ਨਾਜਾਇਜ਼ ਪਿਸਤੌਲ, ਮੋਬਾਈਲ ਅਤੇ ਮੋਟਰਸਾਈਕਲ ਸਮੇਤ ਮੁਲਜ਼ਮ ਕਾਬੂ
Friday, Apr 03, 2026 - 06:25 PM (IST)
ਤਰਨਤਾਰਨ (ਰਮਨ)- ਥਾਣਾ ਸਰਾਏ ਅਮਾਨਤ ਖਾਂ ਦੀ ਪੁਲਸ ਨੇ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਦੇ ਹੋਏ ਉਸ ਪਾਸੋਂ ਨਾਜਾਇਜ਼ ਪਿਸਤੌਲ, ਮੋਟਰਸਾਈਕਲ ਅਤੇ ਮੋਬਾਈਲ ਬਰਾਮਦ ਕੀਤੇ ਹਨ। ਇਸ ਦੇ ਸਬੰਧ ਵਿਚ ਪੁਲਸ ਵੱਲੋਂ ਮੁਲਜ਼ਮ ਦੇ ਖ਼ਿਲਾਫ਼ ਪਰਚਾ ਦਰਜ ਕਰਦੇ ਹੋਏ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਜਾਣਕਾਰੀ ਦਿੰਦੇ ਹੋਏ ਥਾਣਾ ਸਰਾਏ ਅਮਾਨਤ ਖਾਂ ਦੇ ਮੁਖੀ ਸਬ ਇੰਸਪੈਕਟਰ ਬਲਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਏ.ਐੱਸ.ਆਈ ਨਰਿੰਦਰ ਸਿੰਘ ਵੱਲੋਂ ਸਮੇਤ ਪੁਲਸ ਪਾਰਟੀ ਜਦੋਂ ਟੀ-ਪੁਆਇੰਟ ਭੁਸੇ ਮੋੜ ਵਿਖੇ ਸ਼ੱਕੀ ਵਾਹਨਾਂ ਨੂੰ ਰੋਕਦੇ ਹੋਏ ਤਲਾਸ਼ੀ ਕੀਤੀ ਜਾ ਰਹੀ ਸੀ ਤਾਂ ਇਕ ਮੋਟਰਸਾਈਕਲ ਸਪਲੈਂਡਰ ਨੂੰ ਰੋਕਣ ਦਾ ਇਸ਼ਾਰਾ ਕੀਤਾ ਗਿਆ, ਜਿਸ ਦੀ ਤਲਾਸ਼ੀ ਲੈਣ ਦੌਰਾਨ ਮੋਟਰਸਾਈਕਲ ਚਾਲਕ ਸਿਮਰਨਜੀਤ ਸਿੰਘ ਉਰਫ ਗੋਗਾ ਪੁੱਤਰ ਦਿਲਬਾਗ ਸਿੰਘ ਵਾਸੀ ਗੰਡੀਵਿੰਡ ਪਾਸੋਂ ਇਕ 32 ਬੋਰ ਪਿਸਤੌਲ ਸਮੇਤ ਮੈਗਜ਼ੀਨ ਬਰਾਮਦ ਕੀਤਾ ਗਿਆ। ਇਸ ਦੌਰਾਨ ਮੁਲਜ਼ਮ ਦੇ ਕਬਜ਼ੇ ਵਿਚੋਂ ਇਕ ਮੋਬਾਇਲ ਫੋਨ ਵੀ ਬਰਾਮਦ ਕੀਤਾ ਗਿਆ ਹੈ, ਜਿਸ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
