ਵਿਅਕਤੀ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ ਬਣਾ ਕੇ ਬੈਂਕ ਮੈਨੇਜਰ ਬਾਰੇ ਕੀਤੇ ਵੱਡੇ ਖ਼ੁਲਾਸੇ

Thursday, Aug 22, 2024 - 07:01 PM (IST)

ਵਿਅਕਤੀ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ ਬਣਾ ਕੇ ਬੈਂਕ ਮੈਨੇਜਰ ਬਾਰੇ ਕੀਤੇ ਵੱਡੇ ਖ਼ੁਲਾਸੇ

ਫਗਵਾੜਾਤ (ਜਲੋਟਾ)- ਫਗਵਾਰਾ ਵਿਖੇ ਪਿੰਡ ਰਾਣੀਪੁਰ ’ਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ, ਜਦੋਂ ਇਕ ਵਿਅਕਤੀ ਨੇ ਬੈਂਕ ਮੈਨੇਜਰ ਅਤੇ ਉਸ ਦੇ ਸਾਥੀ ਤੋਂ ਪਰੇਸ਼ਾਨ ਹੋ ਕੇ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਕੁਲਜੀਤ ਸਿੰਘ ਵਾਲੀਆ ਵਾਸੀ ਪਿੰਡ ਰਾਣੀਪੁਰ ਵਜੋਂ ਹੋਈ ਹੈ। ਮਰਨ ਤੋਂ ਪਹਿਲਾਂ ਕੁਲਜੀਤ ਸਿੰਘ ਨੇ ਆਪਣੀ ਵੀਡੀਓ ਰਿਕਾਰਡ ਕੀਤੀ, ਜਿਸ 'ਚ ਉਸ ਨੇ ਸਾਰੀ ਸੱਚਾਈ ਦੱਸੀ।

ਮ੍ਰਿਤਕ ਦੀ ਪਤਨੀ ਸੁਖਵਿੰਦਰ ਕੌਰ ਵਾਸੀ ਪਿੰਡ ਰਾਣੀਪੁਰ ਕੰਬੋਆ ਨੇ ਪੁਲਸ ਨੂੰ ਦਿਤੀ ਸ਼ਿਕਾਇਤ ’ਚ ਦੋਸ਼ ਲਾਇਆ ਹੈ ਕਿ ਕਿਵੇ ਬੈਂਕ ਮੈਨੇਜਰ ਜਸਵੀਰ ਸਿੰਘ ਪੁੱਤਰ ਰਾਮ ਆਸਰਾ ਅਤੇ ਉਸ ਦੇ ਸਾਥੀ ਨੀਰਜ ਕੁਮਾਰ ਨੇ ਉਸ ਨੂੰ ਵਾਹਨ ਲੋਨ ਦਿਵਾਉਣ ਦੇ ਨਾਂ 'ਤੇ ਲੁੱਟ ਲਿਆ। ਉਸ ਨੇ ਦੱਸਿਆ ਕਿ ਕਰਜ਼ਾ ਪਾਸ ਕਰਨ ਤੋਂ ਬਾਅਦ ਉਸ ਨੇ ਬੈਂਕ ਮੈਨੇਜਰ ਜਸਵੀਰ ਸਿੰਘ ਅਤੇ ਨੀਰਜ ਕੁਮਾਰ ਨੂੰ ਹਜ਼ਾਰਾਂ ਰੁਪਏ ਦਿੱਤੇ ਹਨ ਪਰ ਇਸ ਤੋਂ ਬਾਅਦ ਵੀ ਉਸ ਨੂੰ ਗੱਡੀ ਦੀ ਐੱਨ. ਓ. ਸੀ. ਨਹੀਂ ਦਿੱਤੀ ਗਈ। ਇਸ ਲਈ ਉਸ ਦੇ ਪਤੀ ਨੇ ਉਸ ਮੈਨੇਜਰ ਅਤੇ ਉਸ ਦੇ ਸਾਥੀ ਤੋਂ ਦੁਖ਼ੀ ਹੋ ਕੇ ਖ਼ੁਦਕੁਸ਼ੀ ਕੀਤੀ ਹੈ।

ਇਹ ਵੀ ਪੜ੍ਹੋ- ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਿਸ਼ਾਨ ਸਾਹਿਬ ’ਤੇ ਚੜ੍ਹਾਇਆ ਬਸੰਤੀ ਰੰਗ ਦਾ ਚੋਲਾ

ਪੁਲਸ ਨੇ ਮ੍ਰਿਤਕ ਕੁਲਜੀਤ ਸਿੰਘ ਵਾਲੀਆ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ 'ਚ ਭੇਜ ਦਿੱਤਾ ਹੈ। ਥਾਣਾ ਸਿਟੀ ਫਗਵਾੜਾ ਦੀ ਪੁਲਸ ਨੇ ਇਸ ਘਟਨਾ ਸਬੰਧੀ ਬੈਂਕ ਮੈਨੇਜਰ ਅਤੇ ਉਸ ਦੇ ਸਾਥੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਪਰ ਮੁਲਜ਼ਮ ਪੁਲਸ ਗ੍ਰਿਫ਼ਤਾਰੀ ਤੋਂ ਬਾਹਰ ਚਲ ਰਹੇ ਹਨ। ਇਹ ਮਾਮਲਾ ਲੋਕਾਂ ਵਿਚ ਭਾਰੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ- ਆਨਲਾਈਨ ਗੇਮ ਦੇ ਨਾਂ ’ਤੇ ਗ਼ਰੀਬਾਂ ਦੇ ਮੋਢਿਆਂ ਦੀ ਹੋ ਰਹੀ ਵਰਤੋਂ! ਪੂਰਾ ਮਾਮਲਾ ਜਾਣ ਹੋਵੋਗੇ ਹੈਰਾਨ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News