ਸੜਕ ਹਾਦਸੇ ਵਿਚ ਜ਼ਖ਼ਮੀ ਹੋਏ ਨੌਜਵਾਨ ਨੇ 6 ਮਹੀਨਿਆਂ ਬਾਅਦ ਤੋੜਿਆ ਦਮ
Monday, Jan 27, 2025 - 11:26 AM (IST)

ਲੁਧਿਆਣਾ (ਰਿਸ਼ੀ): ਪੱਖੋਵਾਲ ਫ਼ਲਾਈਓਵਰ ਨੇੜੇ ਵਾਪਰੇ ਸੜਕ ਹਾਦਸੇ ਵਿਚ 25 ਸਾਲਾ ਨੌਜਵਾਨ ਦੀ ਹਾਦਸੇ ਦੇ ਤਕਰੀਬਨ 6 ਮਹੀਨਿਆਂ ਬਾਅਦ ਮੌਤ ਹੋ ਗਈ। ਇਸ ਮਾਮਲੇ ਵਿਚ ਪੁਲਸ ਨੇ ਅਣਪਛਾਤੇ ਚਾਲਕ ਦੇ ਖ਼ਿਲਾਫ਼ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ - ਮੋਬਾਈਲ 'ਤੇ ਧੀ ਦੀ 'ਗੰਦੀ' ਵੀਡੀਓ ਵੇਖ ਹੱਕਾ-ਬੱਕਾ ਰਹਿ ਗਿਆ ਪਿਓ... ਪੰਜਾਬ ਤੋਂ ਸਾਹਮਣੇ ਆਇਆ ਸ਼ਰਮਨਾਕ ਮਾਮਲਾ
ਮ੍ਰਿਤਕ ਦੀ ਪਛਾਣ ਸੈਮਸਨ ਸਿੱਧੂ ਵਜੋਂ ਹੋਈ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਉਸ ਦੇ ਪਿਤਾ ਨੇ ਦੱਸਿਆ ਕਿ 10 ਜੁਲਾਈ ਨੂੰ ਉਸ ਦੇ ਪੁੱਤ ਨੂੰ ਕਿਸੇ ਅਣਪਛਾਤੇ ਵਾਹਨ ਨੇ ਆਪਣੀ ਲਪੇਟ ਵਿਚ ਲੈ ਲਿਆ। ਉਸ ਦੀ ਇਲਾਜ ਦੌਰਾਨ ਸੀ.ਐੱਮ.ਸੀ. ਹਸਪਤਾਲ ਵਿਚ ਮੌਤ ਹੋ ਗਈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8