ਲੰਗਰ ਅਤੇ ਸਿਆਸੀ ਪਾਰਟੀ ਖ਼ਿਲਾਫ਼ ਟਿੱਪਣੀ ਕਰਨੀ ਪਈ ਮਹਿੰਗੀ! ਮੁਆਫ਼ੀ ਮੰਗ ਕੇ ਛੁਡਵਾਇਆ ਖਹਿੜਾ
Thursday, Apr 25, 2024 - 02:03 PM (IST)
ਮਾਛੀਵਾੜਾ ਸਾਹਿਬ (ਟੱਕਰ, ਸਚਦੇਵਾ)- ਸੋਸ਼ਲ ਮੀਡੀਆ 'ਤੇ ਲੋਕਾਂ ਨੂੰ ਟਿੱਪਣੀਆਂ ਕਰਨ ਦੀ ਮਿਲੀ ਆਜ਼ਾਦੀ ਕਈ ਵਾਰ ਮਹਿੰਗੀ ਪੈ ਜਾਂਦੀ ਹੈ। ਇਸ ਦੀ ਮਿਸਾਲ ਅੱਜ ਮਾਛੀਵਾੜਾ ਇਲਾਕੇ ਵਿਚ ਵੇਖਣ ਨੂੰ ਮਿਲੀ ਜਦੋਂ ਇੱਥੋਂ ਦੇ ਇਕ ਵਿਅਕਤੀ ਵੱਲੋਂ ਇਕ ਧਾਰਮਿਕ ਸਥਾਨ ਦੇ ਲੰਗਰ ਦੇ ਨਾਲ ਇਕ ਸਿਆਸੀ ਪਾਰਟੀ 'ਤੇ ਗਲਤ ਟਿੱਪਣੀ ਕੀਤੀ ਤਾਂ ਉਸ ਨੂੰ ਜਨਤਕ ਤੌਰ 'ਤੇ ਮੁਆਫ਼ੀ ਮੰਗ ਕੇ ਖਹਿੜਾ ਛੁਡਾਉਣਾ ਪਿਆ।
ਇਹ ਖ਼ਬਰ ਵੀ ਪੜ੍ਹੋ - Train 'ਚ ਸਫ਼ਰ ਕਰਨ ਵਾਲੇ ਪੰਜਾਬ ਦੇ ਯਾਤਰੀਆਂ ਲਈ ਅਹਿਮ ਖ਼ਬਰ, ਇਹ ਰੇਲਾਂ ਅੱਜ ਰਹਿਣਗੀਆਂ ਰੱਦ
ਪ੍ਰਾਪਤ ਜਾਣਕਾਰੀ ਅਨੁਸਾਰ ਮਾਛੀਵਾੜਾ ਇਲਾਕੇ ਦੀ ਸੰਗਤ ਵੱਲੋਂ ਸੱਚਖੰਡ ਸ੍ਰੀ ਹਜੂਰ ਸਾਹਿਬ ਵਿਖੇ ਲੰਗਰਾਂ ਲਈ ਹਰੇਕ ਸਾਲ ਰਸਦ ਭੇਜੀ ਜਾਂਦੀ ਹੈ, ਜਿਸ ਵਿਚ ਧਾਰਮਿਕ ਜਥੇਬੰਦੀਆਂ ਤੋਂ ਇਲਾਵਾ ਸਿਆਸੀ ਪਾਰਟੀਆਂ ਦੇ ਆਗੂ ਵੀ ਇਸ ਰਸਦ ਨੂੰ ਇਕੱਠੀ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਮਾਛੀਵਾੜਾ ਇਲਾਕੇ ਦੇ ਧਾਰਮਿਕ ਤੇ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਇਸ ਪਵਿੱਤਰ ਸਥਾਨ ਦੇ ਲਈ ਕਣਕ ਇਕੱਠੀ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਹੋਈ ਸੀ, ਪਰ ਇਲਾਕੇ ਦੇ ਇਕ ਵਿਅਕਤੀ ਨੇ ਸੋਸ਼ਲ ਮੀਡੀਆ 'ਤੇ ਇਹ ਟਿੱਪਣੀ ਕਰ ਦਿੱਤੀ ਕਿ ਇਹ ਧਾਰਮਿਕ ਸਥਾਨ ਨੂੰ ਭੇਜੀ ਜਾਣ ਵਾਲੀ ਕਣਕ ਇਕੱਠੀ ਕਰਕੇ ਵੇਚ ਜਾਂਦੇ ਹਨ।
