗਰੀ ਜ਼ਿਲ੍ਹਾ ਲੁਧਿਆਣਾ ਨਾਲ ਦੋਸਤੀ ਸੀ। ਉਹ ਅਕਸਰ ਉਸਦੇ ਘਰ ਆਉਂਦੀ ਸੀ। ਲਵਪ੍ਰੀਤ ਕੌਰ ਉਸ ’ਤੇ ਦਬਾਅ ਪਾ ਕੇ ਪੈਸੇ ਮੰਗਦੀ ਰਹਿੰਦੀ ਸੀ, ਜਿਸ ਤੋਂ ਤੰਗ ਆ ਕੇ ਮੇਰੇ ਭਰਾ ਨੇ ਜ਼ਹਿਰੀਲੀ ਚੀਜ਼ ਨਿਗਲਕੇ ਖ਼ੁਦਕੁਸ਼ੀ ਕਰ ਲਈ। 

ਪੜ੍ਹੋ ਇਹ ਵੀ ਖ਼ਬਰ - ਮਾਂ ਨੇ ਫੋਨ ਚਲਾਉਣ ਤੋਂ ਕੀਤਾ ਮਨ੍ਹਾ ਤਾਂ ਦੋ ਭੈਣਾਂ ਦੇ ਇਕਲੌਤੇ ਭਰਾ ਨੇ ਛੱਡਿਆ ਘਰ, 13 ਦਿਨਾਂ ਬਾਅਦ ਮਿਲੀ ਲਾਸ਼

ਮੁਦਈ ਦੇ ਬਿਆਨਾਂ ’ਤੇ ਲਵਪ੍ਰੀਤ ਕੌਰ, ਨਵਤੇਜ ਸਿੰਘ, ਉਸਦੀ ਪਤਨੀ ਸੋਨਾ ਵਾਸੀਆਨ ਦੁੱਗਰੀ ਖ਼ਿਲਾਫ਼ ਕੇਸ ਦਰਜ ਕਰਕੇ ਪੁਲਸ ਨੇ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ।

ਪੜ੍ਹੋ ਇਹ ਵੀ ਖ਼ਬਰ - ਦਿਲ ਨੂੰ ਝੰਜੋੜ ਦੇਣਗੀਆਂ 14 ਸਾਲਾ ਲਵਪ੍ਰੀਤ ਦੀਆਂ ਇਹ ਗੱਲਾਂ, ਪਿਤਾ ਦੀ ਮੌਤ ਪਿੱਛੋਂ ਵੇਚ ਰਿਹੈ ਸਬਜ਼ੀ (ਵੀਡੀਓ)


author

rajwinder kaur

Content Editor

Related News