ਚਾਈਨਾ ਡੋਰ ਖ਼ਿਲਾਫ਼ ਪੁਲਸ ਦੀ ਸਖ਼ਤੀ! 160 ਗੱਟੂਆਂ ਸਣੇ ਵਿਅਕਤੀ ਕਾਬੂ
Saturday, Dec 14, 2024 - 02:13 PM (IST)
ਲੁਧਿਆਣਾ (ਅਨਿਲ, ਸ਼ਿਵਮ)- ਥਾਣਾ ਜੋਧੇਵਾਲ ਦੀ ਪੁਲਸ ਨੇ ਚਾਈਨਾ ਡੋਰ (ਪਲਾਸਟਿਕ ਡੋਰ) ਵੇਚਣ ਵਾਲੇ ਗਲਤ ਅਨਸਰਾਂ ਖਿਲਾਫ ਛੇੜੀ ਮੁਹਿੰਮ ਤਹਿਤ ਇਕ ਮੁਲਜ਼ਮ ਨੂੰ ਡੋਰ ਦੀ ਵੱਡੀ ਖੇਪ ਸਣੇ ਗ੍ਰਿਫ਼ਤਾਰ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - 4 ਦਿਨ ਬੰਦ ਰਹੇਗਾ ਇੰਟਰਨੈੱਟ, ਕਿਸਾਨ ਅੰਦੋਲਨ ਕਾਰਨ ਜਾਰੀ ਹੋਏ ਹੁਕਮ
ਪ੍ਰੈੱਸ ਕਾਨਫਰੰਸ ਦੌਰਾਨ ਏ. ਡੀ. ਸੀ. ਪੀ.- 1 ਜਗਵਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਥਾਣਾ ਜੋਧੇਵਾਲ ਦੇ ਇੰਚਾਰਜ ਇੰਸ. ਜਸਬੀਰ ਸਿੰਘ ਦੀ ਪੁਲਸ ਟੀਮ ਨੂੰ ਮੁਖ਼ਬਰ ਖਾਸ ਨੇ ਸੂਚਨਾ ਦਿੱਤੀ ਕਿ ਇੰਦਰ ਵਿਹਾਰ ਕਾਲੋਨੀ ਕਾਲੀ ਸੜਕ ’ਤੇ ਇਕ ਵਿਅਕਤੀ ਪਾਬੰਦੀਸ਼ੁਦਾ ਚਾਈਨਾ ਡੋਰ ਆਪਣੇ ਘਰ ’ਚ ਰੱਖ ਕੇ ਗਾਹਕਾਂ ਨੂੰ ਵੇਚ ਰਿਹਾ ਹੈ, ਜਿਸ ’ਤੇ ਥਾਣਾ ਇੰਚਾਰਜ ਨੇ ਤੁਰੰਤ ਕਾਰਵਾਈ ਕਰਦੇ ਹੋਏ ਮੌਕੇ ’ਤੇ ਥਾਣੇਦਾਰ ਜਸਪਾਲ ਸਿੰਘ ਦੀ ਟੀਮ ਨੂੰ ਰੇਡ ਕਰਨ ਲਈ ਭੇਜਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀਆਂ ਲਈ ਖ਼ਤਰੇ ਦੀ ਘੰਟੀ! ਹੋਸ਼ ਉਡਾ ਦੇਵੇਗੀ ਇਹ ਖ਼ਬਰ
ਜਦ ਪੁਲਸ ਨੇ ਇੰਦਰ ਵਿਹਾਰ ਕਾਲੋਨੀ ਦੇ ਇਕ ਘਰ ’ਚ ਛਾਪਾ ਮਾਰਿਆ ਤਾਂ ਉੱਥੋਂ 160 ਚਾਈਨਾ ਡੋਰ ਦੇ ਗੱਟੂ ਬਰਾਮਦ ਹੋਏ। ਪੁਲਸ ਨੇ ਮੌਕੇ ’ਤੇ ਚਾਈਨਾ ਡੋਰ ਵੇਚਣ ਵਾਲੇ ਮੁਲਜ਼ਮ ਲਲਨ ਸ਼ਰਮਾ ਨੂੰ ਗ੍ਰਿਫਤਾਰ ਕਰ ਲਿਆ। ਪੁਲਸ ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕਰ ਕੇ ਪੁਲਸ ਰਿਮਾਂਡ ਹਾਸਲ ਕਰੇਗੀ, ਤਾਂ ਕਿ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਸਕੇ ਕਿ ਇਹ ਪਾਬੰਦੀਸ਼ੁਦਾ ਚਾਈਨਾ ਡੋਰ ਕਿਥੋਂ ਲੈ ਕੇ ਆਇਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8