ਆਰਥਿਕ ਤੌਰ ''ਤੇ ਕਮਜ਼ੋਰ ਵਿਅਕਤੀ ਵਲੋਂ ਆਤਮ ਹੱਤਿਆ
Tuesday, Mar 12, 2019 - 04:19 PM (IST)

ਬਰੇਟਾ (ਬਾਂਸਲ) : ਆਰਥਿਕ ਤੌਰ 'ਤੇ ਕਮਜ਼ੋਰ ਨੇੜਲੇ ਪਿੰਡ ਜੁਗਲਾਣ ਦੇ ਨੌਜਵਾਨ ਸੁਖਚੈਨ ਸਿੰਘ ਪੁੱਤਰ ਮਿੱਠੂ ਸਿੰਘ ਨੇ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ। ਇੱਕਤਰ ਕੀਤੀ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਆਰਥਿਕ ਹਾਲਤ ਖਰਾਬ ਸੀ ਜਿਸ ਕਰਕੇ ਉਹ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ ਜਿਸ ਨੇ ਜ਼ਹਿਰੀਲੀ ਦਵਾਈ ਪੀ ਲਈ।
ਇਸ ਦੌਰਾਨ ਉਸ ਨੂੰ ਬਰੇਟਾ ਦੇ ਪ੍ਰਾਈਵੇਟ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਜਿਸਦੀ ਹਾਲਤ ਖਤਰੇ ਵਿਚ ਹੋਣ ਕਰਕੇ ਵੱਡੇ ਹਸਪਤਾਲ ਰੈਫਰ ਕਰ ਦਿੱਤਾ, ਜਿੱਥੇ ਕੁਝ ਦੂਰ ਅੱਗੇ ਜਾਣ 'ਤੇ ਹੀ ਰਾਸਤੇ ਵਿਚ ਦਮ ਤੋੜ ਗਿਆ। ਮ੍ਰਿਤਕ ਆਪਣੇ ਪਿੱਛੇ ਦੋ ਧੀਆਂ ਅਤੇ ਇਕ ਪੁੱਤਰ ਛੱਡ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਦੇ ਦਰਸ਼ਨ ਸਿੰਘ ਗੁਰਨੇ ਕਲਾ ਨੇ ਪੰਜਾਬ ਸਰਕਾਰ ਤੋਂ ਮ੍ਰਿਤਕ ਨੌਜਵਾਨ ਦੇ ਪਰਿਵਾਰ ਨੂੰ ਆਰਥਿਕ ਮਦਦ ਦੀ ਮੰਗ ਕੀਤੀ ਹੈ।