ਮਾਨਸਿਕ ਪ੍ਰੇਸ਼ਾਨੀ ਕਾਰਨ ਵਿਅਕਤੀ ਰੇਲ ਗੱਡੀ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ

Tuesday, Jul 04, 2023 - 06:03 PM (IST)

ਮਾਨਸਿਕ ਪ੍ਰੇਸ਼ਾਨੀ ਕਾਰਨ ਵਿਅਕਤੀ ਰੇਲ ਗੱਡੀ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ

ਸੰਗਤ ਮੰਡੀ (ਮਨਜੀਤ) : ਬਠਿੰਡਾ ਬੀਕਾਨੇਰ ਰੇਲਵੇ ਲਾਈਨ ’ਤੇ ਪੈਂਦੇ ਪਿੰਡ ਡੂੰਮਵਾਲੀ ਵਿਖੇ ਇਕ ਵਿਅਕਤੀ ਵੱਲੋਂ ਮਾਨਸਿਕ ਪ੍ਰੇਸ਼ਾਨੀ ਕਾਰਨ ਗੱਡੀ ਥੱਲੇ ਆ ਕੇ ਖ਼ੁਦਕੁਸ਼ੀ ਕਰ ਲਈ ਗਈ। ਰੇਲਵੇ ਪੁਲਸ ਦੇ ਸਹਾਇਕ ਥਾਣੇਦਾਰ ਹਰਬੰਸ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਭੋਲਾ ਸਿੰਘ (55) ਪੁੱਤਰ ਨਾਜਰ ਸਿੰਘ ਵਾਸੀ ਤਾਜੋਕੇ ਵੱਲੋਂ ਬੀਤੀ ਰਾਤ ਉਕਤ ਪਿੰਡ ਨੇੜੇ ਗੱਡੀ ਥੱਲੇ ਆ ਕੇ ਖ਼ੁਦਕੁਸ਼ੀ ਕਰ ਲਈ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਮਿਸਤਰੀ ਸੀ। ਕੁੱਝ ਸਮਾਂ ਪਹਿਲਾਂ ਮਕਾਨ ਦੀ ਛੱਤ ਤੋਂ ਡਿੱਗਣ ਕਾਰਨ ਉਸ ਦੀ ਰੀੜ ਦੀ ਹੱਡੀ ’ਚ ਨੁਕਸ ਪੈ ਗਿਆ ਸੀ ਅਤੇ ਦਿਮਾਗ ’ਚ ਵੀ ਸੱਟ ਲੱਗ ਗਈ ਸੀ। 

ਘਰ ’ਚ ਗਰੀਬੀ ਕਾਰਨ ਉਹ ਆਪਣਾ ਇਲਾਜ ਨਹੀਂ ਕਰਵਾ ਸਕਿਆ ਸੀ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਉਹ ਆਪਣੀ ਭੈਣ ਨੂੰ ਮਿਲਣ ਆਇਆ ਸੀ ਤੇ ਉਥੋਂ ਚੱਲ ਕੇ ਉਸ ਨੇ ਰੇਲਵੇ ਲਾਈਨ ’ਤੇ ਖ਼ੁਦਕੁਸ਼ੀ ਕਰ ਲਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਭੋਲਾ ਸਿੰਘ ਦੇ ਪੁੱਤਰ ਜਗਦੀਪ ਸਿੰਘ ਦੇ ਬਿਆਨਾਂ ’ਤੇ 174 ਦੀ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਿਸਾਂ ਹਵਾਲੇ ਕਰ ਦਿੱਤੀ ਹੈ।


author

Gurminder Singh

Content Editor

Related News