ਨਾਜਾਇਜ਼ ਸ਼ਰਾਬ ਸਮੇਤ ਵਿਅਕਤੀ ਗ੍ਰਿਫ਼ਤਾਰ

Thursday, May 02, 2024 - 04:44 PM (IST)

ਨਾਜਾਇਜ਼ ਸ਼ਰਾਬ ਸਮੇਤ ਵਿਅਕਤੀ ਗ੍ਰਿਫ਼ਤਾਰ

ਭਵਾਨੀਗੜ੍ਹ (ਵਿਕਾਸ) : ਨਾਜਾਇਜ਼ ਸ਼ਰਾਬ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਭਵਾਨੀਗੜ੍ਹ ਪੁਲਸ ਨੇ ਇੱਕ ਵਿਅਕਤੀ ਨੂੰ 60 ਬੋਤਲਾਂ ਸ਼ਰਾਬ ਸਮੇਤ ਕਾਬੂ ਕਰਦਿਆਂ ਮਾਮਲਾ ਦਰਜ ਕੀਤਾ। ਜਾਣਕਾਰੀ ਅਨੁਸਾਰ ਥਾਣਾ ਭਵਾਨੀਗੜ੍ਹ ਦੇ ਏ. ਐੱਸ. ਆਈ. ਦਵਿੰਦਰ ਦਾਸ ਆਪਣੇ ਸਾਥੀ ਮੁਲਾਜ਼ਮਾਂ ਸਮੇਤ ਪਿੰਡ ਫੱਗੂਵਾਲਾ ਵਿਖੇ ਚੈਕਿੰਗ ਸਬੰਧੀ ਮੌਜੂਦ ਸਨ ਤਾਂ ਪੁਲਸ ਟੀਮ ਨੂੰ ਗੁਪਤ ਸੂਚਨਾ ਮਿਲੀ ਕਿ ਸੰਦੀਪ ਸਿੰਘ ਉਰਫ਼ ਦੀਪਾ ਪਲਾਸਟਿਕ ਦੀ ਕੈਨੀ 'ਚ ਸ਼ਰਾਬ ਭਰ ਕੇ ਅਤੇ ਥੈਲੇ 'ਚ ਸ਼ਰਾਬ ਦੀਆਂ ਬੋਤਲਾਂ ਲੈ ਕੇ ਭਵਾਨੀਗੜ੍ਹ ਮਹਿਲਾ ਤੋਂ ਰੇਤਗੜ੍ਹ ਨੂੰ ਜਾਂਦੀ ਸੜਕ ਦੇ ਕਿਨਾਰੇ ਖੜ੍ਹਾ ਹੈ।

ਪੁਲਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਛਾਪੇਮਾਰੀ ਕਰਦੇ ਹੋਏ ਉਕਤ ਸੰਦੀਪ ਸਿੰਘ ਉਰਫ਼ ਦੀਪਾ ਨੂੰ ਗ੍ਰਿਫ਼ਤਾਰ ਕਰ ਕੇ ਉਸਦੇ ਕਬਜੇ 'ਚੋਂ ਇਕ ਪਲਾਸਟਿਕ ਦੀ ਕੈਨੀ, ਜਿਸ 'ਚੋਂ 48 ਬੋਤਲਾਂ ਦੇਸੀ ਸ਼ਰਾਬ ਤੇ ਥੈਲੇ 'ਚੋਂ 12 ਬੋਤਲਾਂ ਦੇਸੀ ਸ਼ਰਾਬ ਬਰਾਮਦ ਕੀਤੀਆਂ। ਇਸ ਸਬੰਧੀ ਪੁਲਸ ਨੇ ਮੁਲਜ਼ਮ ਖ਼ਿਲਾਫ਼ ਥਾਣਾ ਭਵਾਨੀਗੜ੍ਹ ਵਿਖੇ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Babita

Content Editor

Related News