Punjab: ਇਨਸਾਨੀਅਤ ਸ਼ਰਮਸਾਰ! ਕੂੜਾ ਚੁੱਕਣ ਵਾਲੇ ਵਾਹਨ ''ਚ ਲੈ ਗਏ ਅਣਪਛਾਤੇ ਵਿਅਕਤੀ ਦੀ ਲਾਸ਼
Wednesday, Nov 19, 2025 - 04:34 PM (IST)
ਫਗਵਾੜਾ (ਜਲੋਟਾ)- ਫਗਵਾੜਾ ਵਿਚ ਇਨਸਾਨੀਅਤ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਇਕ ਲਾਵਾਰਿਸ ਲਾਸ਼ ਨੂੰ ਸਿਵਲ ਹਸਪਤਾਲ ਤੋਂ ਸ਼ਮਸ਼ਾਨਘਾਟ ਤੱਕ ਨਗਰ ਨਿਗਮ ਦੇ ਕੂੜਾ ਚੁੱਕਣ ਵਾਲੇ ਵਾਹਨ ਵਿੱਚ ਲਿਜਾਇਆ ਗਿਆ। ਇਨਸਾਨੀਅਤ ਨੂੰ ਸ਼ਰਮਸਾਰ ਕਰਦਾ ਮਾਮਲਾ ਉਸ ਵੇਲੇ ਸਾਹਮਣੇ ਆਇਆ ਜਦੋਂ ਕੁਝ ਦਿਨ ਪਹਿਲਾਂ ਰੇਲਵੇ ਟਰੈਕ 'ਤੇ ਮ੍ਰਿਤਕ ਮਿਲੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਨੂੰ ਨਗਰ ਨਿਗਮ ਫਗਵਾੜਾ ਦੀ ਕੂੜਾ ਚੁੱਕਣ ਵਾਲੀ ਗੱਡੀ ਵਿਚ ਰੱਖ ਕੇ ਅੰਤਿਮ ਸੰਸਕਾਰ ਲਈ ਲਿਜਾਇਆ ਗਿਆ। ਇਹ ਪੂਰੀ ਘਟਨਾ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ, ਜਿਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਕਿਵੇਂ ਇਕ ਅਣਪਛਾਤੇ ਮ੍ਰਿਤਕ ਦੀ ਲਾਸ਼ ਨੂੰ ਕੂੜੇ ਵਾਲੀ ਗੱਡੀ ਵਿੱਚ ਸਸਕਾਰ ਲਈ ਲਿਜਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ: DGP ਗੌਰਵ ਯਾਦਵ ਦੀ ਸਖ਼ਤੀ! 25 ਸੈਕਟਰਾਂ 'ਚ ਵੰਡੇ ਖੇਤਰ, ਅਚਾਨਕ ਵਧਾ 'ਤੀ ਸੁਰੱਖਿਆ

ਉਕਤ ਅਧਿਕਾਰੀਆਂ ਕੋਲੋਂ ਜਦੋਂ ਪੁੱਛਿਆ ਗਿਆ ਕਿ ਉਹ ਕੂੜੇ ਵਾਲੇ ਵਾਹਨ ਵਿਚ ਲਾਵਾਰਿਸ਼ ਲਾਸ਼ ਨੂੰ ਪੋਸਟਮਾਰਮ ਤੋਂ ਬਾਅਦ ਅੰਤਿਮ ਸੰਸਕਾਰ ਕਰਨ ਲਈ ਕੂੜੇ ਵਾਲੇ ਵਾਹਨ ਵਿਚ ਰੱਖ ਕੇ ਕਿਉਂ ਲਿਜਾ ਰਹੇ ਹਨ? ਕੀ ਕੋਈ ਸਰਕਾਰੀ ਐਂਬੂਲੈਂਸ ਮੁਹੱਈਆ ਨਹੀਂ ਕਰਵਾਈ ਜਾਂਦੀ ਹੈ ? ਉਨ੍ਹਾਂ ਦਲੀਲ ਦਿੱਤੀ ਕਿ ਨਿਗਮ ਵੱਲੋਂ ਉਨ੍ਹਾਂ ਨੂੰ ਕੋਈ ਵਾਧੂ ਵਾਹਨ ਉਪਲੱਬਧ ਨਹੀਂ ਕਰਵਾਇਆ ਜਾਂਦਾ ਹੈ। ਇਸ ਲਈ ਮਜਬੂਰੀ ਵਿਚ ਉਨ੍ਹਾਂ ਨੂੰ ਲਾਵਾਰਿਸ ਲਾਸ਼ ਨੂੰ ਕੂੜੇ ਵਾਲੇ ਵਾਹਨ ਵਿਚ ਰਖ ਕੇ ਅੰਤਿਮ ਸੰਸਕਾਰ ਸਥਾਨ ਤੱਕ ਲਿਜਾਣਾ ਪੈ ਰਿਹਾ ਹੈ।
ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ ਅਹਿਮ ਖ਼ਬਰ! 21 ਨਵੰਬਰ ਲਈ ਹੋਇਆ ਵੱਡਾ ਐਲਾਨ, NH ਤੇ ਰੇਲਵੇ ਟਰੈਕ...

