ਬਟਾਲਾ ਵਿਖੇ ਹੈਰੋਇਨ, ਪਿਸਤੌਲ, 3 ਜ਼ਿੰਦਾ ਰੌਂਦ ਅਤੇ ਕਾਰ ਸਮੇਤ ਵਿਅਕਤੀ ਗ੍ਰਿਫ਼ਤਾਰ

04/03/2024 4:15:27 PM

ਬਟਾਲਾ (ਬੇਰੀ, ਸਾਹਿਲ, ਖੋਖਰ)-ਥਾਣਾ ਸਿਵਲ ਲਾਈਨ ਦੀ ਪੁਲਸ ਨੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ 60 ਗ੍ਰਾਮ ਹੈਰੋਇਨ, ਇਕ ਪਿਸਤੌਲ, 3 ਜ਼ਿੰਦਾ ਰੌਂਦ ਅਤੇ ਇਕ ਕਾਰ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਐੱਸ. ਐੱਚ. ਓ. ਯਾਦਵਿੰਦਰ ਸਿੰਘ ਨੇ ਦੱਸਿਆ ਕਿ ਐੱਸ. ਐੱਸ. ਪੀ. ਬਟਾਲਾ ਅਸ਼ਵਿਨੀ ਗੋਟਿਆਲ ਅਤੇ ਡੀ. ਐੱਸ. ਪੀ. ਸਿਟੀ ਆਜ਼ਾਦ ਦਵਿੰਦਰ ਸਿੰਘ ਦੇ ਨਿਰਦੇਸਾਂ ਤਹਿਤ ਪੁਲਸ ਵੱਲੋਂ ਨਸ਼ਾ ਸਮੱਗਲਰਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਐੱਸ. ਆਈ. ਜਸਪਾਲ ਸਿੰਘ ਨੇ ਪੁਲਸ ਪਾਰਟੀ ਸਮੇਤ ਜਲੰਧਰ ਰੋਡ ’ਤੇ ਵੰਡਰ ਹੋਟਲ ਦੇ ਸਾਹਮਣੇ ਨਾਕਾਬੰਦੀ ਦੌਰਾਨ ਕਾਰ ਸਵਾਰ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 60 ਗ੍ਰਾਮ ਹੈਰੋਇਨ, ਕੰਪਿਊਟਰ ਕੰਡਾ, ਇਕ ਪਿਸਤੌਲ 32 ਬੋਰ ਅਤੇ ਤਿੰਨ ਜ਼ਿੰਦਾ ਰੌਂਦ ਬਰਾਮਦ ਕੀਤੇ ਹਨ।

ਇਹ ਵੀ ਪੜ੍ਹੋ: ਦੀਨਾਨਗਰ 'ਚ ਵੱਡਾ ਹਾਦਸਾ, ਸੀਵਰੇਜ ਦੀ ਸਫ਼ਾਈ ਕਰਦੇ ਗੈਸ ਚੜ੍ਹਨ ਕਾਰਨ ਇਕ ਮਜ਼ਦੂਰ ਦੀ ਮੌਤ

ਉਨ੍ਹਾਂ ਦੱਸਿਆ ਕਿ ਫੜੇ ਗਏ ਵਿਅਕਤੀ ਦੀ ਪਛਾਣ ਮਨਜਿੰਦਰ ਸਿੰਘ ਵਾਸੀ ਪਿੱਪਲਵਾਲ (ਹੁਸਿਆਰਪੁਰ) ਵਜੋਂ ਹੋਈ ਹੈ, ਜਿਸ ਖਿਲਾਫ ਕੇਸ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਖਿਲਾਫ ਪਹਿਲਾਂ ਵੀ ਵੱਖ-ਵੱਖ ਮੁਕੱਦਮੇ ਦਰਜ ਹਨ। ਉਨ੍ਹਾਂ ਦੱਸਿਆ ਕਿ ਪੁਲਸ ਉਕਤ ਵਿਅਕਤੀ ਦਾ ਅਦਾਲਤ ਤੋਂ ਰਿਮਾਂਡ ਹਾਸਲ ਕਰੇਗੀ ਤਾਂ ਜੋ ਇਸ ਤੋਂ ਹੋਰ ਵੀ ਖੁਲਾਸੇ ਕੀਤੇ ਜਾ ਸਕਣ। ਇਸ ਮੌਕੇ ਏ. ਐੱਸ. ਆਈ. ਸ਼ਮਸ਼ੇਰ ਸਿੰਘ, ਏ. ਐੱਸ. ਆਈ. ਗੁਰਵਿੰਦਰ ਸਿੰਘ, ਮੁੱਖ ਮੁਨਸੀ ਗੁਰਵੰਤ ਸਿੰਘ, ਐੱਚ. ਸੀ. ਨਵਪ੍ਰੀਤ ਸਿੰਘ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ: ਸੁਸ਼ੀਲ ਰਿੰਕੂ ਤੇ ਸ਼ੀਤਲ ਅੰਗੁਰਾਲ ਨੂੰ ਭਾਜਪਾ ’ਚ ਸ਼ਾਮਲ ਕਰਨ ਦਾ ਮੰਨਿਆ ਜਾ ਰਿਹੈ ਬਨਾਰਸ ਕੁਨੈਕਸ਼ਨ!
 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


shivani attri

Content Editor

Related News