ਸਰਪੰਚੀ ਦੇ ਕਾਗਜ਼ ਖਾਰਜ ਹੋਣ 'ਤੇ ਪਾਣੀ ਵਾਲੀ ਟੈਂਕੀ 'ਤੇ ਜਾ ਚੜ੍ਹਿਆ ਉਮੀਦਵਾਰ
Sunday, Oct 06, 2024 - 05:54 PM (IST)

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ)- ਨੇੜਲੇ ਪਿੰਡ ਚੀਮਾ ਵਿਚ ਇਕ ਗੰਭੀਰ ਘਟਨਾ ਸਾਹਮਣੇ ਆਈ ਜਿੱਥੇ ਸਰਪੰਚੀ ਦੀ ਚੋਣ ਲਈ ਭਰੇ ਕਾਗਜ਼ ਰੱਦ ਕੀਤੇ ਜਾਣ ਤੋਂ ਬਾਅਦ ਨਿਰੰਜਨ ਸਿੰਘ ਨਾਂ ਦੇ ਵਿਅਕਤੀ ਨੇ ਪਾਣੀ ਵਾਲੀ ਟੈਂਕੀ 'ਤੇ ਚੜ੍ਹ ਕੇ ਵਿਰੋਧ ਕੀਤਾ। ਨਿਰੰਜਨ ਸਿੰਘ ਨੇ ਆਪਣੇ ਨਾਲ ਪੈਟਰੋਲ ਦੀ ਬੋਤਲ ਰੱਖ ਕੇ ਟੈਂਕੀ 'ਤੇ ਚੜ੍ਹਨ ਨਾਲ ਹਲਚਲ ਪੈਦਾ ਕਰ ਦਿੱਤੀ ਅਤੇ ਚੇਤਾਵਨੀ ਦਿੱਤੀ ਕਿ ਜੇ ਉਸ ਦੀ ਮੰਗ ਨਹੀਂ ਮੰਨੀ ਗਈ ਤਾਂ ਉਹ ਟੈਂਕੀ ਤੋਂ ਨਹੀਂ ਉਤਰੇਗਾ।
ਨਿਰੰਜਨ ਸਿੰਘ ਨੇ ਦੱਸਿਆ ਕਿ ਉਸ ਨੇ ਆਪਣੇ ਅਤੇ ਆਪਣੇ ਘਰ ਵਾਲੀ ਸਰਬਜੀਤ ਕੌਰ ਦੇ ਸਰਪੰਚੀ ਲਈ ਚੋਣ ਕਾਗਜ਼ ਭਰੇ ਸਨ, ਪਰ ਰਾਜਨੀਤਿਕ ਦਬਾਅ ਕਾਰਨ ਉਨ੍ਹਾਂ ਦੇ ਦੋਵੇਂ ਫਾਰਮਾਂ ਨੂੰ ਖਾਰਜ ਕਰ ਦਿੱਤਾ ਗਿਆ। ਉਸ ਨੇ ਇਹ ਵੀ ਦੱਸਿਆ ਕਿ ਫਾਰਮ ਰੱਦ ਕਰਨ ਲਈ ਉਸ 'ਤੇ ਪੰਚਾਇਤ ਦੀ ਜ਼ਮੀਨ 'ਤੇ ਕਬਜ਼ਾ ਕਰਨ ਦਾ ਦੋਸ਼ ਲਾਇਆ ਗਿਆ ਹੈ, ਜੋ ਕਿ ਉਸ ਮੁਤਾਬਕ ਗਲਤ ਹੈ। ਨਿਰੰਜਨ ਸਿੰਘ ਨੇ ਕਿਹਾ ਕਿ ਉਸ ਨੇ ਇਸ ਸਬੰਧੀ ਹਲਫੀਆ ਬਿਆਨ ਵੀ ਦਿੱਤਾ ਹੈ, ਜੋ ਉਸ ਦੇ ਦਾਮਨ ਨੂੰ ਸਾਫ ਸਾਬਿਤ ਕਰਦਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਲੋਕਾਂ ਦੀ ਸਿਹਤ ਨਾਲ ਖਿਲਵਾੜ! ਜਾਂਚ ਲਈ ਬਣੀ ਕਮੇਟੀ
ਨਿਰੰਜਨ ਸਿੰਘ ਦੀ ਮੰਗ ਹੈ ਕਿ ਉਸਦਾ ਰੱਦ ਕੀਤਾ ਫਾਰਮ ਫਿਰ ਤੋਂ ਬਹਾਲ ਕੀਤਾ ਜਾਵੇ ਅਤੇ ਉਸ ਨੂੰ ਚੋਣ ਲੜਨ ਦੀ ਮਨਜ਼ੂਰੀ ਦਿੱਤੀ ਜਾਵੇ। ਉਸ ਦਾ ਕਹਿਣਾ ਹੈ ਕਿ ਜਦ ਤੱਕ ਉਸ ਦੀ ਇਹ ਮੰਗ ਪੂਰੀ ਨਹੀਂ ਹੁੰਦੀ, ਉਹ ਪਾਣੀ ਵਾਲੀ ਟੈਂਕੀ ਤੋਂ ਹਟਣ ਦਾ ਇਰਾਦਾ ਨਹੀਂ ਰੱਖਦਾ। ਇਸ ਘਟਨਾ ਦੇ ਨਾਲ ਹੀ ਪਿੰਡ ਦੇ ਲੋਕਾਂ ਵਿਚ ਚਰਚਾ ਹੋ ਰਹੀ ਹੈ ਅਤੇ ਸਥਾਨਕ ਪ੍ਰਸ਼ਾਸਨ ਅਤੇ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਨਿਰੰਜਨ ਸਿੰਘ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਹੈ।
ਇਸ ਸਬੰਧੀ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨਾਲ ਸੰਪਰਕ ਕਰਨ ਤੇ ਉਨ੍ਹਾਂ ਕਿਹਾ ਕਿ ਇਸ ਵਿਅਕਤੀ ਉੱਪਰ ਸ਼ਾਮਲਾਟ ਜ਼ਮੀਨ 'ਤੇ ਕਬਜ਼ਾ ਕਰਨ ਦਾ ਦੋਸ਼ ਹੈ ਜਿਸ ਕਾਰਨ ਇਸ ਦੇ ਕਾਗਜ਼ ਰੱਦ ਹੋਏ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8