ਬੀਮਾਰੀ ਹੱਥੋਂ ਟੁੱਟ ਚੁੱਕੇ ਵਿਅਕਤੀ ਨੇ ਚੁੱਕਿਆ ਖ਼ੌਫਨਾਕ ਕਦਮ
Monday, Apr 24, 2023 - 04:29 PM (IST)

ਅਬੋਹਰ (ਸੁਨੀਲ) : ਸਥਾਨਕ ਨਿਊ ਕੈਲਾਸ਼ ਨਗਰ ਵਾਸੀ ਇਕ ਵਿਅਕਤੀ ਨੇ ਆਪਣੀ ਬੀਮਾਰੀ ’ਤੋਂ ਪ੍ਰੇਸ਼ਾਨ ਹੋ ਕੇ ਬੀਤੀ ਦੇਰ ਰਾਤ ਰੇਲਗੱਡੀ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਹੈ। ਜਾਣਕਾਰੀ ਅਨੁਸਾਰ ਨਰ ਸੇਵਾ ਨਾਰਾਇਣ ਸੇਵਾ ਸੰਮਤੀ ਪ੍ਰਧਾਨ ਰਾਜੂ ਚਰਾਇਆ ਨੇ ਦੱਸਿਆ ਕਿ ਉਨ੍ਹਾਂ ਨੂੰ ਅੱਜ ਸਵੇਰੇ 7 ਵਜੇ ਸੂਚਨਾ ਮਿਲੀ ਕਿ ਸੀਤੋ ਰੋਡ ’ਤੇ ਰੇਲਵੇ ਲਾਈਨਾਂ ਨੇੜੇ ਇਕ ਵਿਅਕਤੀ ਦੀ ਲਾਸ਼ ਪਈ ਹੈ।
ਸੂਚਨਾ ਮਿਲਦੇ ਹੀ ਉਹ ਆਪਣੀ ਟੀਮ ਦੇ ਬਿੱਟੂ ਨਰੂਲਾ ਅਤੇ ਰਵੀ ਨੂੰ ਨਾਲ ਲੈ ਕੇ ਮੌਕੇ ’ਤੇ ਪਹੁੰਚੇ ਅਤੇ ਜੀ. ਆਰ. ਪੀ. ਪੁਲਸ ਦੇ ਸਹਾਇਕ ਸਬ-ਇੰਸਪੈਕਟਰ ਕੁਲਵੰਤ ਦੀ ਮੌਜੂਦਗੀ ਹੇਠ ਲਾਸ਼ ਨੂੰ ਲਾਈਨਾਂ ’ਤੋਂ ਹਟਵਾ ਕੇ ਹਸਪਤਾਲ ਦੀ ਮੋਰਚਰੀ ਵਿਚ ਰਖਵਾਈ। ਕੁਝ ਦੇਰ ਬਾਅਦ ਹੀ ਮ੍ਰਿਤਕ ਦੀ ਪਛਾਣ ਮੰਗਾ ਸਿੰਘ ਪੁੱਤਰ ਕਪੂਰ ਸਿੰਘ ਉਮਰ ਕਰੀਬ 60 ਸਾਲ ਵਾਸੀ ਨਿਊ ਕੈਲਾਸ਼ ਨਗਰ ਦੇ ਰੂਪ ਵਿਚ ਹੋਈ। ਪਰਿਵਾਰ ਵਾਲਿਆਂ ਨੇ ਦੱਸਿਆ ਕਿ ਮੰਗਾ ਸਿੰਘ ਪਿਛਲੇ ਕਾਫੀ ਸਮੇਂ ’ਤੋਂ ਆਪਣੀ ਗੋਡਿਆਂ ਦੀ ਬੀਮਾਰੀ ਕਾਰਨ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ। ਜਿਸ ਕਾਰਣ ਉਕਤ ਨੇ ਇਹ ਕਦਮ ਚੁੱਕਿਆ ਹੈ।