ਜੋਲੀਆਂ ਪਿੰਡ ''ਚ ਨਾਜਾਇਜ਼ ਸ਼ਰਾਬ ਸਮੇਤ ਵਿਅਕਤੀ ਕਾਬੂ
Tuesday, Jul 30, 2024 - 12:07 PM (IST)
ਭਵਾਨੀਗੜ੍ਹ (ਕਾਂਸਲ): ਜ਼ਿਲ੍ਹਾ ਪੁਲਸ ਮੁਖੀ ਸੰਗਰੂਰ ਸਰਤਾਜ ਸਿੰਘ ਚਾਹਲ ਵੱਲੋਂ ਜ਼ਿਲ੍ਹੇ ਅੰਦਰ ਨਸ਼ੇ ਵੇਚਣ ਦਾ ਗੋਰਖਧੰਦਾ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਕਰਨ ਦੀ ਚਲਾਈ ਮੁਹਿੰਮ ਤਹਿਤ ਸਥਾਨਕ ਪੁਲਸ ਵੱਲੋਂ ਇਕ ਵਿਅਕਤੀ ਨੂੰ 24 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਕਾਬੂ ਕਰਕੇ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ।
ਇਹ ਖ਼ਬਰ ਵੀ ਪੜ੍ਹੋ - ਕੈਮਰੇ 'ਚ ਕੈਦ ਹੋਈ ਪੰਜਾਬ ਪੁਲਸ ਦੇ ਟ੍ਰੈਫ਼ਿਕ ਮੁਲਾਜ਼ਮ ਦੀ ਕਰਤੂਤ! ਆਪ ਹੀ ਵੇਖ ਲਓ ਵੀਡੀਓ
ਪ੍ਰਾਪਤ ਜਾਣਕਾਰੀ ਅਨੁਸਾਰ ਸਬ ਡਵੀਜ਼ਨ ਦੇ ਡੀ.ਐੱਸ.ਪੀ ਗੁਰਦੀਪ ਸਿੰਘ ਦਿਓਲ ਤੇ ਥਾਣਾ ਮੁਖੀ ਸਬ ਇੰਸਪੈਕਟਰ ਗੁਰਨਾਮ ਸਿੰਘ ਦੀ ਅਗਵਾਈ ਹੇਠ ਪੁਲਸ ਚੈਕ ਪੋਸਟ ਜੋਲੀਆ ਦੇ ਇੰਚਾਰਜ ਸਹਾਇਕ ਸਬ ਇੰਸਪੈਕਟਰ ਅਮਰੀਕ ਸਿੰਘ ਜਦੋਂ ਆਪਣੀ ਪੁਲਸ ਪਾਰਟੀ ਸਮੇਤ ਗਸਤ ਦੌਰਾਨ ਡਰੇਨ ਪੁਲ ਬਖਤੜਾ ਰੋਡ ਪਿੰਡ ਜੋਲੀਆ ਮੌਜੂਦ ਸਨ ਤਾਂ ਰਾਤ ਦੇ ਕਰੀਬ 9 ਵਜੇ ਪੁਲਸ ਪਾਰਟੀ ਨੂੰ ਇਕ ਵਿਅਕਤੀ ਵਜਨਦਾਰ ਥੈਲਾ ਚੁੱਕ ਕੇ ਪੈਦਲ ਆਉਂਦਾ ਦਿਖਾਈ ਦਿੱਤਾ ਜੋ ਪੁਲਸ ਪਾਰਟੀ ਦੀ ਗੱਡੀ ਨੂੰ ਦੇਖ ਕੇ ਜਦੋਂ ਆਪਣੇ ਥੈਲੇ ਨੂੰ ਸੜਕ ਕਿਨਾਰੇ ਸੁੱਟ ਕੇ ਇਕਦਮ ਪਿੱਛੇ ਖਿਸਕਣ ਲੱਗਿਆ ਤਾਂ ਪੁਲਸ ਪਾਰਟੀ ਨੇ ਸ਼ੱਕ ਦੇ ਅਧਾਰ ’ਤੇ ਇਸ ਨੂੰ ਕਾਬੂ ਕਰਕੇ ਜਦੋਂ ਇਸ ਵੱਲੋਂ ਸੁੱਟੇ ਗਏ ਥੈਲੇ ਦੀ ਤਲਾਸ਼ੀ ਲਈ ਤਾਂ ਥੈਲੇ ’ਚੋਂ 24 ਬੋਤਲਾਂ ਠੇਕਾ ਸ਼ਰਾਬ ਦੇਸ਼ੀ ਮਾਰਕਾ ਜਲਵਾ ਮੋਟਾ ਸੰਤਰਾ ਦੀਆਂ ਬਰਾਮਦ ਹੋਈਆਂ।
ਇਹ ਖ਼ਬਰ ਵੀ ਪੜ੍ਹੋ - ਡਰੱਗ ਮਾਮਲੇ 'ਚ MP ਅੰਮ੍ਰਿਤਪਾਲ ਸਿੰਘ ਦੇ ਭਰਾ ਨੂੰ ਮਿਲੀ ਜ਼ਮਾਨਤ, ਮੁਖਬਰ ਦੀ ਅਰਜ਼ੀ 'ਤੇ ਅੱਜ ਹੋਵੇਗੀ ਸੁਣਵਾਈ
ਮੁਲਜ਼ਮ ਦੀ ਪਛਾਣ ਬੀਰਬਲ ਸਿੰਘ ਉਰਫ ਕਾਲਾ ਪੁੱਤਰ ਮੁਖਤਿਆਰ ਸਿੰਘ ਵਾਸੀ ਪਿੰਡ ਜੋਲੀਆਂ ਦੇ ਤੌਰ ’ਤੇ ਹੋਈ ਹੈ। ਪੁਲਸ ਵੱਲੋਂ ਮੁਲਜ਼ਮ ਵਿਰੁੱਧ ਅਕਸਾਇਜ਼ ਐਕਟ ਦੀ ਧਾਰਾ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8