ਜਾਇਦਾਦ 'ਚੋਂ ਹਿੱਸਾ ਨਾ ਮਿਲਣ ਕਾਰਨ ਵਿਅਕਤੀ ਨੇ ਨਿਗਰੀ ਜ਼ਹਿਰੀਲੀ ਵਸਤੂ, ਮੌਤ
Monday, Aug 19, 2019 - 11:02 AM (IST)

ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) - ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬਲਮਗੜ੍ਹ 'ਚ ਘਰੇਲੂ ਝਗੜੇ ਤੋਂ ਪਰੇਸ਼ਾਨ ਇਕ ਵਿਅਕਤੀ ਵਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਗੁਰਬਾਜ਼ ਸਿੰਘ ਪੁੱਤਰ ਦਰਸ਼ਨ ਸਿੰਘ (45) ਵਜੋਂ ਹੋਈ ਹੈ, ਜਿਸ ਦਾ ਪਿਤਾ ਨਾਲ ਜਾਇਦਾਦ ਨੂੰ ਲੈ ਕੇ ਲੜਾਈ-ਝਗੜਾ ਹੁੰਦਾ ਰਹਿੰਦਾ ਸੀ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਦੇ ਪੁੱਤਰ ਸੁਖਬੀਰ ਨੇ ਦੱਸਿਆ ਕਿ ਮੇਰੇ ਦਾਦਾ ਜੀ ਨੇ ਮੇਰੇ ਪਿਤਾ ਨੂੰ ਆਪਣੀ ਜਾਇਦਾਦ 'ਚੋਂ ਕੁਝ ਨਹੀਂ ਦਿੱਤਾ, ਜਿਸ ਕਾਰਨ ਉਨ੍ਹਾਂ ਦਾ ਆਪਸ 'ਚ ਲੜਾਈ-ਝਗੜਾ ਹੁੰਦਾ ਰਹਿੰਦਾ ਸੀ। ਘਰੇਲੂ ਝਗੜੇ ਤੋਂ ਪਰੇਸ਼ਾਨ ਹੋ ਕੇ ਉਨ੍ਹਾਂ ਨੇ 14 ਅਗਸਤ ਨੂੰ ਜ਼ਹਿਰ ਨਿਗਲ ਲਈ, ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਪਰ ਬੀਤੇ ਦਿਨ ਸਿਹਤ 'ਚ ਸੁਧਾਰ ਨਾ ਹੋਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ।