ਕੈਨੇਡਾ ਦੀ ਫ਼ਲਾਈਟ ਤੋਂ ਠੀਕ ਪਹਿਲਾਂ ਨੌਜਵਾਨ ਗ੍ਰਿਫ਼ਤਾਰ! ਪੰਜਾਬ ਪੁਲਸ ਨੇ ਏਅਰਪੋਰਟ ਤੋਂ ਹੀ ਕਰ ਲਿਆ ਕਾਬੂ

Wednesday, Sep 11, 2024 - 10:54 AM (IST)

ਕੈਨੇਡਾ ਦੀ ਫ਼ਲਾਈਟ ਤੋਂ ਠੀਕ ਪਹਿਲਾਂ ਨੌਜਵਾਨ ਗ੍ਰਿਫ਼ਤਾਰ! ਪੰਜਾਬ ਪੁਲਸ ਨੇ ਏਅਰਪੋਰਟ ਤੋਂ ਹੀ ਕਰ ਲਿਆ ਕਾਬੂ

ਲੋਹਟਬੱਦੀ (ਭੱਲਾ)- ਥਾਣਾ ਸਦਰ ਰਾਏਕੋਟ ਅਧੀਨ ਪੈਂਦੀ ਪੁਲਸ ਚੌਕੀ ਲੋਹਟਬੱਦੀ ਪੁਲਸ ਨੇ ਨਸ਼ਾ ਸਮਗਲਿੰਗ ਦੇ ਮਾਮਲੇ ਵਿਚ ਲੋੜੀਂਦੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਚੌਕੀ ਲੋਹਟਬੱਦੀ ਦੇ ਇੰਚਾਰਜ ਏ. ਐੱਸ. ਆਈ. ਗੁਰਸੇਵਕ ਸਿੰਘ ਨੇ ਦੱਸਿਆ ਕਿ ਚਮਕੌਰ ਸਿੰਘ ਪੁੱਤਰ ਕੁਲਵਿੰਦਰ ਸਿੰਘ ਵਾਸੀ ਪਿੰਡ ਰਛੀਨ, ਜੋ ਕਿ ਮੁਕੱਦਮਾ ਨੰਬਰ 31/24 ਐੱਨ. ਡੀ. ਪੀ. ਐੱਸ. ਵਿਚ ਲੋੜੀਂਦਾ ਸੀ। 

ਇਹ ਖ਼ਬਰ ਵੀ ਪੜ੍ਹੋ - iPhone-16 ਲਾਂਚ ਹੁੰਦਿਆਂ ਹੀ Apple ਨੂੰ ਝਟਕਾ! ਦੇਣਾ ਪਵੇਗਾ 14.4 ਅਰਬ ਡਾਲਰ ਦਾ ਜੁਰਮਾਨਾ

ਉਨ੍ਹਾਂ ਦੱਸਿਆ ਕਿ ਚਮਕੌਰ ਸਿੰਘ ਦੇ ਪੰਜ ਸਾਥੀ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਏ ਗਏ ਸਨ। ਚਮਕੌਰ ਸਿੰਘ ਪੁਲਸ ਤੋਂ ਲੁਕ-ਛਿਪ ਕੇ ਰਹਿੰਦਾ ਸੀ ਅਤੇ ਹੁਣ ਕੈਨੇਡਾ ਜਾਣ ਦੀ ਤਿਆਰੀ ਵਿਚ ਸੀ। ਪੁਲਸ ਨੇ ਜਾਲ ਵਿਛਾ ਕੇ ਉਕਤ ਵਿਅਕਤੀ ਨੂੰ ਕੈਨੇਡਾ ਜਾਣ ਤੋਂ ਪਹਿਲਾਂ ਹੀ ਦਿੱਲੀ ਏਅਰਪੋਰਟ ਤੋਂ ਗ੍ਰਿਫ਼ਤਾਰ ਕਰ ਲਿਆ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News