ਸੋਸ਼ਲ ਮੀਡੀਆ 'ਤੇ ਕੀਤੀ ਗਈ ਇਸ ਟਿੱਪਣੀ ਨੂੰ ਇਲਾਕੇ ਦੇ ਧਾਰਿਮਕ ਜਥੇਬੰਦੀਆਂ ਅਤੇ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਗੰਭੀਰਤਾ ਨਾਲ ਲਿਆ, ਕਿਉਂਕਿ ਉਨ੍ਹਾਂ ਦੀਆਂ ਭਾਵਨਾਵਾਂ ਇਸ ਧਾਰਿਮਕ ਸਥਾਨ ਨਾਲ ਜੁੜੀਆਂ ਹੋਈਆਂ ਹਨ। ਅੱਜ ਇਸ ਵਿਅਕਤੀ ਦੀ ਪਛਾਣ ਕਰ ਪਤਵੰਤੇ ਸੱਜਣਾਂ ਦੀ ਮੌਜੂਦਗੀ ਵਿਚ ਲਿਆਂਦਾ ਗਿਆ, ਜਿਸ ਨੇ ਜਨਤਕ ਤੌਰ 'ਤੇ ਮੁਆਫ਼ੀ ਮੰਗੀ ਕਿ ਉਸ ਨੇ ਜੋ ਟਿੱਪਣੀ ਕੀਤੀ ਹੈ, ਉਹ ਗਲਤ ਹੈ ਤੇ ਅੱਗੇ ਤੋਂ ਅਜਿਹੀ ਗਲਤੀ ਨਹੀਂ ਹੋਵੇਗੀ।
ਇਹ ਖ਼ਬਰ ਵੀ ਪੜ੍ਹੋ - ...ਆਖ਼ਿਰ ਕਦੋਂ ਲੀਹ 'ਤੇ ਪਰਤੇਗੀ ਜ਼ਿੰਦਗੀ? ਧਰਨੇ ਕਾਰਨ ਕਿਸਾਨਾਂ ਦੇ ਨਾਲ-ਨਾਲ ਯਾਤਰੀ ਵੀ ਹੋ ਰਹੇ ਪਰੇਸ਼ਾਨ
ਇਸ ਸਬੰਧੀ ਅੱਜ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਸਰਕਲ ਜਥੇਦਾਰ ਕੁਲਦੀਪ ਸਿੰਘ ਜਾਤੀਵਾਲ ਅਤੇ ਹਜ਼ੂਰ ਸਾਹਿਬ ਵਿਖੇ ਕਣਕ ਇਕੱਠੀ ਕਰਨ ਵਿਚ ਅਹਿਮ ਸੇਵਾ ਕਰਨ ਵਾਲੇ ਰਣਜੀਤ ਸਿੰਘ ਮਾਂਗਟ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਧਾਰਮਿਕ ਸਥਾਨ ਲਈ ਜੋ ਕਣਕ ਭੇਜਦੇ ਹਨ, ਉਸ ਵਿਚ ਹਿੰਦੂ, ਸਿੱਖ ਤੋਂ ਇਲਾਵਾ ਹਰ ਵਰਗ ਦੀ ਸੰਗਤ ਆਪਣਾ ਯੋਗਦਾਨ ਪਾਉਂਦੀ ਹੈ ਤੇ ਇਸ ਬਾਰੇ ਜੋ ਕੋਈ ਗਲਤ ਟਿੱਪਣੀ ਕਰਦਾ ਹੈ ਤਾਂ ਇਹ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੁਝ ਲੋਕ ਧਰਮ ਦੀ ਆੜ ਵਿਚ ਸਿਆਸੀ ਪਾਰਟੀਆਂ ਨੂੰ ਬਦਨਾਮ ਕਰਦੇ ਹਨ। ਉਨ੍ਹਾਂ ਕਿਹਾ ਕਿ ਅੱਜ ਸੋਸ਼ਲ ਮੀਡੀਆ 'ਤੇ ਗਲਤ ਟਿੱਪਣੀ ਕਰਨ ਵਾਲੇ ਵਿਅਕਤੀ ਨੇ ਜਨਤਕ ਤੌਰ 'ਤੇ ਮੁਆਫ਼ੀ ਮੰਗ ਲਈ ਹੈ, ਇਸ ਲਈ ਸੰਗਤ ਵੱਲੋਂ ਉਸ ਖਿਲਾਫ਼ ਕੋਈ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8