STF ਨੂੰ ਮਿਲੀ ਵੱਡੀ ਸਫ਼ਲਤਾ, ਪਾਕਿਸਤਾਨ ਤੋਂ ਡਰੋਨ ਰਾਹੀਂ ਨਸ਼ਾ ਤੇ ਹਥਿਆਰ ਮੰਗਵਾਉਣ ਵਾਲਾ ਅਜਨਾਲਾ ਤੋਂ ਗ੍ਰਿਫ਼ਤਾਰ
Wednesday, May 24, 2023 - 04:06 AM (IST)
ਅੰਮ੍ਰਿਤਸਰ (ਭਾਸ਼ਾ): ਅੰਮ੍ਰਿਤਸਰ ਵਿਚ ਡਰੋਨ ਦੀ ਵਰਤੋਂ ਕਰ ਕੇ ਪਾਕਿਸਤਾਨ ਤੋਂ ਕਥਿਤ ਤੌਰ 'ਤੇ ਦੋ ਪਿਸਤੌਲ ਤੇ ਇਕ ਕਿੱਲੋ ਤੋਂ ਵੱਧ ਹੈਰੋਇਨ ਦੀ ਤਸਕਰੀ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ।
ਇਹ ਖ਼ਬਰ ਵੀ ਪੜ੍ਹੋ - ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਪਹੁੰਚੇ ਮੁੰਬਈ, ਊਧਵ ਤੇ ਪਵਾਰ ਨਾਲ ਕਰਨਗੇ ਮੁਲਾਕਾਤ
ਐਂਟੀ ਨਾਰਕੋਟਿਕ ਸਪੈਸ਼ਲ ਟਾਸਕ ਫੋਰਸ ਦੇ ਇਕ ਅਧਿਕਾਰੀ ਨੇ ਦੱਸਿਆ ਮੁਲਜ਼ਮ ਦੀ ਪਛਾਣ ਲਖਵਿੰਦਰ ਸਿੰਘ ਉਰਫ਼ ਲੱਖਾ ਵਜੋਂ ਹੋਈ ਹੈ, ਜੋ ਅਜਨਾਲਾ ਕਸਬੇ ਦੇ ਇਕ ਸਰਹੱਦੀ ਪਿੰਡ ਦਾ ਰਹਿਣ ਵਾਲਾ ਹੈ। ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਦੇ ਕੋਲੋਂ 2 ਪਿਸਤੌਲ ਤੇ 1.6 ਕਿੱਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਨਵੇਂ ਸੰਸਦ ਭਵਨ ਦੇ ਉਦਘਾਟਨੀ ਸਮਾਗਮ ਦਾ ਬਾਈਕਾਟ ਕਰੇਗੀ 'ਆਪ', ਦੱਸੀ ਇਹ ਵਜ੍ਹਾ
ਉਨ੍ਹਾਂ ਦੱਸਿਆ ਕਿ ਪੁਲਸ ਪਹਿਲੀ ਵਾਰ ਇਕ ਅਜਿਹੇ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲ ਰਹੀ ਜੋ ਪਾਕਿਸਤਾਨ ਤੋਂ ਨਸ਼ੇ ਦੀ ਤਸਕਰੀ ਕਰਨ ਲਈ ਸਰਹੱਦ ਦੇ ਇਸ ਪਾਸਿਓਂ ਡਰੋਨ ਚਲਾ ਰਿਹਾ ਸੀ। ਪੁਲਸ ਨੇ ਦੱਸਿਆ ਕਿ ਜ਼ਬਤ ਕੀਤੀ ਗਈ ਹੈਰੋਇਨ, ਤਸਕਰੀ ਦੀ ਪਹਿਲੀ ਖੇਪ ਨਹੀਂ ਹੈ। ਲਖਵਿੰਦਰ ਸਿੰਘ ਉਰਫ਼ ਲੱਖਾ ਨੇ ਇਸ ਤੋਂ ਪਹਿਲਾਂ ਵੀ ਡਰੋਨ ਦੀ ਵਰਤੋਂ ਕਰ ਕੇ ਪਾਕਿਸਤਾਨ ਤੋਂ ਕਈ ਅਜਿਹੀ ਤਸਕਰੀ ਕੀਤੀ ਸੀ। ਪੁਲਸ ਨੇ ਦੱਸਿਆ ਕਿ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤੇ ਉਸ ਵੱਲੋਂ ਮਿਲੀ ਖੇਪ ਦੀ ਗਿਣਤੀ ਬਾਰੇ ਪਤਾ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਿੰਘ 2021 ਵਿਚ ਲੁਧਿਆਣਾ ਜ਼ਿਲ੍ਹਾ ਅਦਾਲਤ 'ਚ ਧਮਾਕੇ ਦੇ ਮਾਮਲੇ 'ਚ ਵੀ ਲੋੜੀਂਦਾ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।