ਜ਼ਮੀਨੀ ਵਿਵਾਦ ਕਾਰਨ ਵਿਅਕਤੀ ਨੇ ਕੀਤੀ ਖੁਦਕੁਸ਼ੀ, ਛੋਟਾ ਭਰਾ ਗ੍ਰਿਫ਼ਤਾਰ

Tuesday, Dec 27, 2022 - 01:12 AM (IST)

ਜ਼ਮੀਨੀ ਵਿਵਾਦ ਕਾਰਨ ਵਿਅਕਤੀ ਨੇ ਕੀਤੀ ਖੁਦਕੁਸ਼ੀ, ਛੋਟਾ ਭਰਾ ਗ੍ਰਿਫ਼ਤਾਰ

ਲੁਧਿਆਣਾ (ਬੇਰੀ)– ਜ਼ਮੀਨੀ ਵਿਵਾਦ ’ਚ ਵੱਡੇ ਭਰਾ ਵੱਲੋਂ ਜ਼ਹਿਰੀਲਾ ਪਦਾਰਥ ਨਿਗਲ ਕੇ ਖੁਦਕੁਸ਼ੀ ਦੇ ਮਾਮਲੇ ’ਚ ਥਾਣਾ ਡਵੀਜ਼ਨ ਨੰ. 8 ਦੀ ਪੁਲਸ ਨੇ ਨਾਮਜ਼ਦ ਕਰ ਕੇ ਛੋਟੇ ਭਰਾ ਗੁਰਨਾਮ ਸਿੰਘ ਨੂੰ ਕਾਬੂ ਕਰ ਲਿਆ ਹੈ। ਉਸ ਨੂੰ ਹੁਸ਼ਿਆਰਪੁਰ ਤੋਂ ਫੜਿਆ ਗਿਆ ਹੈ, ਜਦਕਿ ਫੜੇ ਗਏ ਮੁਲਜ਼ਮ ਦਾ ਬੇਟਾ ਹੁਣ ਫਰਾਰ ਹੈ। ਫੜੇ ਗਏ ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕਰ ਕੇ ਤਿੰਨ ਦਿਨ ਦਾ ਰਿਮਾਂਡ ਲਿਆ ਗਿਆ ਹੈ। ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ - ਠੰਡ ਤੋਂ ਬਚਾਅ ਲਈ ਅੱਗ ਸੇਕਣ ਵਾਲੇ ਸਾਵਧਾਨ! ਕੋਲਿਆਂ ਦੀ ਭੱਠੀ ਕਾਰਨ ਪਰਿਵਾਰ ਦੇ 4 ਜੀਅ ਪੁੱਜੇ ਹਸਪਤਾਲ

ਜਾਣਕਾਰੀ ਮੁਤਾਬਕ ਕੁੰਦਨ ਵਿੱਦਿਆ ਮੰਦਰ ਦੇ ਸਾਹਮਣੇ ਪੈਟਰੋਲ ਪੰਪ ਹੈ। ਸਤਨਾਮ ਸਿੰਘ ਅਤੇ ਗੁਰਨਾਮ ਸਿੰਘ ਦੋਵੇਂ ਭਰਾਵਾਂ ਦਾ ਹੈ। ਦੋਵਾਂ ’ਚ ਪ੍ਰਾਪਰਟੀ ਵਿਵਾਦ ਚੱਲ ਰਿਹਾ ਸੀ। ਇਸ ਵਿਵਾਦ ’ਚ ਵੱਡੇ ਭਰਾ ਸਤਨਾਮ ਸਿੰਘ ਨੇ ਪੈਟਰੋਲ ਪੰਪ ’ਤੇ ਜਾ ਕੇ ਸਲਫਾਸ ਦੀਆਂ ਗੋਲੀਆਂ ਨਿਗਲ ਲਈਆਂ ਸੀ। ਉਸ ਨੂੰ ਡੀ. ਐੱਮ. ਸੀ. ਹਸਪਤਾਲ ’ਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਮ੍ਰਿਤਕ ਦੇ ਬੇਟੇ ਦੀ ਸ਼ਿਕਾਇਤ ’ਤੇ ਉਸ ਦੇ ਚਾਚਾ ਗੁਰਨਾਮ ਸਿੰਘ ਅਤੇ ਚਾਚੇ ਦੇ ਬੇਟੇ ਖਿਲਾਫ ਖੁਦਕੁਸ਼ੀ ਲਈ ਮਜ਼ਬੂਰ ਕਰਨ ਦਾ ਕੇਸ ਦਰਜ ਕਰ ਲਿਆ ਸੀ।

ਇਹ ਖ਼ਬਰ ਵੀ ਪੜ੍ਹੋ - ਹੁਣ ਤੇਜ਼ੀ ਅਤੇ ਸੁਰੱਖਿਅਤ ਢੰਗ ਨਾਲ ਪੁੱਜਣਗੇ ਪਾਰਸਲ, ਡਾਕ ਤੇ ਰੇਲ ਵਿਭਾਗ ਦਾ ਸਾਂਝਾ ਉਪਰਾਲਾ

ਐੱਸ. ਐੱਚ. ਓ. ਨੀਰਜ ਚੌਧਰੀ ਦਾ ਕਹਿਣਾ ਹੈ ਕਿ ਮੁਲਜ਼ਮ ਗੁਰਨਾਮ ਸਿੰਘ ਦੀ ਤਲਾਸ਼ ਕੀਤੀ ਜਾ ਰਹੀ ਸੀ। ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਗੁਰਨਾਮ ਸਿੰਘ ਹੁਸ਼ਿਆਰਪੁਰ ਆਪਣੇ ਕਿਸੇ ਦੋਸਤ ਦੇ ਘਰ ਲੁਕਿਆ ਹੋਇਆ ਹੈ, ਜਿੱਥੇ ਰੇਡ ਕਰ ਕੇ ਪੁਲਸ ਨੇ ਉਸ ਨੂੰ ਦਬੋਚ ਲਿਆ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News