ਰਾਜਾਸਾਂਸੀ ਏਅਰਪੋਰਟ ਤੋਂ ਵਿਅਕਤੀ ਨੂੰ ਕੀਤਾ ਕਾਬੂ, ਅੰਮ੍ਰਿਤਪਾਲ ਨਾਲ ਸਬੰਧ ਹੋਣ ਦਾ ਸ਼ੱਕ

Thursday, Mar 09, 2023 - 11:24 PM (IST)

ਰਾਜਾਸਾਂਸੀ ਏਅਰਪੋਰਟ ਤੋਂ ਵਿਅਕਤੀ ਨੂੰ ਕੀਤਾ ਕਾਬੂ, ਅੰਮ੍ਰਿਤਪਾਲ ਨਾਲ ਸਬੰਧ ਹੋਣ ਦਾ ਸ਼ੱਕ

ਅੰਮ੍ਰਿਤਸਰ (ਇੰਦਰਜੀਤ)-ਰਾਜਾਸਾਂਸੀ ਏਅਰਪੋਰਟ ’ਤੇ ਇਕ ਵਿਅਕਤੀ ਨੂੰ ਰੋਕਿਆ ਗਿਆ ਹੈ, ਜਿਸ ਦਾ ਨਾਂ ਗੁਰਿੰਦਰ ਪਾਲ ਸਿੰਘ ਦੱਸਿਆ ਜਾ ਰਿਹਾ ਹੈ। ਇਸ ਵਿਅਕਤੀ ਖਿਲਾਫ ਲੁੱਕ ਆਊਟ ਸਰਕੂਲਰ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਏਅਰਪੋਰਟ ਥਾਣੇ ਵਿਚ ਤਾਇਨਾਤ ਮਹਿਲਾ ਅਧਿਕਾਰੀ ਖੁਸ਼ਬੂ ਸ਼ਰਮਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀ ਨੂੰ ਥਾਣਾ ਸਦਰ ਜਲੰਧਰ ਦੇ ਹਵਾਲੇ ਕਰ ਦਿੱਤਾ ਗਿਆ ਹੈ। ਇਸ ਸਬੰਧੀ ਕਿਹਾ ਜਾ ਰਿਹਾ ਸੀ ਕਿ ਉਕਤ ਵਿਅਕਤੀ ਅੰਮ੍ਰਿਤਪਾਲ ਸਿੰਘ ਨਾਲ ਸਬੰਧਤ ਹੈ।

ਇਹ ਖ਼ਬਰ ਵੀ ਪੜ੍ਹੋ : ਸਰਕਾਰੀ ਸਕੂਲਾਂ ’ਚ ਦਾਖ਼ਲਿਆਂ ਨੂੰ ਲੈ ਕੇ ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਅਹਿਮ ਬਿਆਨ, ਜਾਣੋ ਕੀ ਕਿਹਾ

ਏਅਰਪੋਰਟ ਦੇ ਡਾਇਰੈਕਟਰ ਵਿਪਿਨ ਕਾਂਤ ਸੇਠ ਨੇ ਕਿਹਾ ਕਿ ਸਾਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ, ਜਦਕਿ ਏ. ਸੀ. ਪੀ. ਏਅਰਪੋਰਟ ਕਮਲਜੀਤ ਸਿੰਘ ਨੂੰ ਇਸ ਸਬੰਧੀ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਇਕ ਵਿਅਕਤੀ ਨੂੰ ਕਾਬੂ ਕਰ ਕੇ ਜਲੰਧਰ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ ਹੈ ਪਰ ਉਹ ਅੰਮ੍ਰਿਤਪਾਲ ਦਾ ਸਾਥੀ ਹੈ ਜਾਂ ਨਹੀਂ, ਸਾਨੂੰ ਨਹੀਂ ਪਤਾ। ਇਸ ਸਬੰਧੀ ਜਲੰਧਰ ਦੇ ਸਦਰ ਥਾਣਾ ਦੀ ਪੁਲਸ ਤੋਂ ਪੁਸ਼ਟੀ ਕੀਤੀ ਜਾਵੇ।


author

Manoj

Content Editor

Related News