ਇਹ ਬਹੁਤ ਹੀ ਸ਼ਰਮਨਾਕ ਤੇ ਦਿਲ ਦਹਿਲਾ ਦੇਣ ਵਾਲੀ ਘਟਨਾ ਹੈ: ਮੇਅਰ ਰਾਮਪਾਲ ਉੱਪਲ
ਇਸ ਘਟਨਾ ਬਾਰੇ ਜਦੋਂ ਫਗਵਾੜਾ ਨਗਰ ਨਿਗਮ ਦੇ ਮੇਅਰ ਰਾਮਪਾਲ ਉੱਪਲ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਸ਼ਰਮਨਾਕ ਅਤੇ ਦਿਲ-ਦਹਿਲਾ ਦੇਣ ਵਾਲੀ ਘਟਨਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇਸ ਘਟਨਾ ਦਾ ਗੰਭੀਰ ਨੋਟਿਸ ਲਿਆ ਅਤੇ ਫਗਵਾੜਾ ਨਗਰ ਨਿਗਮ ਕਮਿਸ਼ਨਰ ਨੂੰ ਢੁੱਕਵੀਂ ਕਾਨੂੰਨੀ ਕਾਰਵਾਈ ਕਰਨ ਦੇ ਹੁਕਮ ਦਿੱਤੇ। ਮੇਅਰ ਉੱਪਲ ਨੇ ਕਿਹਾ ਕਿ ਮੌਤ ਤਾਂ ਸਾਰਿਆਂ ਨੂੰ ਇਕ ਨਾ ਇਕ ਦਿਨ ਆਉਣੀ ਹੈ। ਇਸ ਲਈ ਸਾਨੂੰ ਮਨੁੱਖੀ ਹਮਦਰਦੀ ਅਤੇ ਮ੍ਰਿਤਕ ਪ੍ਰਤੀ ਪੂਰਾ ਸਤਿਕਾਰ ਰੱਖਣਾ ਚਾਹੀਦਾ ਹੈ। ਫਗਵਾੜਾ 'ਚ ਜੋ ਹੋਇਆ ਹੈ ਉਹ ਬਹੁਤ ਹੀ ਦਰਦਨਾਕ ਅਤੇ ਦੁੱਖ਼ਦਾਈ ਹੈ। ਜੇਕਰ ਨਗਰ ਨਿਗਮ ਪੱਧਰ 'ਤੇ ਕੋਈ ਲਾਪਰਵਾਹੀ ਹੋਈ ਹੈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੇਅਰ ਉੱਪਲ ਨੇ ਕਿਹਾ ਕਿ ਨਗਰ ਨਿਗਮ ਹਰ ਪੱਧਰ 'ਤੇ ਇਹ ਯਕੀਨੀ ਬਣਾਏਗਾ ਕਿ ਲਾਵਾਰਿਸ ਲਾਸ਼ਾਂ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਤੋਂ ਸ਼ਮਸ਼ਾਨਘਾਟ ਤੱਕ ਪੂਰੇ ਸਨਮਾਨ ਨਾਲ ਲਿਜਾਇਆ ਜਾਵੇ, ਇਹ ਯਕੀਨੀ ਬਣਾਇਆ ਜਾਵੇ ਕਿ ਅਜਿਹੀ ਘਟਨਾ ਦੋਬਾਰਾ ਕਦੇ ਨਾ ਵਾਪਰੇ।
ਇਹ ਵੀ ਪੜ੍ਹੋ: ਪੰਜਾਬ 'ਚ 21 ਤਾਰੀਖ਼ ਤੱਕ Weather ਦੀ ਪੜ੍ਹੋ ਨਵੀਂ ਅਪਡੇਟ! ਮੀਂਹ ਨੂੰ ਲੈ ਕੇ ਦਿੱਤੇ ਇਹ ਸੰਕੇਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
