WhatsApp ''ਤੇ ਗ਼ਲਤ ਵੀਡੀਓ ਵਾਇਰਲ ਕਰਨਾ ਪਿਆ ਭਾਰੀ! ਪੁਲਸ ਨੇ ਲਿਆ ਐਕਸ਼ਨ
Monday, Jun 17, 2024 - 02:15 PM (IST)
ਲੁਧਿਆਣਾ (ਅਨਿਲ)- ਥਾਣਾ ਲਾਡੋਵਾਲ ਦੀ ਪੁਲਸ ਨੇ ਬੀਤੀ ਰਾਤ ਇਕ ਦੋਸ਼ੀ ਖਿਲਾਫ ਵ੍ਹਟਸਸੈੱਪ ’ਤੇ ਗਲਤ ਭਾਸ਼ਾ ਦੀ ਵੀਡੀਓ ਬਣਾ ਕੇ ਵਾਈਰਲ ਕਰਨ ’ਤੇ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਵੀਰਇੰਦਰ ਸਿੰਘ ਬੈਨੀਪਾਲ ਨੇ ਦੱਸਿਆ ਕਿ ਪੁਲਸ ਨੂੰ ਸ਼ਿਕਾਇਤਕਰਤਾ ਨਸ਼ੱਤਰ ਸਿੰਘ ਪੁੱਤਰ ਹਰੀ ਸਿੰਘ ਵਾਸੀ ਗੋਲਡਨ ਐਵੀਨਿਊ ਹੰਬੜਾਂ ਰੋਡ ਨੇ 13 ਮਈ ਨੂੰ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੀ ਜ਼ਮੀਨ ਪਿੰਡ ਨੂਰਪੁਰ ਬੇਟ ’ਚ ਹੈ, ਜਿਸ ਦਾ ਪ੍ਰਵੀਨ ਕੁਮਾਰ ਪੁੱਤਰ ਕੇਵਲ ਕ੍ਰਿਸ਼ਨ ਰਿਸ਼ੀ ਨਗਰ ਦੇ ਨਾਲ ਮਾਣਯੋਗ ਅਦਾਲਤ ’ਚ ਕਈ ਕੇਸ ਚੱਲ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ - Punjab Weather: ਦੇਸ਼ ਭਰ 'ਚੋਂ ਸਭ ਤੋਂ ਵੱਧ ਗਰਮ ਰਿਹਾ ਪੰਜਾਬ ਦਾ ਇਹ ਸ਼ਹਿਰ, ਜਾਰੀ ਹੋਇਆ ਅਲਰਟ
ਸ਼ਿਕਾਇਤਕਰਤਾ ਨੇ ਦੱਸਿਆ ਕਿ ਪ੍ਰਵੀਨ ਕੁਮਾਰ ਨੇ ਕੁੱਝ ਦਿਨ ਪਹਿਲਾਂ ਮੇਰੇ ਅਤੇ ਮੇਰੇ ਪਰਿਵਾਰ ਖਿਲਾਫ ਇਕ ਵੀਡੀਓ ਬਣਾ ਕੇ ਨੂਰਪੁਰ ਬੇਟ ਦੇ ਰਹਿਣ ਵਾਲੇ ਲੋਕਾਂ ਨੂੰ ਅਤੇ ਹੋਰ ਗਰੁੱਪਾਂ ’ਚ ਵਾਈਰਲ ਕਰ ਦਿੱਤੀ, ਜਿਸ ਨਾਲ ਉਸ ਦੀ ਅਤੇ ਉਸ ਦੇ ਪਰਿਵਾਰ ਦੀ ਕਾਫੀ ਬਦਨਾਮੀ ਹੋ ਗਈ ਹੈ। ਸ਼ਿਕਾਇਤਕਰਤਾ ਨੇ ਦੱਸਿਆ ਇਸ ਤੋਂ ਬਾਅਦ ਉਸ ਨੇ ਇਸ ਸਬੰਧੀ ਪੁਲਸ ਨੂੰ ਸ਼ਿਕਾਇਤ ਦੀ ਜਾਂਚ ਕਰਨ ਤੋਂ ਬਾਅਦ ਦੋਸ਼ੀ ਪ੍ਰਵੀਨ ਕੁਮਾਰ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਉਕਤ ਮਾਮਲੇ ’ਚ ਅਜੇ ਤੱਕ ਦੋਸ਼ੀ ਦੀ ਗ੍ਰਿਫਤਾਰੀ ਨਹੀ ਹੋ ਸਕੀ। ਮੁਲਜ਼ਮ ਅਜੇ ਤੱਕ ਫਰਾਰ ਦੱਸਿਆ ਜਾ ਰਿਹਾ ਹੈ। ਥਾਣਾ ਮੁਖੀ ਨੇ ਦੱਸਿਆ ਕਿ ਪੁਲਸ ਦੋਸ਼ੀ ਦੀ ਗ੍ਰਿਫ਼ਤਾਰੀ ਲਈ ਟੀਮ ਬਣਾ ਕੇ ਛਾਪੇਮਾਰੀ ਕਰ ਰਹੀ ਹੈ। ਜਲਦ ਹੀ ਉਸ ਨੂੰ ਗ੍ਰਿਫ਼ਤਾਰ ਕਰ ਕੇ ਸਲਾਖਾਂ ਦੇ ਪਿੱਛੇ ਭੇਜਿਆ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8