ਕਰੰਟ ਲੱਗਣ ਨਾਲ ਵਿਅਕਤੀ ਦੀ ਮੌਤ

Saturday, Jun 28, 2025 - 11:56 AM (IST)

ਕਰੰਟ ਲੱਗਣ ਨਾਲ ਵਿਅਕਤੀ ਦੀ ਮੌਤ

ਬਟਾਲਾ(ਸਾਹਿਲ)- ਕਰੰਟ ਲੱਗਣ ਨਾਲ ਵਿਅਕਤੀ ਦੀ ਮੌਤ ਹੋਣ ਦਾ ਅੱਤ ਦੁਖਦਾਈ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸ਼੍ਰੀ ਹਰਗੋਬਿੰਦਪੁਰ ਦੇ ਏ.ਐੱਸ.ਆਈ ਸੁਖਦੇਵ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਲੜਕੇ ਜੋਬਨਪ੍ਰੀਤ ਸਿੰਘ ਵਾਸੀ ਪਿੰਡ ਭਰਥ ਨੇ ਪੁਲਸ ਨੂੰ ਦਰਜ ਕਰਵਾਏ ਬਿਆਨ ਵਿਚ ਲਿਖਵਾਇਆ ਹੈ ਕਿ ਉਸਦਾ ਪਿਤਾ ਕਾਲਾ ਸਿੰਘ ਉਰਫ ਸਤਨਾਮ ਸਿੰਘ, ਜੋ ਸਰਤਾਜ ਸਿੰਘ ਨਾਲ ਆਥੜੀ ਦਾ ਕੰਮ ਕਰਦਾ ਸੀ, ਬੀਤੀ 25 ਜੂਨ ਨੂੰ ਸਵੇਰੇ 7 ਵਜੇ ਸਰਤਾਜ ਸਿੰਘ ਦੀ ਮੋਟਰ ’ਤੇ ਗਿਆ, ਜਿਥੇ ਅਚਾਨਕ ਬਿਜਲੀ ਦਾ ਕਰੰਟ ਲੱਗਣ ਨਾਲ ਉਸਦੇ ਪਿਤਾ ਕਾਲਾ ਸਿੰਘ ਦੀ ਮੌਤ ਹੋ ਗਈ। ਉਕਤ ਪੁਲਸ ਅਧਿਕਾਰੀ ਨੇ ਅੱਗੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈਣ ਉਪਰੰਤ ਜੋਬਨਪ੍ਰੀਤ ਸਿੰਘ ਦੇ ਬਿਆਨ ’ਤੇ 194 ਬੀ.ਐੱਨ.ਐੱਸ.ਐੱਸ ਤਹਿਤ ਥਾਣਾ ਸ੍ਰੀ ਹਰਗੋਬਿੰਦਪੁਰ ਬਣਦੀ ਕਾਨੂੰਨੀ ਕਾਰਵਾਈ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ-  ਪੰਜਾਬ 'ਚ ਗਰਮੀਆਂ ਦੀ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News