60 ਕਿਲੋਗ੍ਰਾਮ ਭੁੱਕੀ ਸਮੇਤ ਵਿਅਕਤੀ ਗ੍ਰਿਫਤਾਰ

01/22/2018 2:08:39 PM

ਸੰਗਰੂਰ (ਬੇਦੀ) — ਨਸ਼ੇ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸੰਗਰੂਰ ਪੁਲਸ ਵਲੋਂ 60 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਪੁਲਸ ਪਾਰਟੀ ਵਲੋਂ ਕੀਤੀ ਗਈ ਨਾਕਾਬੰਦੀ ਦੌਰਾਨ ਪਿੰਡ ਚੰਗਾਲ ਸਾਈਡ ਤੋਂ ਆ ਰਹੀ ਆਈ-20 ਕਾਰ ਨੂੰ ਚੈਕਿੰਗ ਲਈ ਰੋਕਿਆ ਗਿਆ। ਤਲਾਸ਼ੀ ਦੌਰਾਨ ਕਾਰ 'ਚੋਂ 60 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਬਰਾਮਦ ਹੋਈ, ਜਿਸ ਤੋਂ ਬਾਅਦ ਕਾਰ ਸਵਾਰ ਅਨਿਲ ਕੁਮਾਰ ਉਰਫ ਲੀਲਾ ਪੁੱਤਰ ਲੇਟ ਰਾਮਪਾਲ ਵਾਸੀ ਜ਼ਿਲਾ ਪਟਿਆਲਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਤੇ ਮੁਕਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।


Related News