ਤਾਸ਼ ਖੇਡਦਿਆਂ ਹੋਈ ਤਕਰਾਰ, ਵਹਿੰਦਿਆਂ-ਵਹਿੰਦਿਆਂ ਹੋ ਗਈ ਵਿਅਕਤੀ ਦੀ ਮੌਤ

Sunday, Jun 18, 2023 - 06:30 PM (IST)

ਤਾਸ਼ ਖੇਡਦਿਆਂ ਹੋਈ ਤਕਰਾਰ, ਵਹਿੰਦਿਆਂ-ਵਹਿੰਦਿਆਂ ਹੋ ਗਈ ਵਿਅਕਤੀ ਦੀ ਮੌਤ

ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਰਿਣੀ) : ਸ੍ਰੀ ਮੁਕਤਸਰ ਸਾਹਿਬ ਦੀ ਪੁਰਾਣੀ ਦਾਣਾ ਮੰਡੀ ਵਿਚ ਰੋਜ਼ਾਨਾ ਦੀ ਤਰ੍ਹਾਂ ਆਪਣੇ ਦੋਸਤਾਂ ਨਾਲ ਤਾਸ਼ ਖੇਡ ਰਹੇ ਇਕ ਬਜ਼ੁਰਗ ਦੀ ਇਕ ਵਿਅਕਤੀ ਵੱਲੋਂ ਕੀਤੀ ਧੱਕਾਮੁੱਕੀ ਦੌਰਾਨ ਮੌਤ ਹੋ ਗਈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਅਮਿਤ ਕੁਮਾਰ ਨੇ ਦੱਸਿਆ ਕਿ ਉਸਦੇ ਪਿਤਾ ਮਦਨ ਲਾਲ ਰੋਜ਼ਾਨਾ ਦੀ ਤਰ੍ਹਾਂ ਪੁਰਾਣੀ ਦਾਣਾ ਮੰਡੀ ਵਿਚ ਤਾਸ਼ ਖੇਡਣ ਗਏ ਅਤੇ ਦੁਪਹਿਰ ਦੀ ਰੋਟੀ ਸਮੇਂ ਜਦ ਉਹ ਵਾਪਿਸ ਨਾ ਆਏ ਤਾਂ ਉਹ ਉਨ੍ਹਾਂ ਨੂੰ ਬੁਲਾਉਣ ਲਈ ਗਿਆ ਤਾਂ ਦੇਖਿਆ ਕਿ ਉਥੇ ਮੌਜੂਦ ਸਚਿਨ ਕੁਮਾਰ ਉਨ੍ਹਾਂ ਨਾਲ ਧੱਕਾ-ਮੁੱਕੀ ਕਰ ਰਿਹਾ ਸੀ। ਉਸਨੇ ਉਨ੍ਹਾਂ ਦੀ ਜੇਬ ’ਚੋਂ ਮੋਬਾਇਲ ਕੱਢਿਆ ਅਤੇ ਪੈਸੇ ਵੀ ਕੱਢ ਲਏ।

ਇਹ ਵੀ ਪੜ੍ਹੋ : ਇਕ ਛੋਟੀ ਜਿਹੀ ਗ਼ਲਤੀ ਨਾਲ ਫੜੀ ਗਈ 8.49 ਕਰੋੜ ਦੀ ਲੁੱਟ ਨੂੰ ਅੰਜਾਮ ਦੇਣ ਵਾਲੀ ‘ਡਾਕੂ ਹਸੀਨਾ’

ਇਸ ਦੌਰਾਨ ਸਚਿਨ ਨੇ ਉਨ੍ਹਾਂ ਨੂੰ ਧੱਕਾ ਮਾਰਿਆ ਅਤੇ ਉਹ ਡਿੱਗ ਪਏ ਅਤੇ ਉਨ੍ਹਾਂ ਦਾ ਸਿਰ ਨਾਲ ਬਣੇ ਥੜੇ ’ਤੇ ਵੱਜਣ ਕਾਰਨ ਉਹ ਬੇਹੋਸ਼ ਹੋ ਗਏ। ਜਦੋਂ ਉਨ੍ਹਾਂ ਨੂੰ ਡਾਕਟਰ ਕੋਲ ਲਿਜਾਇਆ ਗਿਆ ਤਾਂ ਡਾਕਟਰ ਨੇ ਉਨ੍ਹਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਇਸ ਸਬੰਧੀ ਪੁਲਸ ਨੇ ਮ੍ਰਿਤਕ ਵਿਅਕਤੀ ਦੇ ਪੁੱਤਰ ਦੇ ਬਿਆਨਾਂ ਦੇ ਅਧਾਰ ’ਤੇ ਸਚਿਨ ਵਿਰੁੱਧ ਗੈਰ ਇਰਾਦਾਤਨ ਹੱਤਿਆਂ ਦੀਆਂ ਧਾਰਾਵਾਂ ਸਬੰਧੀ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਆਈ ਵੱਡੀ ਅਪਡੇਟ, ਮੌਸਮ ਵਿਭਾਗ ਨੇ ਸਾਂਝੀ ਕੀਤੀ ਅਹਿਮ ਜਾਣਕਾਰੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


author

Gurminder Singh

Content Editor

Related News