ਬੇਹੋਸ਼ੀ ਦੀ ਹਾਲਤ ''ਚ ਗਲਤੀ ਨਾਲ ਪੀਤਾ ਤੇਜ਼ਾਬ, ਮੌਤ

07/12/2018 4:30:49 PM

ਮੋਗਾ (ਆਜ਼ਾਦ) - ਕੋਟਕਪੂਰਾ ਰੋਡ ਨੇੜੇ ਵਿਸ਼ਵ ਕਰਮਾ ਚੌਂਕ ਮੋਗਾ ਕੋਲ ਰਹਿਦੇ ਇਕ ਵਿਅਕਤੀ ਦੀ ਗਲਤੀ ਨਾਲ ਤੇਜ਼ਾਬ ਪੀਣ ਕਾਰਨ ਮੌਤ ਹੋ ਗਈ। ਮ੍ਰਿਤਕ ਵਿਅਕਤੀ ਦੀ ਪਛਾਣ ਬਲਵੀਰ ਸਿੰਘ ਪੁੱਤਰ ਬਲਦੇਵ ਸਿੰਘ ਵਜੋਂ ਹੋਈ ਹੈ।
ਮਿਲੀ ਜਾਣਕਾਰੀ ਅਨੁਸਾਰ ਬਲਵੀਰ ਸਿੰਘ ਕੁੱਝ ਦਿਨ ਪਹਿਲਾਂ ਨਹਾਉਣ ਸਮੇਂ ਬਾਥਰੂਮ 'ਚ ਡਿੱਗ ਪਿਆ ਸੀ ਅਤੇ ਬੇਹੋਸ਼ੀ ਦੀ ਹਾਲਤ 'ਚ ਉਸ ਨੇ ਗਲਤੀ ਦੇ ਨਾਲ ਤੇਜ਼ਾਬ ਪੀ ਲਿਆ ਸੀ। ਉਸ ਸਮੇਂ ਉਸ ਦੀ ਹਾਲਤ ਖਰਾਬ ਹੋਣ ਕਾਰਨ ਉਸ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਸਿਵਲ ਹਸਪਤਾਲ ਮੋਗਾ ਪਹੁੰਚਾਇਆ ਪਰ ਡਾਕਟਰਾਂ ਨੇ ਉਸ ਦੀ ਨਾਜ਼ੁਕ ਹਾਲਤ ਦੇਖਦਿਆਂ ਉਸ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਰੈਫਰ ਕਰ ਦਿੱਤਾ, ਜਿਥੇ ਬੀਤੀ ਰਾਤ ਉਸ ਦੀ ਮੌਤ ਹੋ ਗਈ।
ਘਟਨਾ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੇ ਥਾਣਾ ਸਿਟੀ ਸਾਊਥ ਦੇ ਹੌਲਦਾਰ ਧਰਮ ਸਿੰਘ ਨੇ ਮ੍ਰਿਤਕ ਦੇ ਭਰਾ ਕੁਲਦੀਪ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ ਅਤੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਿਸਾਂ ਨੂੰ ਸੌਂਪ ਦਿੱਤੀ।


Related News