ਪੰਜਾਬ ਦੇ IIM ਕੈਂਪਸ ''ਚ ਤਲਵਾਰ ਲੈ ਕੇ ਨਿਹੰਗ ਬਾਣੇ ''ਚ ਪਹੁੰਚਿਆ ਵਿਅਕਤੀ, ਵਿਦਿਆਰਥੀਆਂ ਨੂੰ ਦਿੱਤੀ ਇਹ ਧਮਕੀ

Sunday, Jul 14, 2024 - 07:07 PM (IST)

ਪੰਜਾਬ ਦੇ IIM ਕੈਂਪਸ ''ਚ ਤਲਵਾਰ ਲੈ ਕੇ ਨਿਹੰਗ ਬਾਣੇ ''ਚ ਪਹੁੰਚਿਆ ਵਿਅਕਤੀ, ਵਿਦਿਆਰਥੀਆਂ ਨੂੰ ਦਿੱਤੀ ਇਹ ਧਮਕੀ

ਅੰਮ੍ਰਿਤਸਰ- ਪੰਜਾਬ ਦੇ ਅੰਮ੍ਰਿਤਸਰ ਸਥਿਤ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ (IIM) ਦੇ ਕੈਂਪਸ ਵਿੱਚ ਇੱਕ ਨਿਹੰਗ ਸਿੰਘ  ਦੇ ਬਾਣੇ 'ਚ ਆਏ ਵਿਅਕਤੀ ਵੱਲੋਂ ਹੰਗਾਮਾ ਕਰ ਕੀਤਾ ਗਿਆ। ਜਾਣਕਾਰੀ ਮੁਤਾਬਕ ਨਿਹੰਗ ਦੇ ਬਾਣੇ 'ਚ ਆਇਆ ਵਿਅਕਤੀ ਨੰਗੀ ਤਲਵਾਰ ਲੈ ਕੇ ਕੈਂਪਸ ਵਿਚ ਦਾਖਲ ਹੋਇਆ ਅਤੇ ਵਿਦਿਆਰਥੀਆਂ ਅਤੇ ਪ੍ਰਬੰਧਕਾਂ ਦੇ ਹੱਥ ਵੱਢਣ ਦੀ ਧਮਕੀ ਦਿੱਤੀ। ਡਰੇ ਹੋਏ ਵਿਦਿਆਰਥੀਆਂ ਨੇ ਸੋਸ਼ਲ ਮੀਡੀਆ 'ਤੇ ਵੀਡੀਓ ਅਪਲੋਡ ਕਰਕੇ ਸੰਸਥਾ ਪ੍ਰਸ਼ਾਸਨ, ਅੰਮ੍ਰਿਤਸਰ ਪ੍ਰਸ਼ਾਸਨ ਅਤੇ ਪੁਲਸ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ-  ਭਾਈ ਗਜਿੰਦਰ ਸਿੰਘ ਦੀ ਅੰਤਿਮ ਅਰਦਾਸ ਮਗਰੋਂ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਇਹ ਘਟਨਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇੜੇ ਸਥਿਤ ਆਈ. ਆਈ. ਐੱਮ ਅੰਮ੍ਰਿਤਸਰ ਦੇ ਖੰਡਵਾਲਾ ਕੈਂਪਸ ਦੀ ਹੈ। ਇਹ ਵੀਡੀਓ ਕੁਝ ਦਿਨ ਪਹਿਲਾਂ ਸ਼ਾਮ 6.30 ਵਜੇ ਦੇ ਕਰੀਬ ਦੀ ਹੈ, ਜਦੋਂ ਵਿਦਿਆਰਥੀਆਂ ਨੂੰ ਬੱਸ ਰਾਹੀਂ ਕੈਂਪਸ ਤੋਂ ਹੋਸਟਲ ਵਿੱਚ ਲਿਜਾਇਆ ਜਾ ਰਿਹਾ ਸੀ ਤਾਂ ਇਸ ਦੌਰਾਨ ਇੱਕ ਸਿੱਖ ਨਿਹੰਗ ਬਾਣਾ ਪਹਿਨ ਕੇ ਅਤੇ ਹੱਥ ਵਿੱਚ ਤਲਵਾਰ ਲੈ ਕੇ ਬੱਸ ਅੰਦਰ ਦਾਖ਼ਲ ਹੋ ਗਿਆ।

ਇਹ ਵੀ ਪੜ੍ਹੋ-ਇੰਗਲੈਂਡ ਦੇ ਗੁਰਦੁਆਰਾ ਸਾਹਿਬ 'ਚ ਹਮਲਾ ਕਰਨ ਦੀ ਘਟਨਾ ਦੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਨਿੰਦਾ

ਜਾਣਕਾਰੀ ਮੁਤਾਬਕ ਆਈ. ਆਈ. ਐੱਮ. ਕੈਂਪਸ ਦੇ  ਵਿਦਿਆਰਥੀਆਂ ਦਾ ਕਹਿਣਾ ਹੈ ਕਿ ਉਹ ਅਤੇ ਸਟਾਫ਼ ਕੈਂਪਸ ਦੇ ਅੰਦਰ ਸਿਗਰਟ ਨਹੀਂ ਪੀ ਸਕਦੇ। ਇਸੇ ਕਰਕੇ ਵਿਦਿਆਰਥੀ ਕੈਂਪਸ ਦੇ ਬਾਹਰ ਜਾ ਕੇ ਸਿਗਰਟ ਪੀਂਦੇ ਹਨ। ਜਿਸ ਬਾਰੇ ਇਸ ਨਿਹੰਗ ਨੂੰ ਇਤਰਾਜ਼ ਸੀ। ਨਿਹੰਗਾਂ ਨੇ ਬੱਸ ਵਿਚ ਦਾਖਲ ਹੋ ਕੇ ਬਾਹਰ ਖੜ੍ਹੇ ਹੋ ਕੇ ਸਿਗਰਟ ਪੀਣ ਵਾਲਿਆਂ ਦੇ ਹੱਥ ਕੱਟਣ ਦੀ ਧਮਕੀ ਦਿੱਤੀ।

ਇਹ ਵੀ ਪੜ੍ਹੋ- ਉਤਰਾਖੰਡ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਨਿੰਦਣਯੋਗ : ਐਡਵੋਕੇਟ ਧਾਮੀ

ਵਿਦਿਆਰਥੀਆਂ ਨੇ ਦੱਸਿਆ ਕਿ ਨਿਹੰਗ ਨੇ ਆਉਂਦੇ ਸਾਰ ਹੀ ਸਭ ਤੋਂ ਪਹਿਲਾਂ ਗੇਟ 'ਤੇ ਖੜ੍ਹੇ ਸੁਰੱਖਿਆ ਗਾਰਡ ਦੀ ਕੁੱਟਮਾਰ ਕੀਤੀ ਅਤੇ ਫਿਰ ਤਲਵਾਰ ਨਾਲ ਧਮਕਾ ਕੇ ਕੈਂਪਸ ਵਿੱਚ ਦਾਖਲ ਹੋ ਗਏ। ਉਸਨੇ ਕੈਂਪਸ ਵਿੱਚ ਸਾਰਿਆਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ। ਇਸ ਤੋਂ ਬਾਅਦ ਉਹ ਬੱਸ 'ਚ ਸਵਾਰ ਹੋ ਗਿਆ, ਜਿੱਥੇ ਉਸ ਨੇ ਵਿਦਿਆਰਥੀਆਂ, ਸਟਾਫ਼ ਅਤੇ ਬੱਸ ਡਰਾਈਵਰ ਨੂੰ ਧਮਕਾਇਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News