ਤਪਾ ਪੁਲਸ ਵੱਲੋਂ 30 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

Saturday, Sep 14, 2024 - 03:54 PM (IST)

ਤਪਾ ਪੁਲਸ ਵੱਲੋਂ 30 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਤਪਾ ਮੰਡੀ (ਸ਼ਾਮ ਗਰਗ): ਤਪਾ ਪੁਲਸ ਨੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 30 ਗ੍ਰਾਮ ਨਸ਼ੀਲੇ ਪਦਾਰਥ (ਹੈਰੋਇਨ) ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਸੰਦੀਪ ਸਿੰਘ ਨੇ ਦੱਸਿਆ ਕਿ ਸਿਟੀ ਇੰਚਾਰਜ ਕਰਮਜੀਤ ਸਿੰਘ ਸਮੇਤ ਪੁਲਿਸ ਪਾਰਟੀ ਮਾਤਾ ਦਾਤੀ ਰੋਡ ਤਪਾ ਪਰ ਬਰਨਾਲਾ ਬਠਿੰਡਾ ਰੋਡ ਨੈਸ਼ਨਲ ਹਾਈਵੇਅ ਵੱਲ ਜਾ ਰਹੇ ਸਨ ਤਾਂ ਸਾਹਮਣੇ ਮੋੜ ਤੇ ਕੱਚੇ ਰਾਸਤੇ 'ਤੇ ਇਕ ਨੌਜਵਾਨ ਵਿਅਕਤੀ ਖੜਾ ਦਿਖਾਈ ਦਿੱਤਾ, ਜਿਸ ਨੇ ਆਪਣੇ ਹੱਥ ਵਿਚ ਇਕ ਲਿਫਾਫਾ ਫੜਿਆ ਹੋਇਆ ਸੀ।

ਇਹ ਖ਼ਬਰ ਵੀ ਪੜ੍ਹੋ - ਔਰਤਾਂ ਲਈ Good News: ਬੈਂਕ ਖ਼ਾਤਿਆਂ 'ਚ ਅੱਜ ਹੀ ਆਉਣਗੇ ਹਜ਼ਾਰ-ਹਜ਼ਾਰ ਰੁਪਏ

ਜਦੋਂ ਪੁਲਸ ਨੇ ਸ਼ੱਕ ਦੇ ਅਧਾਰ 'ਤੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 30 ਗ੍ਰਾਮ ਨਸ਼ੀਲਾ ਪਦਾਰਥ (ਹੈਰੋਇਨ) ਬਰਾਮਦ ਕਰਕੇ ਦੋਸ਼ੀ ਨੂੰ ਮੌਕਾ ਪਰ  ਕਾਬੂ ਕੀਤਾ। ਉਸ ਨੇ ਪਛਾਣ ਵਜੋਂ ਆਪਣਾ ਨਾਂ ਜਗਸੀਰ ਸਿੰਘ ਉਰਫ ਜੱਗਾ ਉਰਫ ਅਮਨ ਪੁੱਤਰ ਲਛਮਣ ਸਿੰਘ  ਵਾਸੀ ਨੇੜੇ ਮਹਿਤਾ ਜ਼ਿਲ੍ਹਾ ਬਰਨਾਲਾ ਦੱਸਿਆ। ਪੁਲਸ ਨੇ ਉਕਤ ਦੋਸ਼ੀ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News