4 ਬੱਚਿਆਂ ਦੇ ਪਿਉ ਨੇ ਗਲ਼ ''ਚ ਚੁੰਨੀ ਬੰਨ੍ਹ ਪਹਿਲੀ ਮੰਜ਼ਲ ਤੋਂ ਮਾਰੀ ਛਾਲ, ਮੰਜ਼ਰ ਦੇਖ ਕੰਬੇ ਲੋਕ
Wednesday, Aug 19, 2020 - 06:32 PM (IST)
ਲੁਧਿਆਣਾ (ਰਿਸ਼ੀ) : ਆਰਥਿਕ ਤੰਗੀ ਕਾਰਨ 41 ਸਾਲਾ ਵਿਅਕਤੀ ਨੇ ਸੋਮਵਾਰ ਨੂੰ ਘਰ ਦੀ ਪਹਿਲੀ ਮੰਜ਼ਿਲ 'ਤੇ ਜਾ ਕੇ ਗਲੇ ਵਿਚ ਚੁੰਨੀ ਬੰਨ੍ਹ ਕੇ ਅਤੇ ਚੁੰਨੀ ਦਾ ਦੂਜਾ ਹਿੱਸਾ ਗਰਿੱਲ ਨਾਲ ਬੰਨ੍ਹ ਕੇ ਛਾਲ ਮਾਰ ਦਿੱਤੀ, ਜਿਸ ਕਾਰਣ ਮੌਕੇ 'ਤੇ ਹੀ ਉਸ ਦੀ ਮੌਤ ਹੋ ਗਈ। ਜਿਵੇਂ ਹੀ ਲੋਕਾਂ ਨੂੰ ਘਟਨਾ ਦਾ ਪਤਾ ਲੱਗਾ ਤਾਂ ਇਲਾਕੇ ਵਿਚ ਸਨਸਨੀ ਫੈਲ ਗਈ। ਘਟਨਾ ਬਾਰੇ ਪਤਾ ਲੱਗਦੇ ਹੀ ਡਵੀਜ਼ਨ ਨੰ. 8 ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਪਤਨੀ ਸੋਨੀਆ ਦੇ ਬਿਆਨ ਦਰਜ ਕੀਤੇ ਅਤੇ ਧਾਰਾ 174 ਦੀ ਕਾਰਵਾਈ ਕਰਕੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰ ਹਵਾਲੇ ਕਰ ਦਿੱਤੀ।
ਇਹ ਵੀ ਪੜ੍ਹੋ : ਜਲੰਧਰ ਦੇ ਫਲਾਈਓਵਰ 'ਤੇ ਵਾਪਰਿਆ ਵੱਡਾ ਹਾਦਸਾ, ਤਸਵੀਰਾਂ 'ਚ ਦੇਖੋ ਭਿਆਨਕ ਦ੍ਰਿਸ਼
ਐੱਸ. ਐੱਚ. ਓ. ਇੰਸਪੈਕਟਰ ਜਰਨੈਲ ਸਿੰਘ ਮੁਤਾਬਕ ਮ੍ਰਿਤਕ ਦੀ ਪਛਾਣ ਕਿਸ਼ਨਾ ਨਗਰ ਦੇ ਰਹਿਣ ਵਾਲੇ ਸੁਰੇਸ਼ ਕੁਮਾਰ ਵਜੋਂ ਹੋਈ ਹੈ, ਜੋ ਮਜ਼ਦੂਰੀ ਦਾ ਕੰਮ ਕਰਦਾ ਸੀ ਅਤੇ 4 ਬੱਚਿਆਂ ਦਾ ਪਿਓ ਸੀ। ਮ੍ਰਿਤਕ ਦੀ ਪਤਨੀ ਮੁਤਾਬਕ ਉਸ ਦਾ ਪਤੀ ਕਾਫੀ ਸਮੇਂ ਤੋਂ ਆਰਥਿਕ ਤੰਗੀ ਤੋਂ ਗੁਜ਼ਰ ਰਿਹਾ ਸੀ, ਜਿਸ ਕਾਰਨ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿਣ ਲੱਗ ਪਿਆ। ਸੋਮਵਾਰ ਰਾਤ ਨੂੰ ਖਾਣਾ ਖਾਣ ਤੋਂ ਬਾਅਦ ਸਾਰੇ ਸੌਂ ਗਏ। ਰਾਤ 1 ਵਜੇ ਉੱਠ ਕੇ ਦੇਖਿਆ ਤਾਂ ਪਤੀ ਕਮਰੇ 'ਚ ਨਹੀਂ ਸੀ। ਬਾਹਰ ਆ ਕੇ ਦੇਖਿਆ ਤਾਂ ਲਾਸ਼ ਕੰਧ ਨਾਲ ਲਟਕ ਰਹੀ ਸੀ।ਪਤਨੀ ਮੁਤਾਬਕ ਪਤੀ ਨੇ ਘਰ ਵਿਚ ਬਾਹਰ ਵੱਲ ਗਰਿੱਲ ਨਾਲ ਚੁੰਨੀ ਬੰਨ੍ਹ ਕੇ ਅਤੇ ਦੂਜਾ ਹਿੱਸਾ ਗਲੇ ਨਾਲ ਬੰਨ੍ਹ ਕੇ ਛਾਲ ਮਾਰ ਕੇ ਜੀਵਨ ਲੀਲ੍ਹਾ ਖਤਮ ਕਰ ਲਈ।
ਇਹ ਵੀ ਪੜ੍ਹੋ : ਪੰਜਾਬ 'ਚ ਪਰਿਵਾਰਾਂ ਨੂੰ ਉਜਾੜਨ ਲੱਗਾ ਕੋਰੋਨਾ, 6 ਦਿਨਾਂ 'ਚ ਲੁਧਿਆਣਾ ਦੇ ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